ਕਾਬੁਲ-ਅਫਗਾਨਿਸਤਾਨ ਦੇ ਵਰਦਕ ਸੂਬੇ 'ਚ ਫੌਜ ਦਾ ਇਕ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ ਜਿਸ ਦੌਰਾਨ ਉਸ 'ਚ ਸਵਾਰ ਸਾਰੇ 9 ਲੋਕਾਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਇਕ ਨਿਊਜ਼ ਏਜੰਸੀ ਮੁਤਾਬਕ ਰੱਖਿਆ ਮੰਤਰਾਲਾ ਨੇ ਬਿਆਨ 'ਚ ਕਿਹਾ ਕਿ ਐੱਮ.ਆਈ.-17 ਹੈਲੀਕਾਪਟਰ ਹੇਸੇ-ਏ-ਅਸਵਾਲ ਬੇਹਸੂਦ ਜ਼ਿਲੇ 'ਚ ਹਾਦਸਾਗ੍ਰਸਤ ਹੋ ਗਿਆ।
ਇਹ ਵੀ ਪੜ੍ਹੋ -ਤੰਜ਼ਾਨੀਆ ਦੇ ਰਾਸ਼ਟਰਪਤੀ ਜਾਨ ਮਗੁਫੁਲੀ ਦਾ ਦੇਹਾਂਤ, ਕਾਫੀ ਸਮੇਂ ਤੋਂ ਸਨ ਬੀਮਾਰ
ਬਿਆਨ 'ਚ ਕਿਹਾ ਗਿਆ ਹੈ ਕਿ ਪੀੜਤਾਂ 'ਚ ਚਾਰ ਚਾਲਕ ਦਲ ਦੇ ਮੈਂਬਰ ਅਤੇ ਪੰਜ ਸੁਰੱਖਿਆ ਮੁਲਾਜ਼ਮ ਸ਼ਾਮਲ ਹਨ। ਮਾਮਲੇ 'ਚ ਜਾਂਚ ਚੱਲ ਰਹੀ ਹੈ। ਸਥਾਨਕ ਅਧਿਕਾਰੀਆਂ ਮੁਤਾਬਕ ਜਦ ਇਹ ਹਾਦਸਾ ਹੋਇਆ ਉਸ ਸਮੇਂ ਹੈਲੀਕਾਪਟਰ ਇਕ ਜ਼ਖਮੀ ਫੌਜੀ ਨੂੰ ਬਚਾਉਣ ਜਾ ਰਿਹਾ ਸੀ। ਇਹ ਘਟਨਾ ਅਜਿਹੇ ਸਮੇਂ ਹੋਈ ਜਦ ਅਫਗਾਨਿਸਤਾਨ 'ਚ ਲੰਬੇ ਸਮੇਂ ਤੋਂ ਚੱਲ ਰਹੇ ਸੰਘਰਸ਼ ਦਾ ਸ਼ਾਂਤਮਈ ਢੰਗ ਨਾਲ ਹੱਲ ਲੱਭਣ ਦੇ ਉਦੇਸ਼ ਨਾਲ ਹਾਈ-ਪ੍ਰੋਫਾਈਲ ਸ਼ਿਖਰ ਸੰਮਲੇਨ ਦਾ ਵੀਰਵਾਰ ਨੂੰ ਮਾਸਕੋ 'ਚ ਆਯੋਜਨ ਕੀਤਾ ਜਾਣਾ ਹੈ।
ਇਹ ਵੀ ਪੜ੍ਹੋ -ਚੀਨ ਦੇ ਵਧਦੇ ਖਤਰੇ ਨੂੰ ਦੇਖਦੇ ਹੋਏ ਬ੍ਰਿਟੇਨ ਦਾ ਵੱਡਾ ਫੈਸਲਾ, ਜਲਦ ਹੀ ਵਧਾਏਗਾ ਪ੍ਰਮਾਣੂ ਹਥਿਆਰਾਂ ਦਾ ਜ਼ਖੀਰਾ
ਰੂਸ ਦੀ ਰਾਜਧਾਨੀ 'ਚ ਆਯੋਜਿਤ ਹੋਣ ਵਾਲੇ ਇਸ ਸੰਮੇਲਨ 'ਚ ਕਾਬੁਲ ਅਤੇ ਅੱਤਵਾਦੀ ਤਾਲਿਬਾਨ ਸਮੂਹ ਦੇ ਇਕ ਆਧਿਕਾਰਿਤ ਪ੍ਰਤੀਨਿਧੀ ਮੰਡਲ ਦੇ ਵੀ ਸ਼ਾਮਲ ਹੋਣ ਦੀ ਉਮੀਦ ਹੈ। ਸਤੰਬਰ 2020 'ਚ ਕਤਰ 'ਚ ਸ਼ੁਰੂ ਹੋਏ ਤਾਲਿਬਾਨ ਅਤੇ ਅਫਗਾਨ ਸਰਕਾਰ ਦੇ ਨੁਮਾਇੰਦਿਆਂ ਦਰਮਿਆਨ ਸ਼ਾਂਤੀ ਗੱਲਬਾਤ ਹਾਲ ਦੇ ਮਹੀਨਿਆਂ 'ਚ ਰੁਕੀ ਹੋਈ ਹੈ ਜਿਸ 'ਚ ਕੋਈ ਠੋਸ ਪ੍ਰਗਤੀ ਨਹੀਂ ਹੈ।
ਇਹ ਵੀ ਪੜ੍ਹੋ -ਇਮਰਾਨ ਸਰਕਾਰ ਵਿਰੁੱਧ ਸੜਕਾਂ 'ਤੇ ਉਤਰੇ PAK ਕਿਸਾਨ, 31 ਮਾਰਚ ਨੂੰ ਕੱਢਣਗੇ 'ਟਰੈਕਟਰ ਮਾਰਚ'
ਨੋਟ-ਇਸ ਖਬਰ ਬਾਰੇ ਤੁਹਾਡੀ ਕੀ ਹੈ ਰਾਏ, ਕਮੈਂਟ ਕਰ ਕੇ ਦਿਓ ਜਵਾਬ।
ਤੰਜ਼ਾਨੀਆ ਦੇ ਰਾਸ਼ਟਰਪਤੀ ਜਾਨ ਮਗੁਫੁਲੀ ਦਾ ਦੇਹਾਂਤ, ਕਾਫੀ ਸਮੇਂ ਤੋਂ ਸਨ ਬੀਮਾਰ
NEXT STORY