ਇਸਲਾਮਾਬਾਦ : ਮੱਧ-ਪੂਰਬ ਵਿੱਚ ਵਧ ਰਹੇ ਯੁੱਧ ਅਤੇ ਵਿਸ਼ਵ ਤੇਲ ਬਾਜ਼ਾਰ ਵਿੱਚ ਆਈ ਤੇਜ਼ੀ ਕਾਰਨ ਗੁਆਂਢੀ ਦੇਸ਼ ਪਾਕਿਸਤਾਨ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 55 ਰੁਪਏ ਪ੍ਰਤੀ ਲੀਟਰ ਦਾ ਵੱਡਾ ਵਾਧਾ ਕਰਨ ਦਾ ਐਲਾਨ ਕੀਤਾ ਹੈ। ਸ਼ੁੱਕਰਵਾਰ ਨੂੰ ਹੋਈ ਇੱਕ ਸਾਂਝੀ ਪ੍ਰੈਸ ਕਾਨਫਰੰਸ ਦੌਰਾਨ ਵਿੱਤ ਮੰਤਰੀ ਮੁਹੰਮਦ ਔਰੰਗਜ਼ੇਬ, ਉਪ ਪ੍ਰਧਾਨ ਮੰਤਰੀ ਇਸਹਾਕ ਡਾਰ ਅਤੇ ਪੈਟਰੋਲੀਅਮ ਮੰਤਰੀ ਅਲੀ ਪਰਵੇਜ਼ ਮਲਿਕ ਨੇ ਇਨ੍ਹਾਂ ਨਵੀਆਂ ਕੀਮਤਾਂ ਦੀ ਜਾਣਕਾਰੀ ਦਿੱਤੀ।
ਕੱਚੇ ਤੇਲ ਦੀਆਂ ਕੀਮਤਾਂ 'ਚ ਉਛਾਲ
ਪੈਟਰੋਲੀਅਮ ਮੰਤਰੀ ਅਲੀ ਪਰਵੇਜ਼ ਮਲਿਕ ਨੇ ਦੱਸਿਆ ਕਿ ਅਮਰੀਕਾ ਅਤੇ ਇਜ਼ਰਾਈਲ ਵੱਲੋਂ ਈਰਾਨ 'ਤੇ ਕੀਤੇ ਗਏ ਹਮਲਿਆਂ ਕਾਰਨ ਵਿਸ਼ਵ ਪੱਧਰ 'ਤੇ ਤੇਲ ਦੀ ਸਪਲਾਈ ਪ੍ਰਭਾਵਿਤ ਹੋਈ ਹੈ। ਉਨ੍ਹਾਂ ਦੱਸਿਆ ਕਿ 1 ਮਾਰਚ ਨੂੰ ਪੈਟਰੋਲ ਦੀ ਅੰਤਰਰਾਸ਼ਟਰੀ ਕੀਮਤ 78 ਡਾਲਰ ਪ੍ਰਤੀ ਬੈਰਲ ਸੀ, ਜੋ ਹੁਣ ਵਧ ਕੇ 106.8 ਡਾਲਰ ਹੋ ਗਈ ਹੈ, ਜਦਕਿ ਡੀਜ਼ਲ ਦੀ ਕੀਮਤ 150 ਡਾਲਰ ਪ੍ਰਤੀ ਬੈਰਲ ਤੱਕ ਪਹੁੰਚ ਗਈ ਹੈ। ਸਰਕਾਰ ਨੇ ਤੇਲ 'ਤੇ ਲੱਗਣ ਵਾਲੇ ਲੇਵੀ ਟੈਕਸ ਵਿੱਚ ਬਦਲਾਅ ਕਰਕੇ ਇਹ ਵਾਧਾ ਕੀਤਾ ਹੈ।
ਇਹ ਵੀ ਪੜ੍ਹੋ : ਪਾਕਿ ਫੌਜ ਦੀ ਵੱਡੀ ਕਾਰਵਾਈ, 'ਆਪ੍ਰੇਸ਼ਨ ਗਜ਼ਬ-ਲਿਲ ਹੱਕ' 'ਚ 520 ਤੋਂ ਵੱਧ ਅਫਗਾਨ ਤਾਲਿਬਾਨ ਲੜਾਕੇ ਹਲਾਕ
ਜਮ੍ਹਾਖੋਰੀ ਵਿਰੁੱਧ ਸਖ਼ਤ ਚਿਤਾਵਨੀ
ਸਰਕਾਰ ਨੇ ਸਾਫ਼ ਕੀਤਾ ਹੈ ਕਿ ਤੇਲ ਦੀ ਸਪਲਾਈ ਬਣਾਈ ਰੱਖਣ ਲਈ ਕੀਮਤਾਂ ਵਧਾਉਣਾ ਜ਼ਰੂਰੀ ਸੀ। ਪੈਟਰੋਲੀਅਮ ਮੰਤਰੀ ਨੇ ਚਿਤਾਵਨੀ ਦਿੱਤੀ ਕਿ ਜੋ ਲੋਕ ਈਂਧਨ ਦੀ ਜਮ੍ਹਾਖੋਰੀ ਜਾਂ ਕਾਲਾਬਾਜ਼ਾਰੀ ਕਰਨਗੇ, ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਭਰੋਸਾ ਦਿੱਤਾ ਕਿ ਜਿਵੇਂ ਹੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਹਾਲਾਤ ਸੁਧਰਨਗੇ, ਕੀਮਤਾਂ ਵਿੱਚ ਕਟੌਤੀ ਕੀਤੀ ਜਾਵੇਗੀ।
