ਮੌਲਬੌਰਨ (ਮਨਦੀਪ ਸਿੰਘ ਸੈਣੀ): ਬੀਤੇ ਦਿਨੀਂ ਪਾਕਿਸਤਾਨ ਵਿਚ ਇਕ ਬੱਸ ਅਤੇ ਟਰੇਨ ਵਿਚਾਲੇ ਭਿਆਨਕ ਟੱਕਰ ਹੋ ਗਈ ਸੀ। ਇਸ ਹਾਦਸੇ ਵਿਚ ਲੱਗਭਗ 22 ਸਿੱਖ ਸ਼ਰਧਾਲੂਆਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ ਸਨ। ਇਸ ਹਾਦਸੇ ਵਿਚ ਮਾਰੇ ਗਏ ਸ਼ਿੱਖ ਸ਼ਰਧਾਲੂਆਂ ਦੀ ਆਤਮਿਕ ਸ਼ਾਂਤੀ ਹਿੱਤ ਗੁਰਦੁਆਰਾ ਸਾਹਿਬ ਬਲੈਕਬਰਨ (ਮੈਲਬੌਰਨ) ਵਿਚ ਸਮੂਹ ਸੰਗਤਾਂ ਵੱਲੋਂ ਅਰਦਾਸ ਕੀਤੀ ਗਈ। ਗੁਰਦੁਆਰਾ ਸਾਹਿਬ ਬਲੈਕਬਰਨ ਦੀ ਸਮਹ ਪ੍ਰਬੰਧਕ ਕਮੇਟੀ ਵੱਲੋਂ ਅਤੇ ਸਮੂਹ ਸੰਗਤ ਵੱਲੋਂ ਇਸ ਘਟਨਾ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ ਗਿਆ।
ਜ਼ਿਕਰਯੋਗ ਹੈ ਕਿ ਸ਼ਾਹ ਹੁਸੈਨ ਐਕਸਪ੍ਰੈੱਸ ਟਰੇਨ ਸ਼ੁੱਕਰਵਾਰ ਨੂੰ ਦੱਖਣੀ ਬੰਦਰਗਾਹ ਸ਼ਹਿਰ ਕਰਾਚੀ ਤੋਂ ਲਾਹੌਰ ਵੱਲ ਜਾ ਰਹੀ ਸੀ। ਇਸ ਦੌਰਾਨ ਪੂਰਬੀ ਪੰਜਾਬ ਸੂਬੇ ਦੇ ਸ਼ੇਖੂਪੁਰਾ ਵਿਚ ਫਰੁਕਾਬਾਦ ਅਤੇ ਬਹਾਲੀ ਵਾਲਾ ਦੇ ਵਿਚਕਾਰ ਰੇਲਵੇ ਕ੍ਰਾਸਿੰਗ 'ਤੇ ਵੈਨ ਨੂੰ ਟੱਕਰ ਮਾਰ ਦਿੱਤੀ। ਮ੍ਰਿਤਕਾਂ ਵਿਚ ਜ਼ਿਆਦਾਤਰ ਸਿੱਖ ਸ਼ਰਧਾਲੂ ਸਨ ਅਤੇ ਘਟਨਾ ਦੇ ਸਮੇਂ ਨਨਕਾਨਾ ਸਾਹਿਬ ਤੋਂ ਪਰਤ ਰਹੇ ਸਨ। ਜ਼ਖ਼ਮੀਆਂ ਵਿਚ ਕਈ ਬੱਚੇ ਅਤੇ ਬੀਬੀਆਂ ਸ਼ਾਮਲ ਹਨ।
ਬੱਚੇ ਦਾ ਜਨਮਦਿਨ ਮਨਾ ਰਹੇ ਪਰਿਵਾਰ 'ਤੇ ਡਿੱਗਾ ਦਰੱਖਤ, 19 ਲੋਕ ਹੋਏ ਜ਼ਖਮੀ
NEXT STORY