ਮੈਲਬੌਰਨ (ਏਜੰਸੀ)— ਆਸਟ੍ਰੇਲੀਆ ਦੇ ਸ਼ਹਿਰ ਮੈਲਬੌਰਨ 'ਚ ਇਕ ਟਰੱਕ ਪੁੱਲ ਤੋਂ ਹੇਠਾਂ ਡਿੱਗ ਗਿਆ। ਇਹ ਹਾਦਸਾ ਮੈਲਬੌਰਨ ਦੇ ਬਾਸ ਹਾਈਵੇਅ 'ਤੇ ਬੁੱਧਵਾਰ ਦੀ ਸਵੇਰ ਨੂੰ ਸਥਾਨਕ ਸਮੇਂ ਅਨੁਸਾਰ 10.00 ਵਜੇ ਵਾਪਰਿਆ। ਟਰੱਕ ਨੂੰ 21 ਸਾਲਾ ਡਰਾਈਵਰ ਚਲਾ ਰਿਹਾ ਸੀ ਜੋ ਕਿ ਹਾਦਸੇ ਦਾ ਸ਼ਿਕਾਰ ਹੋ ਗਿਆ। ਟਰੱਕ ਪੁੱਲ ਦੀ ਰੇਲਿੰਗ ਨੂੰ ਤੋੜਦਾ ਹੋਇਆ ਪਾਣੀ ਵਿਚ ਡਿੱਗ ਗਿਆ ਪਰ ਇਸ ਤੋਂ ਪਹਿਲਾਂ ਹੀ ਡਰਾਈਵਰ ਟਰੱਕ 'ਚੋਂ ਬਾਹਰ ਆ ਗਿਆ।
ਡਰਾਈਵਰ ਸਪਰਿੰਗਵਿਲੇ ਦਾ ਰਹਿਣ ਵਾਲਾ ਹੈ, ਜਿਸ ਨੂੰ ਗੰਭੀਰ ਸੱਟਾਂ ਲੱਗੀਆਂ ਹਨ। ਗੰਭੀਰ ਹਾਲਤ ਵਿਚ ਡਰਾਈਵਰ ਨੂੰ ਏਅਰ ਐਂਬੂਲੈਂਸ ਜ਼ਰੀਏ ਅਲਫਰੈਡ ਹਸਪਤਾਲ 'ਚ ਭਰਤੀ ਕਰਾਇਆ ਗਿਆ। ਉਸ ਸਿਰ 'ਤੇ ਡੂੰਘੀਆਂ ਸੱਟਾਂ ਲੱਗੀਆਂ ਹਨ।
ਮੌਕੇ 'ਤੇ ਪੁੱਜੀ ਪੁਲਸ ਹਾਦਸੇ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ ਕਿ ਟਰੱਕ ਕਿਵੇਂ ਪਾਣੀ 'ਚ ਡਿਗਿਆ। ਹਾਦਸੇ ਤੋਂ ਤੁਰੰਤ ਬਾਅਦ ਐਂਬੂਲੈਂਸ ਅਤੇ ਐਮਰਜੈਂਸੀ ਅਧਿਕਾਰੀ ਪੁੱਜੇ। ਅਧਿਕਾਰੀਆਂ ਨੇ ਟਰੱਕ ਨੂੰ ਪਾਣੀ 'ਚੋਂ ਬਾਹਰ ਕੱਢਿਆ।
ਗੁਫਾ 'ਚੋਂ ਬਚਾਏ ਗਏ ਬੱਚਿਆਂ ਨੂੰ ਅੱਜ ਮਿਲੇਗੀ ਹਸਪਤਾਲ ਤੋਂ ਛੁੱਟੀ
NEXT STORY