ਪੇਸ਼ਾਵਰ (ਭਾਸ਼ਾ)- ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਵਿੱਚ ਸੋਮਵਾਰ ਨੂੰ ਇੱਕ ਤਲਾਅ ਵਿੱਚ ਨਹਾਉਂਦੇ ਸਮੇਂ ਡੁੱਬਣ ਨਾਲ ਦੋ ਭਰਾਵਾਂ ਸਮੇਤ ਚਾਰ ਬੱਚਿਆਂ ਦੀ ਮੌਤ ਹੋ ਗਈ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਇਹ ਘਟਨਾ ਲੱਕੀ ਮਰਵਾਤ ਜ਼ਿਲ੍ਹੇ ਦੇ ਦੌਲਤ ਖੇਲ ਖੇਤਰ ਵਿੱਚ ਵਾਪਰੀ।
ਪੜ੍ਹੋ ਇਹ ਅਹਿਮ ਖ਼ਬਰ-UAE ਤੋਂ ਮੰਦਭਾਗੀ ਖ਼ਬਰ, 2 ਭਾਰਤੀ ਔਰਤਾਂ ਦੀ ਮੌਤ
ਪੁਲਸ ਅਨੁਸਾਰ ਬੱਚਿਆਂ ਦੀ ਉਮਰ ਨੌਂ ਤੋਂ 12 ਸਾਲ ਦੇ ਵਿਚਕਾਰ ਸੀ, ਜਿਨ੍ਹਾਂ ਵਿੱਚੋਂ ਦੋ ਭਰਾ ਸਨ। ਸਥਾਨਕ ਲੋਕਾਂ ਨੇ ਬੱਚਿਆਂ ਨੂੰ ਡੁੱਬਣ ਤੋਂ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਉਨ੍ਹਾਂ ਨੂੰ ਬਚਾਇਆ ਨਹੀਂ ਜਾ ਸਕਿਆ। ਬਾਅਦ ਵਿੱਚ ਬਚਾਅ ਟੀਮ ਨੇ ਬੱਚਿਆਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ। ਖੈਬਰ ਪਖਤੂਨਖਵਾ ਦੇ ਰਾਜਪਾਲ ਫੈਜ਼ਲ ਕਰੀਮ ਕੁੰਡੀ ਅਤੇ ਮੁੱਖ ਮੰਤਰੀ ਅਲੀ ਐਨ ਗੰਡਾਪੁਰ ਨੇ ਘਟਨਾ 'ਤੇ ਦੁੱਖ ਪ੍ਰਗਟ ਕੀਤਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।
ਇਨ੍ਹਾਂ ਮੋਟਰਸਾਈਕਲਾਂ 'ਤੇ ਲੱਗਿਆ ਬੈਨ! ਸਰਕਾਰ ਨੇ ਲਿਆ ਵੱਡਾ ਫੈਸਲਾ
NEXT STORY