ਕੈਲੀਫੋਰਨੀਆ- ਅਮਰੀਕਾ ਦੇ ਉੱਤਰੀ ਕੈਲੀਫੋਰਨੀਆ ਦੇ ਸੈਨ ਜੋਸ ਵਿਚ ਸਟੇਟ ਯੂਨੀਵਰਸਿਟੀ ਕੈਂਪਸ ਨੇੜੇ ਹੋਈ ਗੋਲੀਬਾਰੀ ਵਿਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਚਾਰ ਜ਼ਖ਼ਮੀ ਹੋ ਗਏ।
ਪੁਲਸ ਨੇ ਦੱਸਿਆ ਕਿ ਹਮਲੇ ਵਿਚ ਚਾਰ ਲੋਕ ਜ਼ਖਮੀ ਹੋਏ ਹਨ, ਜਿਨ੍ਹਾਂ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਇਨ੍ਹਾਂ ਸਾਰੇ ਜ਼ਖਮੀਆਂ ਦੀ ਹਾਲਤ ਸਥਿਰ ਹੈ। ਰਿਪੋਰਟ ਮੁਤਾਬਕ ਇਹ ਗੋਲੀਬਾਰੀ ਮੰਗਲਵਾਰ ਨੂੰ ਸਥਾਨਕ ਸਮੇਂ ਅਨੁਸਾਰ ਦੁਪਹਿਰ 1 ਵਜੇ ਹੋਈ। ਇਸ ਹਮਲੇ ਵਿਚ ਦੋ ਵਿਅਕਤੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਪੁਲਸ ਅਜੇ ਤੱਕ ਸ਼ੱਕੀਆਂ ਦੀ ਪਛਾਣ ਨਹੀਂ ਕਰ ਸਕੀ ਹੈ।
ਚਸ਼ਮਦੀਦਾਂ ਮੁਤਾਬਕ ਹਮਲਾਵਰ ਗੱਡੀ ਵਿਚੋਂ ਬਾਹਰ ਨਿਕਲਿਆ ਤੇ ਉਸ ਨੇ ਲੋਕਾਂ 'ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਮਰਨ ਵਾਲਿਆਂ ਵਿਚੋਂ ਇਕ ਕ੍ਰਿਸਟੀਅਨ ਗੋਨਜਜ਼ਾਲੇਜ਼ ਦੇ ਪਰਿਵਾਰ ਨੇ ਕਿਹਾ ਕਿ ਉਸ ਦਾ ਕੋਈ ਕਸੂਰ ਨਹੀਂ ਸੀ ਪਰ ਉਸ ਨੂੰ ਕਿਉਂ ਮਾਰਿਆ ਗਿਆ। ਕ੍ਰਿਸਟੀਅਨ ਦੀ ਧੀ ਅਜੇ ਸਿਰਫ 10 ਮਹੀਨਿਆਂ ਦੀ ਹੈ ਤੇ ਉਸ ਦੇ ਸਿਰ ਤੋਂ ਉਸ ਦੇ ਪਿਓ ਦਾ ਹੱਥ ਚੁੱਕ ਲਿਆ ਗਿਆ। ਉਸ ਬੱਚੀ ਦਾ ਕੀ ਕਸੂਰ ਸੀ? ਉਨ੍ਹਾਂ ਕਿਹਾ ਕਿ ਉਸ ਦਾ ਕਿਸੇ ਗੈਂਗ ਨਾਲ ਵੀ ਕੋਈ ਸਬੰਧ ਨਹੀਂ ਸੀ ਪਰ ਉਸ ਨੂੰ ਬਿਨਾਂ ਕਿਸੇ ਕਾਰਨ ਮਾਰ ਦਿੱਤਾ ਗਿਆ। ਫਿਲਹਾਲ ਪੁਲਸ ਜਾਂਚ ਕਰ ਰਹੀ ਹੈ ਤੇ ਕਿਸੇ ਸ਼ੱਕੀ ਨੂੰ ਫੜਿਆ ਨਹੀਂ ਜਾ ਸਕਿਆ।
ਵੱਡੀ ਖ਼ਬਰ : ਆਸਟ੍ਰੇਲੀਆ ਦੀ ਨਾਗਰਿਕਤਾ ਪ੍ਰੀਖਿਆ 'ਚ ਹੋਣਗੇ ਵੱਡੇ ਬਦਲਾਅ
NEXT STORY