ਇੰਟਰਨੈਸ਼ਨਲ ਡੈਸਕ : ਅਮਰੀਕਾ ਦੇ ਮੈਨਹੱਟਨ ਇਲਾਕੇ ਵਿੱਚ ਮੰਗਲਵਾਰ ਸਵੇਰੇ ਉਸ ਸਮੇਂ ਦਹਿਸ਼ਤ ਫੈਲ ਗਈ, ਜਦੋਂ ਇੱਕ ਅਸਮਾਨ ਛੂਹੰਦੀ ਇਮਾਰਤ ਵਿੱਚ ਭਿਆਨਕ ਅੱਗ ਲੱਗ ਗਈ। ਇਹ ਹਾਦਸਾ ਸ਼ਹਿਰ ਦੇ ਸਭ ਤੋਂ ਵਿਅਸਤ ਇਲਾਕਿਆਂ ਵਿੱਚੋਂ ਇੱਕ, ਗ੍ਰੈਂਡ ਸੈਂਟਰਲ ਟਰਮੀਨਲ ਦੇ ਕੋਲ ਸਵੇਰੇ ਕਰੀਬ 10 ਵਜੇ ਵਾਪਰਿਆ। ਅੱਗ ਇੰਨੀ ਭਿਆਨਕ ਸੀ ਕਿ ਇਮਾਰਤ ਦੀ ਛੱਤ ਤੋਂ ਨਿਕਲਦੀਆਂ ਨਾਰੰਗੀ ਲਪਟਾਂ ਅਤੇ ਕਾਲਾ ਧੂੰਆਂ ਕਈ ਮੀਲ ਦੂਰੋਂ ਸਾਫ਼ ਦੇਖਿਆ ਜਾ ਸਕਦਾ ਸੀ।
ਖ਼ਾਸ ਗੱਲ ਇਹ ਹੈ ਕਿ ਇਹ ਘਟਨਾ ਮਸ਼ਹੂਰ 'ਸੈਂਟ ਪੈਟ੍ਰਿਕਸ ਡੇ ਪਰੇਡ' ਸ਼ੁਰੂ ਹੋਣ ਤੋਂ ਠੀਕ ਪਹਿਲਾਂ ਵਾਪਰੀ, ਜਿਸ ਵਿੱਚ ਹਰ ਸਾਲ ਲਗਭਗ 20 ਲੱਖ ਲੋਕ ਸ਼ਾਮਲ ਹੁੰਦੇ ਹਨ। ਪਰੇਡ ਦਾ ਰਸਤਾ ਅੱਗ ਵਾਲੀ ਥਾਂ ਦੇ ਬੇਹੱਦ ਕਰੀਬ ਸੀ, ਜਿਸ ਕਾਰਨ ਪ੍ਰਸ਼ਾਸਨ ਵਿੱਚ ਹੜਕੰਪ ਮਚ ਗਿਆ। ਹਾਲਾਂਕਿ, ਫਾਇਰ ਬ੍ਰਿਗੇਡ ਨੇ ਮੁਸਤੈਦੀ ਦਿਖਾਉਂਦੇ ਹੋਏ ਸਵੇਰੇ 11 ਵਜੇ ਤੋਂ ਪਹਿਲਾਂ ਅੱਗ 'ਤੇ ਕਾਬੂ ਪਾ ਲਿਆ, ਜਿਸ ਨਾਲ ਪਰੇਡ ਆਪਣੇ ਤੈਅ ਸਮੇਂ 'ਤੇ ਸ਼ੁਰੂ ਹੋ ਸਕੀ।
ਨਿਊਯਾਰਕ ਸਿਟੀ ਫਾਇਰ ਡਿਪਾਰਟਮੈਂਟ (FDNY) ਅਨੁਸਾਰ, ਇਸ ਹਾਦਸੇ ਵਿੱਚ ਕਿਸੇ ਦੇ ਜ਼ਖਮੀ ਹੋਣ ਜਾਂ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਸ਼ੁਰੂਆਤੀ ਰਿਪੋਰਟਾਂ ਮੁਤਾਬਕ, ਅੱਗ ਇਮਾਰਤ ਦੀ ਛੱਤ 'ਤੇ ਲੱਗੇ HVAC (ਹੀਟਿੰਗ, ਵੈਂਟੀਲੇਸ਼ਨ ਅਤੇ ਏਅਰ ਕੰਡੀਸ਼ਨਿੰਗ) ਸਿਸਟਮ ਵਿੱਚ ਖਰਾਬੀ ਕਾਰਨ ਲੱਗੀ ਹੋ ਸਕਦੀ ਹੈ। ਘਟਨਾ ਦੇ ਸਮੇਂ ਇਮਾਰਤ ਵਿੱਚ ਨਿਰਮਾਣ ਕਾਰਜ ਵੀ ਚੱਲ ਰਿਹਾ ਸੀ। ਇਸ ਅੱਗ ਕਾਰਨ ਇਲਾਕੇ ਵਿੱਚ ਟ੍ਰੈਫਿਕ ਜਾਮ ਲੱਗ ਗਿਆ ਅਤੇ ਜਨਤਕ ਆਵਾਜਾਈ ਸੇਵਾਵਾਂ ਵਿੱਚ ਵੀ ਵਿਘਨ ਪਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਲੰਡਨ ’ਚ ਪੰਜਾਬੀਆਂ ਤੇ ਪਾਕਿਸਤਾਨੀਆਂ ਵਿਚਾਲੇ ਵਿਵਾਦ, ਪੰਜਾਬੀ ਰੈਸਟੋਰੈਂਟ ’ਤੇ 100 ਲੋਕਾਂ ਨੇ ਕੀਤਾ ਹਮਲਾ
NEXT STORY