ਇੰਟਰਨੈਸ਼ਨਲ ਡੈਸਕ : ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਦੀ ਰਾਜਧਾਨੀ ਕੋਇਟਾ ਵਿੱਚ ਜ਼ਬਰਦਸਤੀ ਗਾਇਬ ਕੀਤੇ ਗਏ (ਲਾਪਤਾ) ਵਿਅਕਤੀਆਂ ਦੇ ਪਰਿਵਾਰਾਂ ਅਤੇ ਕਾਰਕੁਨਾਂ ਨੇ ਆਪਣੇ ਅਜ਼ੀਜ਼ਾਂ ਦੀ ਸੁਰੱਖਿਅਤ ਵਾਪਸੀ ਲਈ ਕੋਇਟਾ ਪ੍ਰੈਸ ਕਲੱਬ ਦੇ ਬਾਹਰ ਇੱਕ ਵਿਸ਼ਾਲ ਵਿਰੋਧ ਪ੍ਰਦਰਸ਼ਨ ਕੀਤਾ। ਇਹ ਵਿਰੋਧ ਪ੍ਰਦਰਸ਼ਨ 'ਵੌਇਸ ਫਾਰ ਬਲੋਚ ਮਿਸਿੰਗ ਪਰਸਨਜ਼' (VBMP) ਦੁਆਰਾ ਆਯੋਜਿਤ ਕੀਤਾ ਗਿਆ ਸੀ। ਇਸ ਦੌਰਾਨ ਉਨ੍ਹਾਂ ਨੇ ਜ਼ਬਰਦਸਤੀ ਲਾਪਤਾ ਕੀਤੇ ਗਏ ਪੀੜਤਾਂ ਦੇ ਅੰਤਰਰਾਸ਼ਟਰੀ ਦਿਵਸ 'ਤੇ ਪਰਿਵਾਰਾਂ ਨੇ ਆਪਣੇ ਅਜ਼ੀਜ਼ਾਂ ਦੀ ਸੁਰੱਖਿਅਤ ਵਾਪਸੀ ਅਤੇ ਗੈਰ-ਕਾਨੂੰਨੀ ਹਿਰਾਸਤ ਨੂੰ ਤੁਰੰਤ ਖਤਮ ਕਰਨ ਦੀ ਮੰਗ ਕੀਤੀ।
ਇਹ ਵੀ ਪੜ੍ਹੋ : ਵ੍ਰਿੰਦਾਵਨ ਜਾ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ; 6 ਦੀ ਮੌਤ, 14 ਜ਼ਖ਼ਮੀ
ਦੱਸ ਦੇਈਏ ਕਿ ਜ਼ਬਰਦਸਤੀ ਲਾਪਤਾ ਕੀਤੇ ਗਏ ਪੀੜਤਾਂ ਦੇ ਅੰਤਰਰਾਸ਼ਟਰੀ ਦਿਵਸ ਦੇ ਮੌਕੇ ਵਿਸ਼ਾਲ ਵਿਰੋਧ ਪ੍ਰਦਰਸ਼ਨ ਕਰਨ ਲਈ ਵੱਡੀ ਗਿਣਤੀ ਵਿੱਚ ਔਰਤਾਂ, ਬੱਚੇ ਅਤੇ ਸਿਵਲ ਸੁਸਾਇਟੀ ਦੇ ਨੁਮਾਇੰਦੇ ਕਵੇਟਾ ਪ੍ਰੈਸ ਕਲੱਬ ਦੇ ਬਾਹਰ ਇਕੱਠੇ ਹੋਏ। ਇਸ ਦੌਰਾਨ ਪੀੜਤ ਪਰਿਵਾਰਾਂ ਨੇ ਬਲੋਚ ਔਰਤਾਂ ਅਤੇ ਬੱਚਿਆਂ ਦੀ ਦੁਰਦਸ਼ਾ ਵੱਲ ਵਿਸ਼ੇਸ਼ ਧਿਆਨ ਖਿੱਚਿਆ, ਜੋ ਸਾਲਾਂ ਤੋਂ ਆਪਣੇ ਰਿਸ਼ਤੇਦਾਰਾਂ ਬਾਰੇ ਕੋਈ ਜਾਣਕਾਰੀ ਨਾ ਮਿਲਣ ਕਾਰਨ ਗੰਭੀਰ ਮਾਨਸਿਕ ਪੀੜਾ ਦਾ ਸਾਹਮਣਾ ਕਰ ਰਹੇ ਹਨ। ਕਾਰਕੁਨਾਂ ਅਤੇ ਪਰਿਵਾਰਾਂ ਨੇ ਅਧਿਕਾਰੀਆਂ ਨੂੰ ਗੈਰ-ਕਾਨੂੰਨੀ ਹਿਰਾਸਤਾਂ ਨੂੰ ਰੋਕਣ ਅਤੇ ਸ਼ੱਕੀਆਂ ਨੂੰ ਨਿਆਂ ਦੇ ਕਟਹਿਰੇ ਵਿੱਚ ਲਿਆਉਣ ਦੀ ਮੰਗ ਕੀਤੀ।
