ਪਿਸ਼ਾਵਰ (ਪੀ.ਟੀ.ਆਈ.) ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਵਿੱਚ ਇੱਕ ਕਬਾਇਲੀ ਬਜ਼ੁਰਗ ਦੇ ਵਾਹਨ 'ਤੇ ਅੱਤਵਾਦੀਆਂ ਵੱਲੋਂ ਘਾਤ ਲਗਾ ਕੇ ਕੀਤੇ ਹਮਲੇ ਵਿੱਚ ਘੱਟੋ-ਘੱਟ ਤਿੰਨ ਬੱਚਿਆਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ ਜ਼ਖਮੀ ਹੋ ਗਏ। ਪੁਲਿਸ ਨੇ ਇਸ ਸਬੰਧੀ ਜਾਣਕਾਰੀ ਦਿੱਤੀ।
ਇਹ ਹਮਲਾ ਵੀਰਵਾਰ ਨੂੰ ਦੱਖਣੀ ਵਜ਼ੀਰਿਸਤਾਨ ਜ਼ਿਲ੍ਹੇ ਦੇ ਮੁੱਖ ਦਫਤਰ ਵਾਨਾ ਵਿੱਚ ਹੋਇਆ, ਜਦੋਂ ਬੰਦੂਕਧਾਰੀਆਂ ਨੇ ਕਬਾਇਲੀ ਬਜ਼ੁਰਗ ਮਲਿਕ ਸਰਦਾਰ ਵਜ਼ੀਰ ਦੇ ਵਾਹਨ 'ਤੇ ਗੋਲੀਬਾਰੀ ਕੀਤੀ, ਜਿਸ ਵਿੱਚ ਉਸਦੇ ਪਰਿਵਾਰ ਦੇ ਛੇ ਬੱਚੇ ਸਵਾਰ ਸਨ। ਪੁਲਿਸ ਦੇ ਅਨੁਸਾਰ ਵਜ਼ੀਰ ਦੇ ਤਿੰਨ ਬੱਚਿਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ ਤਿੰਨ ਹੋਰ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ। ਘਟਨਾ ਤੋਂ ਥੋੜ੍ਹੀ ਦੇਰ ਬਾਅਦ ਸੁਰੱਖਿਆ ਬਲ ਮੌਕੇ 'ਤੇ ਪਹੁੰਚੇ ਅਤੇ ਸ਼ਾਮਲ ਲੋਕਾਂ ਨੂੰ ਫੜਨ ਲਈ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਹੁਣ ਤੱਕ ਕਿਸੇ ਵੀ ਸਮੂਹ ਨੇ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਸਿੰਧ ਸੂਬੇ 'ਚ 5.1 ਤੀਬਰਤਾ ਦਾ ਭੂਚਾਲ, ਦਹਿਸ਼ਤ ਕਾਰਨ ਘਰਾਂ ਤੋਂ ਬਾਹਰ ਨਿਕਲੇ ਲੋਕ
NEXT STORY