ਪੇਸ਼ਾਵਰ : ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਦੇ ਕੋਹਾਟ ਜ਼ਿਲ੍ਹੇ 'ਚ ਮੰਗਲਵਾਰ ਨੂੰ ਅੱਤਵਾਦੀਆਂ ਨੇ ਇੱਕ ਪੁਲਸ ਵੈਨ ਨੂੰ ਨਿਸ਼ਾਨਾ ਬਣਾਇਆ, ਜਿਸ 'ਚ ਘੱਟੋ-ਘੱਟ ਛੇ ਪੁਲਸ ਕਰਮਚਾਰੀ ਮਾਰੇ ਗਏ ਅਤੇ ਇੱਕ ਹੋਰ ਜ਼ਖ਼ਮੀ ਹੋ ਗਿਆ।
ਜ਼ਿਲ੍ਹਾ ਪੁਲਸ ਅਧਿਕਾਰੀ (DPO) ਕੋਹਾਟ ਅਨੁਸਾਰ ਇਹ ਹਮਲਾ ਸ਼ਕਰਦਾਰਾ ਰੋਡ 'ਤੇ ਹੋਇਆ, ਜਿੱਥੇ ਹਮਲਾਵਰਾਂ ਨੇ ਪੁਲਸ ਵਾਹਨ ਨੂੰ ਘੇਰ ਕੇ ਹਮਲਾ ਕੀਤਾ। ਇਸ ਹਮਲੇ 'ਚ ਡਿਪਟੀ ਸੁਪਰਡੈਂਟ ਆਫ਼ ਪੁਲਸ (DSP) ਵਾਹਿਦ ਮਹਿਮੂਦ ਅਤੇ ਉਨ੍ਹਾਂ ਦੇ ਦੋ ਗੰਨਰਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਸ਼ੁਰੂ ਵਿੱਚ ਚਾਰ ਕਰਮਚਾਰੀ ਜ਼ਖ਼ਮੀ ਹੋਏ ਸਨ, ਜਿਨ੍ਹਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਪਰ ਇਨ੍ਹਾਂ ਵਿੱਚੋਂ ਤਿੰਨ ਹੋਰ ਮੁਲਾਜ਼ਮਾਂ ਨੇ ਜ਼ਖ਼ਮਾਂ ਦੀ ਤਾਬ ਨਾ ਸਹਿੰਦੇ ਹੋਏ ਦਮ ਤੋੜ ਦਿੱਤਾ।
ਹਮਲਾਵਰਾਂ ਨੇ ਵੈਨ ਨੂੰ ਲਗਾਈ ਅੱਗ
ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਹਮਲਾਵਰਾਂ ਨੇ ਹਮਲੇ ਤੋਂ ਬਾਅਦ ਪੁਲਸ ਵੈਨ ਨੂੰ ਅੱਗ ਲਗਾ ਦਿੱਤੀ ਤੇ ਮੌਕੇ ਤੋਂ ਫ਼ਰਾਰ ਹੋ ਗਏ। ਘਟਨਾ ਤੋਂ ਤੁਰੰਤ ਬਾਅਦ ਇਲਾਕੇ 'ਚ ਭਾਰੀ ਪੁਲਸ ਨਫ਼ਰੀ ਤਾਇਨਾਤ ਕਰ ਦਿੱਤੀ ਗਈ ਹੈ ਅਤੇ ਦੋਸ਼ੀਆਂ ਨੂੰ ਫੜਨ ਲਈ ਇੱਕ ਵੱਡਾ ਸਰਚ ਆਪ੍ਰੇਸ਼ਨ ਸ਼ੁਰੂ ਕੀਤਾ ਗਿਆ ਹੈ।
ਖੈਬਰ ਪਖਤੂਨਖਵਾ ਦੇ ਮੁੱਖ ਮੰਤਰੀ ਸੋਹੇਲ ਅਫਰੀਦੀ ਨੇ ਇਸ ਹਮਲੇ ਦੀ ਸਖ਼ਤ ਨਿਖੇਧੀ ਕੀਤੀ ਹੈ ਅਤੇ ਇੰਸਪੈਕਟਰ ਜਨਰਲ ਆਫ਼ ਪੁਲਸ ਤੋਂ ਵਿਸਤ੍ਰਿਤ ਰਿਪੋਰਟ ਤਲਬ ਕੀਤੀ ਹੈ। ਉਨ੍ਹਾਂ ਨੇ ਘਟਨਾ ਨੂੰ "ਬਹੁਤ ਹੀ ਦੁਖਦਾਈ" ਦੱਸਦਿਆਂ ਕਿਹਾ ਕਿ ਖੈਬਰ ਪਖਤੂਨਖਵਾ ਪੁਲਸ ਅੱਤਵਾਦ ਵਿਰੁੱਧ ਜੰਗ ਵਿੱਚ ਰੱਖਿਆ ਦੀ ਪਹਿਲੀ ਲਾਈਨ ਹੈ। ਦੂਜੇ ਪਾਸੇ, ਸੂਬੇ ਦੇ ਰਾਜਪਾਲ ਫੈਜ਼ਲ ਕਰੀਮ ਕੁੰਡੀ ਨੇ ਵੀ ਹਮਲੇ 'ਤੇ ਦੁੱਖ ਪ੍ਰਗਟਾਇਆ ਅਤੇ ਚਿੰਤਾ ਜ਼ਾਹਿਰ ਕੀਤੀ ਕਿ ਸੂਬੇ ਦੇ ਦੱਖਣੀ ਜ਼ਿਲ੍ਹਿਆਂ ਵਿੱਚ ਅਮਨ-ਕਾਨੂੰਨ ਦੀ ਸਥਿਤੀ ਕਾਫ਼ੀ ਵਿਗੜ ਚੁੱਕੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਲੰਡਨ ਤੋਂ ਭਾਰਤ ਆ ਰਹੀ ਫਲਾਈਟ ਦੀ ਐਮਰਜੈਂਸੀ ਲੈਂਡਿੰਗ
NEXT STORY