ਇਹ ਵੀ ਪੜ੍ਹੋ : 5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ
ਪ੍ਰਦਰਸ਼ਨ ਕਰਦੇ ਹੋਏ ਉਨ੍ਹਾਂ ਨੇ ਲਾਪਤਾ ਹੋਏ ਲੋਕਾਂ ਦਾ ਤੁਰੰਤ ਪਤਾ ਲਗਾਉਣ ਦੀ ਮੰਗ ਕੀਤੀ। ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਜੇਕਰ ਕਿਸੇ 'ਤੇ ਕੋਈ ਦੋਸ਼ ਲਗਾ ਹੈ ਤਾਂ ਉਸ ਨੂੰ ਗੁਪਤ ਰੂਪ ਵਿਚ ਲਾਪਤਾ ਰੱਖਣ ਦੀ ਥਾਂ ਰਸਮੀ ਕਾਨੂੰਨੀ ਪ੍ਰਕਿਰਿਆ ਦੇ ਤਹਿਤ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਇਸ ਦੌਰਾਨ ਗੈਰ-ਨਿਆਇਕ ਹੱਤਿਆਵਾਂ 'ਤੇ ਪੂਰੀ ਤਰ੍ਹਾਂ ਰੋਕ ਲਗਾਈ ਜਾਵੇਗੀ। ਇਸ ਪ੍ਰਦਰਸ਼ਨ ਵਿੱਚ ਔਰਤਾਂ ਅਤੇ ਬੱਚਿਆਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ। ਉਨ੍ਹਾਂ ਨੇ ਜ਼ਬਰਦਸਤੀ ਲਾਪਤਾ ਹੋਣ ਦੀਆਂ ਘਟਨਾਵਾਂ ਦੀ ਨਿੰਦਾ ਕਰਦੇ ਨਾਅਰਿਆਂ ਵਾਲੇ ਬੈਨਰ ਅਤੇ ਤਖ਼ਤੀਆਂ ਚੁੱਕੀਆਂ ਸਨ। ਉਨ੍ਹਾਂ ਨੇ ਉੱਚ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਜ਼ਬਰਦਸਤੀ ਲਾਪਤਾ ਕਰਨ ਦੀ ਪ੍ਰਥਾ ਨੂੰ ਹਮੇਸ਼ਾ ਲਈ ਖਤਮ ਕੀਤਾ ਜਾਵੇ ਅਤੇ ਪ੍ਰਭਾਵਿਤ ਪਰਿਵਾਰਾਂ ਨੂੰ ਲੰਬੇ ਸਮੇਂ ਤੋਂ ਉਡੀਕੀ ਜਾ ਰਹੀ ਰਾਹਤ ਪ੍ਰਦਾਨ ਕੀਤੀ ਜਾਵੇ।
ਇਹ ਵੀ ਪੜ੍ਹੋ : ਆਟੋ-ਰਿਕਸ਼ਾ ਤੇ ਟੈਕਸੀ ਦੇ ਕਿਰਾਏ 'ਚ ਵਾਧਾ, ਸਫ਼ਰ ਕਰਨ ਤੋਂ ਪਹਿਲਾਂ ਮੁੰਬਈ ਵਾਲੇ ਪੜ੍ਹ ਲੈਣ ਇਹ ਖ਼ਬਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
PM ਮੋਦੀ ਦੀ ਜੰਗ ਰੋਕਣ ਦੀ ਅਪੀਲ ਬੇਅਸਰ ! ਰੂਸੀ ਹਮਲੇ 'ਚ ਭਾਰਤੀ ਨਾਗਰਿਕ ਸਣੇ 12 ਲੋਕਾਂ ਦੀ ਮੌਤ
NEXT STORY