ਪ੍ਰਧਾਨ ਮੰਤਰੀ ਵੱਲੋਂ ਉੱਚ ਪੱਧਰੀ ਕਮੇਟੀ ਦਾ ਗਠਨ
ਵਿੱਤ ਮੰਤਰੀ ਮੁਹੰਮਦ ਔਰੰਗਜ਼ੇਬ ਅਨੁਸਾਰ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਦੇ ਨਿਰਦੇਸ਼ਾਂ 'ਤੇ ਇੱਕ ਉੱਚ ਪੱਧਰੀ ਸਰਕਾਰੀ ਕਮੇਟੀ ਬਣਾਈ ਗਈ ਹੈ, ਜੋ ਰੋਜ਼ਾਨਾ ਵਿਸ਼ਵ ਤੇਲ ਬਾਜ਼ਾਰ ਦੀ ਸਥਿਤੀ ਦੀ ਸਮੀਖਿਆ ਕਰ ਰਹੀ ਹੈ। ਸਰਕਾਰ ਵਾਧੂ ਸਪਲਾਈ ਯਕੀਨੀ ਬਣਾਉਣ ਲਈ Saudi Aramco ਅਤੇ ਹੋਰ ਅੰਤਰਰਾਸ਼ਟਰੀ ਭਾਈਵਾਲਾਂ ਨਾਲ ਵੀ ਗੱਲਬਾਤ ਕਰ ਰਹੀ ਹੈ।
ਇਹ ਵੀ ਪੜ੍ਹੋ : ਆਸਟ੍ਰੇਲੀਆ ਤੋਂ ਬਾਅਦ ਹੁਣ ਇਸ ਦੇਸ਼ ਨੇ ਬੱਚਿਆਂ ਲਈ Social Media ਕੀਤਾ ਬੈਨ
ਆਰਥਿਕਤਾ 'ਤੇ ਪਵੇਗਾ ਮਾੜਾ ਪ੍ਰਭਾਵ
ਉਪ ਪ੍ਰਧਾਨ ਮੰਤਰੀ ਇਸਹਾਕ ਡਾਰ ਨੇ ਕਿਹਾ ਕਿ ਖੇਤਰੀ ਸੰਘਰਸ਼ ਕਾਰਨ ਅੰਤਰਰਾਸ਼ਟਰੀ ਕੀਮਤਾਂ ਵਿੱਚ 50 ਤੋਂ 70 ਫੀਸਦੀ ਤੱਕ ਦਾ ਉਛਾਲ ਆਇਆ ਹੈ। ਪਾਕਿਸਤਾਨ ਆਪਣੀਆਂ ਊਰਜਾ ਲੋੜਾਂ ਲਈ ਦਰਾਮਦ ਕੀਤੇ ਤੇਲ 'ਤੇ ਨਿਰਭਰ ਹੈ, ਇਸ ਲਈ ਇਨ੍ਹਾਂ ਕੀਮਤਾਂ ਦੇ ਵਧਣ ਨਾਲ ਦੇਸ਼ ਦੀ ਮਹਿੰਗਾਈ, ਵਿਦੇਸ਼ੀ ਮੁਦਰਾ ਭੰਡਾਰ ਅਤੇ ਸਮੁੱਚੀ ਆਰਥਿਕਤਾ 'ਤੇ ਸਿੱਧਾ ਅਸਰ ਪਵੇਗਾ। ਸਰਕਾਰ ਨੇ ਹੁਣ ਹਰ ਹਫਤੇ ਪੈਟਰੋਲੀਅਮ ਕੀਮਤਾਂ ਦੀ ਸਮੀਖਿਆ ਕਰਨ ਦਾ ਸੰਕੇਤ ਦਿੱਤਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Nepal Election: ਰਾਸ਼ਟਰੀ ਸੁਤੰਤਰ ਪਾਰਟੀ ਭਾਰੀ ਜਿੱਤ ਵੱਲ, ਬਾਲੇਂਦਰ ਸ਼ਾਹ ਬਣ ਸਕਦੇ ਹਨ ਨੇਪਾਲ ਦੇ ਅਗਲੇ PM
NEXT STORY