ਰੋਮ, (ਕੈਂਥ)— ਗੁਰਦੁਆਰਾ ਸਿੰਘ ਸਭਾ ਬੁਲਜਾਨੋ ਵਿਖੇ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸਾਕਾ ਨਨਕਾਣਾ ਸਾਹਿਬ ਜੀ ਦੇ ਸਮੂਹ ਸਿੰਘਾਂ ਦੀ ਯਾਦ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਵਿਸ਼ੇਸ਼ ਦੀਵਾਨ ਸਜਾਏ ਗਏ। ਦੀਵਾਨਾਂ ਵਿੱਚ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਜਸਪਾਲ ਸਿੰਘ ਜੀ ਸ਼ਾਂਤ ਬੈਰਗਾਮੋ ਵਾਲਿਆਂ ਨੇ ਸਮਾਗਮ ਵਿੱਚ ਪਹੁੰਚੀਆਂ ਸੰਗਤਾਂ ਨਾਲ ਗੁਰਬਾਣੀ ਕਥਾ ਅਤੇ ਸਿੱਖ ਇਤਿਹਾਸ ਦੀ ਸਾਂਝ ਪਾਈ।
ਇੱਥੇ ਸ਼ਹੀਦ ਭਾਈ ਮਨੀ ਸਿੰਘ ਜੀ ਗਤਕਾ ਅਕੈਡਮੀ ਬੁਲਜਾਨੋ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਸਿੰਘ ਸਭਾ ਬੁਲਜਾਨੋ ਦੀ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਭਾਈ ਜੁਝਾਰ ਸਿੰੰਘ, ਅਵਤਾਰ ਸਿੰਘ, ਮਨਜੀਤ ਸਿੰਘ, ਕਰਨੈਲ ਸਿੰਘ, ਮਨਮੋਹਣ ਸਿੰਘ, ਗੁਰਬਚਨ ਸਿੰਘ, ਲਖਵਿੰਦਰ ਸਿੰਘ ਫੋਜੀ, ਭੁਪਿੰਦਰ ਸਿੰਘ, ਗਲਜਾਨ ਸਿੰਘ, ਸੁਰਜੀਤ ਸਿੰਘ, ਮੰਗਤ ਸਿੰਘ, ਰਵਿੰਦਰਜੀਤ ਸਿੰਘ ਬੁਲਜਾਨੋ, ਗ੍ਰੰਥੀ ਸਿੰਘ ਸਾਹਿਬ ਭਾਈ ਅਮਰੀਕ ਸਿੰਘ ਤੋਂ ਇਲਾਵਾ ਇਲਾਕੇ ਦੀਆਂ ਸੰਗਤਾਂ ਨੇ ਭਾਰੀ ਗਿਣਤੀ ਵਿੱਚ ਗੁਰੂਘਰ 'ਚ ਸ਼ਿਰਕਤ ਕੀਤੀ। ਇਸ ਦੌਰਾਨ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।
ਇਟਲੀ 'ਚ ਚੋਣਾਂ ਤੋਂ ਪਹਿਲਾਂ 'ਕਰਮਚਾਰੀ ਯੂਨੀਅਨ' ਨੇ ਕੀਤਾ ਰੋਸ ਪ੍ਰਦਰਸ਼ਨ
NEXT STORY