ਤਹਿਰਾਨ (ਯੂ.ਐਨ.ਆਈ.)- ਈਰਾਨ ਦੇ ਉੱਤਰੀ ਪ੍ਰਾਂਤ ਅਲਬੋਰਜ਼ ਵਿੱਚ ਵੀਰਵਾਰ ਨੂੰ ਇੱਕ ਇੰਟਰਸਿਟੀ ਹਾਈਵੇਅ 'ਤੇ ਇੱਕ ਮਿੰਨੀ ਬੱਸ ਅਤੇ ਇੱਕ ਸੈਮੀ-ਟ੍ਰੇਲਰ ਟਰੱਕ ਵਿਚਕਾਰ ਜ਼ੋਰਦਾਰ ਟੱਕਰ ਹੋਈ। ਇਸ ਟੱਕਰ ਵਿੱਚ ਘੱਟੋ-ਘੱਟ ਦੋ ਲੋਕਾਂ ਦੀ ਮੌਤ ਹੋ ਗਈ ਅਤੇ 19 ਹੋਰ ਜ਼ਖਮੀ ਹੋ ਗਏ। ਸਰਕਾਰੀ ਸਮਾਚਾਰ ਏਜੰਸੀ ਇਰਨਾ ਨੇ ਇਸ ਸਬੰਧੀ ਜਾਣਕਾਰੀ ਦਿੱਤੀ।
ਪੜ੍ਹੋ ਇਹ ਅਹਿਮ ਖ਼ਬਰ-ਪਾਕਿਸਤਾਨ: ਸ਼ਾਲੀਮਾਰ ਐਕਸਪ੍ਰੈਸ ਦੇ ਤਿੰਨ ਡੱਬੇ ਪਟੜੀ ਤੋਂ ਉਤਰੇ
ਇਰਨਾ ਨੇ ਅਲਬੋਰਜ਼ ਯੂਨੀਵਰਸਿਟੀ ਆਫ਼ ਮੈਡੀਕਲ ਸਾਇੰਸਜ਼ ਦੇ ਐਮਰਜੈਂਸੀ ਮੈਡੀਕਲ ਸੇਵਾਵਾਂ ਵਿਭਾਗ ਦੇ ਮੁਖੀ ਅਹਿਮਦ ਮਹਦਾਵੀ ਦੇ ਹਵਾਲੇ ਨਾਲ ਕਿਹਾ ਕਿ ਹਾਦਸੇ ਵਿੱਚ ਜ਼ਖਮੀ ਹੋਏ ਸਾਰੇ ਲੋਕਾਂ ਨੂੰ ਦੋ ਹੈਲੀਕਾਪਟਰਾਂ ਅਤੇ ਅੱਠ ਐਂਬੂਲੈਂਸਾਂ ਰਾਹੀਂ ਹਸਪਤਾਲ ਲਿਜਾਇਆ ਗਿਆ। ਉਨ੍ਹਾਂ ਅੱਗੇ ਕਿਹਾ ਕਿ ਸੂਬਾਈ ਟ੍ਰੈਫਿਕ ਪੁਲਸ ਘਟਨਾ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ। ਅਲਬੋਰਜ਼ ਪ੍ਰਾਂਤ ਈਰਾਨ ਦੀ ਰਾਜਧਾਨੀ ਤਹਿਰਾਨ ਤੋਂ ਲਗਭਗ 44 ਕਿਲੋਮੀਟਰ ਪੱਛਮ ਵਿੱਚ ਸਥਿਤ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਕੀਨੀਆ ਵਿਚ ਵਾਪਰਿਆ ਜਹਾਜ਼ ਹਾਦਸਾ, ਦੋ ਜਣਿਆਂ ਦੀ ਹੋਈ ਮੌਤ
NEXT STORY