ਕਾਬੁਲ (ਆਈਏਐਨਐਸ) ਪੂਰਬੀ ਅਫਗਾਨਿਸਤਾਨ ਦੇ ਵਾਰਦਕ ਸੂਬੇ ਵਿੱਚ ਇੱਕ ਮਿੰਨੀ-ਬੱਸ ਦੇ ਪਲਟ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ। ਇਸ ਹਾਦਸੇ ਵਿਚ ਇੱਕ ਬੱਚੇ ਸਮੇਤ ਚਾਰ ਯਾਤਰੀਆਂ ਦੀ ਮੌਤ ਹੋ ਗਈ ਅਤੇ ਚਾਰ ਹੋਰ ਜ਼ਖਮੀ ਹੋ ਗਏ। ਸੂਬਾਈ ਪੁਲਿਸ ਬੁਲਾਰੇ ਮੁਹੰਮਦ ਯੂਸਫ਼ ਇਸਰਾਰ ਨੇ ਇਸ ਘਟਨਾ ਸਬੰਧੀ ਜਾਣਕਾਰੀ ਦਿੱਤੀ।
ਪੜ੍ਹੋ ਇਹ ਅਹਿਮ ਖ਼ਬਰ- ਕੈਨੇਡਾ 'ਚ ਮੁੰਡੇ 'ਤੇ ਦਰਜ ਹੋਇਆ ਪਰਚਾ, ਜਾਣੋ ਪੂਰਾ ਮਾਮਲਾ
ਸਿਨਹੂਆ ਨਿਊਜ਼ ਏਜੰਸੀ ਦੀ ਰਿਪੋਰਟ ਅਨੁਸਾਰ ਅਧਿਕਾਰੀ ਨੇ ਦੱਸਿਆ ਕਿ ਇਹ ਭਿਆਨਕ ਹਾਦਸਾ ਬੀਤੇ ਦਿਨ ਸੈਦਾਬਾਦ ਜ਼ਿਲ੍ਹੇ ਵਿੱਚ ਵਾਪਰਿਆ, ਜਿਸ ਵਿੱਚ ਇੱਕ ਮਾਂ, ਉਸਦੇ ਬੱਚੇ ਅਤੇ ਦੋ ਹੋਰ ਔਰਤਾਂ ਸਮੇਤ ਚਾਰ ਲੋਕਾਂ ਦੀ ਮੌਤ ਹੋ ਗਈ ਅਤੇ ਚਾਰ ਹੋਰ ਜ਼ਖਮੀ ਹੋ ਗਏ, ਜਿਨ੍ਹਾਂ ਵਿੱਚੋਂ ਕੁਝ ਦੀ ਹਾਲਤ ਗੰਭੀਰ ਹੈ।ਬੀਤੇ ਦਿਨ ਪਹਿਲਾਂ ਕੁਨਾਰ ਸੂਬੇ ਵਿੱਚ ਵੀ ਇਸੇ ਤਰ੍ਹਾਂ ਦੇ ਇੱਕ ਹਾਦਸੇ ਵਿੱਚ ਇੱਕ ਦੀ ਮੌਤ ਹੋ ਗਈ ਅਤੇ ਚਾਰ ਹੋਰ ਜ਼ਖਮੀ ਹੋ ਗਏ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਗ੍ਰਿਫਤਾਰੀ ਤੋਂ ਬਚਣ ਲਈ ਸ਼੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਨੇ ਕੀਤਾ ਅਦਾਲਤ ਦਾ ਰੁਖ
NEXT STORY