ਪੇਸ਼ਾਵਰ (ਏਜੰਸੀ)- ਅਣਪਛਾਤੇ ਅੱਤਵਾਦੀਆਂ ਨੇ ਪਾਕਿਸਤਾਨ ਦੇ ਪੰਜਾਬ ਸੂਬੇ ਦੇ ਅਸ਼ਾਂਤ ਉੱਤਰੀ-ਪੱਛਮੀ ਖੇਤਰ ਤੋਂ 6 ਨਾਈਆਂ ਨੂੰ ਅਗਵਾ ਕਰਨ ਤੋਂ ਬਾਅਦ ਉਨ੍ਹਾਂ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਏ.ਆਰ.ਵਾਈ. ਨਿਊਜ਼ ਨੇ ਮੰਗਲਵਾਰ ਨੂੰ ਦੱਸਿਆ ਕਿ ਇਹ ਘਟਨਾ ਅਫ਼ਗਾਨਿਸਤਾਨ ਦੀ ਸਰਹੱਦ ਨਾਲ ਲੱਗਦੇ ਖੈਬਰ ਪਖਤੂਨਖਵਾ ਸੂਬੇ ਦੇ ਉੱਤਰੀ ਵਜ਼ੀਰਿਸਤਾਨ ਜ਼ਿਲ੍ਹੇ ਦੇ ਮੀਰ ਅਲੀ ਖੇਤਰ ਵਿੱਚ ਵਾਪਰੀ।
ਇਹ ਵੀ ਪੜ੍ਹੋ: ਜਾਪਾਨ 'ਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 48, ਲੋਕਾਂ ਨੂੰ ਘਰਾਂ ਤੋਂ ਦੂਰ ਰਹਿਣ ਦੀ ਚੇਤਾਵਨੀ ਜਾਰੀ
ਪੁਲਸ ਨੇ ਦੱਸਿਆ ਕਿ ਪੀੜਤ, ਜੋ ਕਿ ਪੰਜਾਬ ਸੂਬੇ ਦੇ ਸਨ, ਸਥਾਨਕ ਬਾਜ਼ਾਰ ਵਿੱਚ ਨਾਈ ਦੀਆਂ ਦੁਕਾਨਾਂ ਚਲਾਉਂਦੇ ਸਨ। ਪੁਲਸ ਨੇ ਕਿਹਾ ਕਿ ਉਨ੍ਹਾਂ ਨੂੰ ਇੱਕ ਦਿਨ ਪਹਿਲਾਂ ਅਗਵਾ ਕੀਤਾ ਗਿਆ ਸੀ ਅਤੇ ਮੰਗਲਵਾਰ ਨੂੰ ਉਨ੍ਹਾਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਗਈਆਂ। ਹਾਲਾਂਕਿ, ਕਿਸੇ ਨੇ ਵੀ ਇਸ ਕਤਲੇਆਮ ਦੀ ਤੁਰੰਤ ਜ਼ਿੰਮੇਵਾਰੀ ਨਹੀਂ ਲਈ ਹੈ। ਪੁਲਸ ਨੇ 6 ਨਾਈਆਂ ਦਾ ਕਤਲ ਕਰਨ ਵਾਲੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਨਵਾਂ ਸਾਲ ਚੜ੍ਹਦੇ ਹੀ ਬ੍ਰਿਟਿਸ਼ ਅਖ਼ਬਾਰ ਨੇ ਕੀਤੀ ਭਵਿੱਖਬਾਣੀ, ਇਸ ਵਾਰ ਵੀ ਮੋਦੀ ਸਿਰ ਸਜੇਗਾ PM ਦਾ ਤਾਜ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਚੀਨ ਦੀ ਦੋਹਰੀ ਖੇਡ: ਭੂਟਾਨ ਦੇ ਅੰਦਰ ਹੀ ਬਣੇ ਰਹਿਣਗੇ ਫੌਜੀ ਚੌਕੀਆਂ, ਭਾਰਤ ਲਈ ਖ਼ਤਰਾ!
NEXT STORY