ਇੰਟਰਨੈਸ਼ਨਲ ਡੈਸਕ- ਗੁਆਂਢੀ ਮੁਲਕ ਪਾਕਿਸਤਾਨ ਤੋਂ ਇਕ ਹੈਰਾਨ ਕਰਨ ਵਾਲੀ ਤੇ ਬੇਹੱਦ ਸਨਸਨੀਖੇਜ਼ ਖ਼ਬਰ ਸਾਹਮਣੇ ਆਈ ਹੈ, ਜਿੱਥੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਪਾਰਟੀ 'ਪਾਕਿਸਤਾਨ ਤਹਿਰੀਕ-ਏ-ਇਨਸਾਫ਼' (PTI) ਨੇ ਸ਼ਹਿਬਾਜ਼ ਸ਼ਰੀਫ਼ ਸਰਕਾਰ ਅਤੇ ਪਾਕਿਸਤਾਨੀ ਫ਼ੌਜ 'ਤੇ ਖ਼ੈਬਰ ਪਖਤੂਨਖਵਾ 'ਚ ਆਪਣੇ ਪ੍ਰਮੁੱਖ ਆਗੂਆਂ ਨੂੰ ਬੰਦੂਕਾਂ ਦੀ ਨੋਕ 'ਤੇ ਅਗਵਾ ਕਰਨ ਦੇ ਗੰਭੀਰ ਦੋਸ਼ ਲਗਾਏ ਹਨ। ਪਾਰਟੀ ਨੇ ਚਿਤਾਵਨੀ ਦਿੱਤੀ ਹੈ ਕਿ ਦੇਸ਼ ਦੀ ਮੌਜੂਦਾ ਸਥਿਤੀ ਪਾਕਿਸਤਾਨ ਨੂੰ ਗ੍ਰਹਿ ਯੁੱਧ ਵੱਲ ਧੱਕ ਰਹੀ ਹੈ।
ਖ਼ੈਬਰ ਪਖਤੂਨਖਵਾ ਅਸੈਂਬਲੀ ਦੇ ਸਪੀਕਰ ਬਾਬਰ ਸਲੀਮ ਸਵਾਤੀ ਅਤੇ ਪਾਰਟੀ ਤੋਂ ਮਿਲੀ ਜਾਣਕਾਰੀ ਅਨੁਸਾਰ, ਪ੍ਰਾਂਤ ਦੇ ਮੰਤਰੀ ਫ਼ਜ਼ਲ ਸ਼ਕੂਰ ਖ਼ਾਨ ਨੂੰ ਪੇਸ਼ਾਵਰ ਮੋਟਰਵੇਅ ਟੋਲ ਪਲਾਜ਼ਾ ਤੋਂ ਨਕਾਬਪੋਸ਼ ਹਥਿਆਰਬੰਦਾਂ ਨੇ ਦਿਨ-ਦਿਹਾੜੇ ਅਗਵਾ ਕਰ ਲਿਆ। ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।
ਇਹ ਵੀ ਪੜ੍ਹੋ- ਮਲੇਸ਼ੀਆ ਨੇ ਭਾਰਤੀਆਂ ਨੂੰ ਦੇ'ਤੀ ਚਿਤਾਵਨੀ ! ਸਫ਼ਰ ਤੋਂ ਪਹਿਲਾਂ ਜ਼ਰੂਰ ਪੜ੍ਹੋ ਇਹ ਖ਼ਬਰ
ਵਾਇਰਲ ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਹਥਿਆਰਬੰਦਾਂ ਨੇ ਮੰਤਰੀ ਦੀ ਗੱਡੀ ਦੇ ਟਾਇਰਾਂ 'ਤੇ ਫਾਇਰਿੰਗ ਕਰ ਕੇ ਪਹਿਲਾਂ ਗੱਡੀ ਰੁਕਵਾਈ ਅਤੇ ਉਨ੍ਹਾਂ ਨੂੰ ਉਤਾਰ ਕੇ ਆਪਣੀ ਗੱਡੀ 'ਚ ਬਿਠਾ ਕੇ ਲੈ ਗਏ। ਇਸ ਤੋਂ ਇਲਾਵਾ ਇੱਕ ਹੋਰ ਮੰਤਰੀ ਸ਼ਕੀਲ ਅਹਿਮਦ 'ਤੇ ਵੀ ਹਮਲਾ ਕਰ ਕੇ ਉਨ੍ਹਾਂ ਨੂੰ ਅਗਵਾ ਕਰਨ ਦੀ ਕੋਸ਼ਿਸ਼ ਕੀਤੀ ਗਈ।
ਜ਼ਿਕਰਯੋਗ ਹੈ ਕਿ ਪੀ.ਟੀ.ਆਈ. ਨੇ 27 ਸਤੰਬਰ ਨੂੰ ਇਸਲਾਮਾਬਾਦ ਵਿਖੇ ਇਮਰਾਨ ਖ਼ਾਨ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੂਰੇ ਦੇਸ਼ 'ਚ ਵਿਰੋਧ ਪ੍ਰਦਰਸ਼ਨ ਦਾ ਸੱਦਾ ਦਿੱਤਾ ਹੈ। ਇਸ ਪ੍ਰਦਰਸ਼ਨ ਤੋਂ ਪਹਿਲਾਂ ਪੁਲਸ ਅਤੇ ਸੁਰੱਖਿਆ ਏਜੰਸੀਆਂ ਨੇ ਪੂਰੇ ਦੇਸ਼ 'ਚ ਪੀ.ਟੀ.ਆਈ. ਆਗੂਆਂ ਦੇ ਠਿਕਾਣਿਆਂ 'ਤੇ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ। ਇਸ ਤੋਂ ਪਹਿਲਾਂ ਲਾਹੌਰ 'ਚ ਇਮਰਾਨ ਖ਼ਾਨ ਦੀਆਂ ਤਿੰਨ ਭੈਣਾਂ ਅਲੀਮਾ ਖ਼ਾਨ, ਨੂਰੀਨ ਨਿਆਜ਼ੀ ਅਤੇ ਡਾ. ਉਜ਼ਮਾ ਖ਼ਾਨ ਨੂੰ ਵੀ ਹਿਰਾਸਤ 'ਚ ਲਿਆ ਗਿਆ ਹੈ। ਪਾਰਟੀ ਨੇ ਸਪੱਸ਼ਟ ਕੀਤਾ ਕਿ ਕਾਰਵਾਈਆਂ ਅਤੇ ਗ੍ਰਿਫ਼ਤਾਰੀਆਂ ਦੇ ਬਾਵਜੂਦ 27 ਸਤੰਬਰ ਦਾ ਵਿਰੋਧ ਮਾਰਚ ਹਰ ਹਾਲ 'ਚ ਕੀਤਾ ਜਾਵੇਗਾ।
ਇਹ ਵੀ ਪੜ੍ਹੋ- UN ਦਾ ਸਥਾਈ ਮੈਂਬਰ ਬਣੇਗਾ ਭਾਰਤ ! ਯੂਰਪ ਦੇ 4 ਦੇਸ਼ਾਂ ਨੇ ਕੀਤਾ ਸਮਰਥਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪਾਕਿਸਤਾਨੀ ਪੁਲਾੜ ਯਾਤਰੀ ਜਲਦੀ ਹੀ ਚੀਨ ਦੇ ਪੁਲਾੜ ਸਟੇਸ਼ਨ ਦੇ ਮਿਸ਼ਨ 'ਚ ਹੋਣਗੇ ਸ਼ਾਮਲ
NEXT STORY