ਮੈਲਬੌਰਨ, (ਮਨਦੀਪ ਸਿੰਘ ਸੈਣੀ)- ਗੁਰਦੁਆਰਾ ਸਿੰਘ ਸਭਾ ਕੈਨਬਰਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਸ਼ਰਧਾ ਅਤੇ ਸਤਿਕਾਰ ਦੇ ਨਾਲ ਮਨਾਇਆ ਗਿਆ। ਸਮਾਗਮ 'ਚ ਉਚੇਚੇ ਤੌਰ 'ਤੇ ਪਹੁੰਚੇ ਬਾਬਾ ਦਲੇਰ ਸਿੰਘ ਖਾਲਸਾ ਖੇੜੀ ਵਾਲਿਆਂ ਨੇ ਕੀਰਤਨ ਵਿਖਿਆਨ ਕੀਤਾ। ਉਨ੍ਹਾਂ ਸੰਗਤਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਵਿਦੇਸ਼ਾਂ ਦੀ ਧਰਤੀ 'ਤੇ ਰਹਿੰਦੇ ਹੋਏ ਵੀ ਉਹ ਬਾਣੀ ਅਤੇ ਬਾਣੇ ਨਾਲ ਜੁੜ ਕੇ ਰਹਿਣ।
ਉਨ੍ਹਾਂ ਕਿਹਾ ਕਿ ਸਾਡੇ ਗੁਰੂ ਸਾਹਿਬਾਨਾਂ ਨੇ ਸਿੱਖੀ ਦੀ ਖਾਤਰ ਆਪਣਾ-ਆਪ ਵਾਰ ਕੇ ਸਾਨੂੰ ਸਰਦਾਰੀਆਂ ਬਖਸ਼ੀਆਂ ਸਨ ਪਰ ਅਫਸੋਸ ਸਾਡੇ ਬੱਚੇ ਸਿੱਖੀ ਤੋਂ ਬੇਮੁੱਖ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਸਿਰਫ ਸ੍ਰੀ ਗੁਰੂ ਗ੍ਰੰਥ ਸਾਹਿਬ ਹਨ, ਉਨ੍ਹਾਂ ਤੋਂ ਇਲਾਵਾ ਸਿੱਖਾਂ ਦਾ ਹੋਰ ਕੋਈ ਗੁਰੂ ਨਹੀਂ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨਾਂ ਨੇ ਸਾਨੂੰ ਹੋਰ ਕਿਸੇ ਵੀ ਦੇਹਧਾਰੀ ਅੱਗੇ ਸੀਸ ਝੁਕਾਉਣ ਤੋਂ ਵਰਜਿਆ ਹੈ। ਬਾਬਾ ਦਲੇਰ ਸਿੰਘ ਖਾਲਸਾ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬਾਣੀ ਨਾਲ ਜੁੜ ਕੇ ਮਨੁੱਖ ਦਾ ਜੀਵਨ ਸਫਲ ਹੋ ਜਾਂਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਸਿੱਖੀ ਦੇ ਪ੍ਰਚਾਰ ਅਤੇ ਪਸਾਰ ਹਿੱਤ ਸਮੁੱਚੀ ਸਿੱਖ ਸੰਗਤ ਨੂੰ ਆਪਸੀ ਮਤਭੇਦ ਭੁਲਾ ਕੇ ਇਕ ਪਲੇਟਫਾਰਮ 'ਤੇ ਇਕੱਠੇ ਹੋ ਕੇ ਕੰਮ ਕਰਨ ਦੀ ਲੋੜ ਹੈ। ਇਸ ਮੌਕੇ ਪ੍ਰਧਾਨ ਰਣਜੀਤ ਸਿੰਘ ਕੰਗ, ਸਤਨਾਮ ਸਿੰਘ ਦਬੜੀਖਾਨਾ, ਜੱਸੀ ਰੰਧਾਵਾ, ਅਮਰਿੰਦਰ ਸਿੰਘ, ਮਲਕੀਤ ਸਿੰਘ, ਸਹਿਨਾਜ ਸਿੰਘ, ਜ਼ੋਰਾ ਸਿੰਘ, ਅਮਰਵੀਰ ਸਿੰਘ, ਮਨਵਿੰਦਰ ਸਿੰਘ, ਗੁਰਤੇਗ ਸਿੰਘ, ਸਰਬਜੀਤ ਸਿੰਘ, ਦਵਿੰਦਰ ਸਿੰਘ ਖੇੜੀ, ਗੁਰਮੀਤ ਸਿੰਘ, ਸੁਖਬੀਰ ਸਿੰਘ ਬਜਲਪੁਰੀਆ ਆਦਿ ਹਾਜ਼ਰ ਸਨ।
US : ਨਗਰ ਕੀਰਤਨ ਦੌਰਾਨ ਹਮਲਾ ਕਰਨ ਵਾਲੇ 4 ਪੰਜਾਬੀ ਗ੍ਰਿਫਤਾਰ
NEXT STORY