ਕਾਬੁਲ (ਵਾਰਤਾ)- ਅਫਗਾਨਿਸਤਾਨ ਦੇ ਉੱਤਰੀ ਜਾਵਜਾਨ ਸੂਬੇ ਵਿੱਚ ਅੱਜ ਸਵੇਰੇ ਇੱਕ ਕਾਰ ਅਤੇ ਮਿੰਨੀ ਬੱਸ ਵਿਚਕਾਰ ਹੋਈ ਟੱਕਰ ਹੋ ਗਈ। ਇਸ ਟੱਕਰ ਵਿੱਚ ਚਾਰ ਯਾਤਰੀਆਂ ਦੀ ਮੌਤ ਹੋ ਗਈ ਅਤੇ ਪੰਜ ਹੋਰ ਜ਼ਖਮੀ ਹੋ ਗਏ। ਬਖਤਾਰ ਨਿਊਜ਼ ਏਜੰਸੀ ਨੇ ਇਹ ਜਾਣਕਾਰੀ ਦਿੱਤੀ ਹੈ। ਪੁਲਸ ਰਿਪੋਰਟਾਂ ਅਨੁਸਾਰ ਇਹ ਭਿਆਨਕ ਹਾਦਸਾ ਜਾਵਜਾਨ ਨੂੰ ਨੇੜਲੇ ਅੰਧਾਕੋਈ ਜ਼ਿਲ੍ਹੇ ਨਾਲ ਜੋੜਨ ਵਾਲੀ ਸੜਕ 'ਤੇ ਵਾਪਰਿਆ।
ਪੜ੍ਹੋ ਇਹ ਅਹਿਮ ਖ਼ਬਰ-ਵੱਡੀ ਖ਼ਬਰ : ਸਿਲੰਡਰ 'ਚ ਧਮਾਕਾ, 2 ਵਿਦਿਆਰਥੀਆਂ ਦੀ ਮੌਤ, 19 ਹੋਰ ਜ਼ਖਮੀ
ਜ਼ਿਕਰਯੋਗ ਹੈ ਕਿ 26 ਜੂਨ ਤੋਂ ਲੈ ਕੇ ਹੁਣ ਤੱਕ ਫਰਿਆਬ ਅਤੇ ਜਾਵਜਾਨ ਸੂਬਿਆਂ ਵਿੱਚ ਸੜਕ ਹਾਦਸਿਆਂ ਵਿੱਚ ਘੱਟੋ-ਘੱਟ 20 ਲੋਕਾਂ ਦੀ ਮੌਤ ਹੋ ਚੁੱਕੀ ਹੈ। ਜ਼ਿਆਦਾਤਰ ਹਾਦਸੇ ਲਾਪਰਵਾਹੀ ਨਾਲ ਡਰਾਈਵਿੰਗ ਕਾਰਨ ਹੋਏ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।
ਜਹਾਜ਼ 'ਚ ਮਿਲਿਆ 2 ਫੁੱਟ ਲੰਬਾ ਸੱਪ, ਯਾਤਰੀਆਂ ਨੂੰ ਪੈ ਗਈਆਂ ਭਾਜੜਾਂ!
NEXT STORY