ਮੈਲਬੌਰਨ (ਮਨਦੀਪ ਸਿੰਘ ਸੈਣੀ): ਮੈਲਬੌਰਨ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਕਰੇਗੀਬਰਨ ਵਿਖੇ 23 ਜਨਵਰੀ ਨੂੰ ਗੁਰੂ ਗੌਬਿੰਦ ਸਿੰਘ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 'ਰਾਗ ਕੀਰਤਨ ਦਰਬਾਰ' ਦਾ ਆਯੋਜਨ ਕੀਤਾ ਗਿਆ। ਜਿਸ ਵਿਚ ਗੁਰਦੁਆਰਾ ਸਾਹਿਬ ਵਲੋਂ ਚਲਾਈ ਜਾ ਰਹੀ ਭਾਈ ਮਰਦਾਨਾ ਜੀ ਗੁਰਮਤਿ ਸੰਗੀਤ ਅਕੈਡਮੀ ਵਲੋਂ ਰਹਰਾਸਿ ਸਾਹਿਬ ਦੇ ਪਾਠ ਉਪਰੰਤ ਵੱਖ-ਵੱਖ ਛੋਟੇ ਅਤੇ ਨੌਜਵਾਨ ਬੱਚੇ-ਬੱਚੀਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਰਾਗਾਂ 'ਤੇ ਅਧਾਰਤ ਸ਼ਬਦਾਂ ਦਾ ਗਾਇਣ ਕਰਕੇ ਸੰਗਤਾਂ ਨੂੰ ਮੰਤਰ ਮੁਗਧ ਕਰ ਦਿੱਤਾ। ਕੀਰਤਨ ਦਰਬਾਰ ਵਿੱਚ ਬੱਚੇ ਬੱਚੀਆਂ ਨੇ ਪਰੰਪਰਾਗਤ ਤਾਂਤੀ ਸਾਜਾਂ ਸੰਗ ਗੁਰਬਾਣੀ ਸ਼ਬਦਾਂ ਨੂੰ ਕਠਿਨ ਰਾਗਾਂ ਵਿੱਚ ਗਾਇਆ।
ਇੱਥੇ ਜ਼ਿਕਰਯੋਗ ਹੈ ਕਿ ਗੁਰਦੁਆਰਾ ਸਾਹਿਬ ਵਿੱਚ ਭਾਈ ਮਰਦਾਨਾ ਜੀ ਗੁਰਮਤਿ ਸੰਗੀਤ ਅਕੈਡਮੀ ਵਿਖੇ 130 ਦੇ ਕਰੀਬ ਵਿਦਿਆਰਥੀ ਉਸਤਾਦ ਸ. ਸਤਬੀਰ ਸਿੰਘ ਜੀ ਦੀ ਅਗਵਾਈ ਵਿੱਚ ਕੀਰਤਨ ਦੀ ਸਿੱਖਿਆ ਲੈ ਰਹੇ ਹਨ। ਗੁਰਦੁਆਰਾ ਸਾਹਿਬ ਵਲੋਂ ਆਸਟ੍ਰੇਲੀਆ ਵਿੱਚ ਜੰਮੀ ਪੀੜ੍ਹੀ ਨੂੰ ਗੁਰਬਾਣੀ ਅਤੇ ਕੀਰਤਨ ਵੱਲ ਉਤਸ਼ਾਹਿਤ ਕਰਨ ਲਈ ਭਾਈ ਮਰਦਾਨਾ ਜੀ ਗੁਰਮਤਿ ਸੰਗੀਤ ਅਕੈਡਮੀ ਵਲੋਂ ਵਿਸ਼ੇਸ਼ ਪੁਰਬਾਂ ਮੌਕੇ ਰਾਗ ਕੀਰਤਨ ਦਰਬਾਰ ਦਾ ਆਯੋਜਨ ਕੀਤਾ ਜਾਂਦਾ ਹੈ।
ਰਾਗ ਕੀਰਤਨ ਦਰਬਾਰ ਵਿੱਚ ਵੱਖ-ਵੱਖ ਉਮਰ ਵਰਗ ਦੇ 100 ਤੋਂ ਵੱਧ ਬੱਚੇ ਬੱਚੀਆਂ ਦੇ 22 ਜਥਿਆਂ ਨੇ ਭਾਗ ਲਿਆ। ਬੱਚਿਆਂ ਅੰਦਰ ਗੁਰਬਾਣੀ ਕੀਰਤਨ ਦੀ ਚੇਟਕ ਪੈਦਾ ਕਰਨ ਅਤੇ ਉਹਨਾਂ ਨੂੰ ਸਮੇਂ-ਸਮੇਂ 'ਤੇ ਕੀਰਤਨ ਗਾਇਨ ਲਈ ਮੌਕਾ ਪ੍ਰਦਾਨ ਕਰਨ ਦਾ ਉਪਰਾਲਾ ਸ਼ਲਾਘਾਯੋਗ ਹੈ।
ਨੋਟ- ਉਕਤ ਖ਼ਬਰ ਬਾਰੇ ਦੱਸੋ ਆਪਣੀ ਰਾਏ।
ਯੂਕੇ ਵਾਸੀਆਂ ਨੇ ਕੋਰੋਨਾ ਪਾਬੰਦੀਆਂ ਦੇ ਬਾਵਜੂਦ ਪਾਰਕਾਂ 'ਚ ਕੀਤੀ ਭੀੜ ਭਰੀ ਸ਼ਮੂਲੀਅਤ
NEXT STORY