ਰੋਮ, (ਕੈਂਥ)- ਬਹੁਜਨ ਸਮਾਜ ਪਾਰਟੀ ਦੀ ਕੌਂਮੀ ਪ੍ਰਧਾਨ ਅਤੇ ਉੱਤਰ ਪ੍ਰਦੇਸ਼ ਦੀ ਸਾਬਕਾ ਮੁੱਖ ਮੰਤਰੀ ਭੈਣ ਕੁਮਾਰੀ ਮਾਇਆਵਤੀ ਦੇ ਪੂਜਨੀਕ ਪਿਤਾ ਸ਼੍ਰੀ ਪ੍ਰਭੂ ਦਿਆਲ ਜੀ ਦਾ 95 ਸਾਲ ਦੀ ਉਮਰ ਵਿਚ ਬੀਤੇ ਦਿਨ ਦਿੱਲੀ ਵਿਖੇ ਦਿਹਾਂਤ ਹੋ ਗਿਆ।
ਇਸ ਦੁੱਖ ਦੀ ਘੜੀ ਵਿਚ ਭੈਣ ਕੁਮਾਰੀ ਮਾਇਆਵਤੀ ਦੇ ਪਰਿਵਾਰ ਨਾਲ ਵੱਖ-ਵੱਖ ਰਾਜਨੀਨਿਕ ,ਸਮਾਜ ਸੇਵੀ ਤੇ ਹੋਰ ਸਖ਼ਸੀਅਤਾਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ । ਇਸ ਮੌਕੇ ਵਿਦੇਸ਼ਾਂ ਤੋਂ ਵੀ ਬਹੁਜਨ ਸਮਾਜ ਪਾਰਟੀ ਦੇ ਹਮਾਇਤੀਆਂ ਤੇ ਹੋਰ ਅੰਬੇਡਕਰੀ ਸਾਥੀਆਂ ਨੇ ਇਸ ਦੁੱਖ ਦੀ ਘੜੀ ਵਿਚ ਭੈਣ ਕੁਮਾਰੀ ਮਾਇਆਵਤੀ ਦੇ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ।
ਇਟਲੀ ਤੋਂ ਵੀ ਸਿਰਮੌਰ ਸਮਾਜ ਸੇਵੀ ਸੰਸਥਾ ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਵੈਲਫੇਅਰ ਐਸੋਸ਼ੀਏਸ਼ਨ (ਰਜਿ:)ਦੇ ਸਮੂਹ ਆਗੂਆਂ ਤੇ ਮੈਂਬਰਾਂ ਨੇ ਭੈਣ ਕੁਮਾਰੀ ਮਾਇਆਵਤੀ ਦੇ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸਵਰਗੀ ਪਿਤਾ ਸ਼੍ਰੀ ਪ੍ਰਭੂ ਦਿਆਲ ਜੀ ਨੂੰ ਸ਼ਰਧਾਜਲੀ ਦਿੰਦਿਆਂ ਕਿਹਾ ਕਿ ਉਹਨਾਂ ਦਾ ਬਹੁਜਨ ਸਮਾਜ ਪਾਰਟੀ ਨੂੰ ਮਜ਼ਬੂਤ ਕਰਨ ਵਿੱਚ ਬਹੁਤ ਵੱਡਾ ਹੱਥ ਹੈ ਉਹਨਾਂ ਦੀਆਂ ਅਣਥੱਕ ਕੋਸ਼ਿਸਾਂ ਸੱਦਕੇ ਹੀ ਅੱਜ ਬਹੁਜਨ ਸਮਾਜ ਪਾਰਟੀ ਭਾਰਤ ਦੇ ਬਹੁਜਨ ਸਮਾਜ ਦੀ ਅਗਵਾਈ ਕਰਨ ਵਾਲੀ ਇਕੋ-ਇੱਕ ਪਾਰਟੀ ਹੈ ਜਿਹੜੀ ਕਿ ਦਿਨ-ਰਾਤ ਸਮਾਜ ਦੇ ਹੱਕਾਂ ਲਈ ਸੰਘਰਸ਼ ਕਰ ਰਹੀ ਹੈ। ਉਹਨਾਂ ਦੇ ਦਿਹਾਂਤ ਨਾਲ ਸਮਾਜ ਨੂੰ ਕਦੇਂ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।
ਸਿਡਨੀ ਦੇ ਭਾਰਤੀ ਦੂਤਘਰ ’ਚ ਸੁਰੱਖਿਅਤ ਢੰਗ ਨਾਲ ਮਨਾਈ ਗਈ ਦੀਵਾਲੀ
NEXT STORY