ਨਿਊਯਾਰਕ (ਏਜੰਸੀ)- ਬਰਤਾਨੀਆ ਦੇ ਵਿਦੇਸ਼ ਮੰਤਰੀ ਜੇਮਸ ਕਲੇਵਰਲੀ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਸ਼ਵ ਮੰਚ 'ਤੇ ਪ੍ਰਭਾਵਸ਼ਾਲੀ ਢੰਗ ਆਪਣੀ ਗੱਲ ਰੱਖਣ ਲਈ ਪਛਾਣੇ ਜਾਂਦੇ ਹਨ ਅਤੇ ਰੂਸੀ ਲੀਡਰਸ਼ਿਪ ਵੀ ਵਿਸ਼ਵ ਮੰਚ 'ਤੇ ਭਾਰਤ ਦੀ ਸਥਿਤੀ ਦਾ ਸਨਮਾਨ ਕਰਦੀ ਹੈ। ਕਲੇਵਰਲੀ ਨੇ ਕਿਹਾ ਕਿ ਬ੍ਰਿਟੇਨ ਨੂੰ ਉਮੀਦ ਹੈ ਕਿ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਉਨ੍ਹਾਂ ਆਵਾਜ਼ਾਂ ਨੂੰ ਸੁਣਨਗੇ, ਜੋ ਯੂਕ੍ਰੇਨ ਯੁੱਧ ਦੇ ਵਿਚਕਾਰ ਸ਼ਾਂਤੀ ਦੀ ਮੰਗ ਕਰਨ ਲਈ ਉੱਠ ਰਹੀਆਂ ਹਨ। ਕਲੇਵਰਲੀ ਰੂਸ-ਯੂਕ੍ਰੇਨ ਯੁੱਧ ਅਤੇ ਪ੍ਰਧਾਨ ਮੰਤਰੀ ਮੋਦੀ ਦੀ ਰੂਸੀ ਰਾਸ਼ਟਰਪਤੀ ਨਾਲ ਗੱਲਬਾਤ 'ਤੇ ਸਵਾਲ ਦਾ ਜਵਾਬ ਦੇ ਰਹੇ ਸਨ।
ਇਹ ਵੀ ਪੜ੍ਹੋ: ਪੁਤਿਨ ਦੀ ਪੱਛਮੀ ਦੇਸ਼ਾਂ ਨੂੰ ਸਿੱਧੀ ਚਿਤਾਵਨੀ, ਮਾਂ ਭੂਮੀ ਦੀ ਰੱਖਿਆ ਲਈ ਚੁੱਕਾਂਗੇ ਹਰ ਕਦਮ, ਧੋਖੇ 'ਚ ਨਾ ਰਹਿਓ
ਮੋਦੀ ਨੇ ਪਿਛਲੇ ਹਫ਼ਤੇ ਉਜ਼ਬੇਕਿਸਤਾਨ ਦੇ ਸਮਰਕੰਦ 'ਚ 22ਵੇਂ ਸ਼ੰਘਾਈ ਸਹਿਯੋਗ ਸੰਗਠਨ (ਐੱਸ.ਸੀ.ਓ.) ਸੰਮੇਲਨ ਦੇ ਮੌਕੇ 'ਤੇ ਪੁਤਿਨ ਨੂੰ ਕਿਹਾ ਸੀ, 'ਅੱਜ ਦਾ ਯੁੱਗ ਜੰਗ ਦਾ ਨਹੀਂ ਹੈ।' ਕਲੇਵਰਲੀ ਨੇ ਇਕ ਇੰਟਰਵਿਊ 'ਚ ਕਿਹਾ, 'ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਸ਼ਵ ਮੰਚ 'ਤੇ ਪ੍ਰਭਾਵਸ਼ਾਲੀ ਢੰਗ ਨਾਲ ਆਪਣੀ ਗੱਲ ਰੱਖਣ ਲਈ ਪਛਾਣੇ ਜਾਂਦੇ ਹਨ। ਅਸੀਂ ਜਾਣਦੇ ਹਾਂ ਕਿ ਰੂਸੀ ਲੀਡਰਸ਼ਿਪ ਵੀ ਵਿਸ਼ਵ ਪੱਧਰ 'ਤੇ ਭਾਰਤ ਦੀ ਸਥਿਤੀ ਦਾ ਸਨਮਾਨ ਕਰਦੀ ਹੈ।' ਉਨ੍ਹਾਂ ਕਿਹਾ, 'ਮੈਨੂੰ ਲੱਗਦਾ ਹੈ ਕਿ ਇਸ ਮਾਮਲੇ 'ਚ ਪ੍ਰਧਾਨ ਮੰਤਰੀ ਮੋਦੀ ਦਾ ਇਹ ਕਦਮ ਸਵਾਗਤਯੋਗ ਹੈ। ਅਸੀਂ ਉਮੀਦ ਕਰਦੇ ਹਾਂ ਕਿ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਸ਼ਾਂਤੀ ਅਤੇ ਤਣਾਅ ਘੱਟ ਕਰਨ ਦੀ ਮੰਗ ਨੂੰ ਲੈ ਕੇ ਉੱਠੀਆਂ ਆਵਾਜ਼ਾਂ ਵੱਲ ਧਿਆਨ ਦੇਣਗੇ। ਇਸ ਲਈ ਅਸੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਇਸ ਕਦਮ ਦਾ ਸਵਾਗਤ ਕਰਦੇ ਹਾਂ।
ਇਹ ਵੀ ਪੜ੍ਹੋ: ਪੁਤਿਨ ਨੂੰ PM ਮੋਦੀ ਦੀ ਸਲਾਹ ਦੀ ਹਰ ਪਾਸੇ ਹੋਈ ਤਾਰੀਫ਼, ਫਰਾਂਸ ਦੇ ਰਾਸ਼ਟਰਪਤੀ ਨੇ ਵੀ ਲਾਈ ਮੋਹਰ
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।
ਭਾਰਤੀ ਮੂਲ ਦੇ ਗੂਗਲ ਦੇ ਸੀ.ਸੀ.ੳ ਸੁੰਦਰ ਪਿਚਾਈ 'ਗਲੋਬਲ ਸਿਟੀਜ਼ਨ ਅਵਾਰਡ' ਨਾਲ ਸਨਮਾਨਿਤ
NEXT STORY