ਵਾਸ਼ਿੰਗਟਨ (ਵਾਰਤਾ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕਾ ਦੀ ਉਪ-ਰਾਸ਼ਟਰਪਤੀ ਅਤੇ ਆਸਟ੍ਰੇਲੀਆ ਅਤੇ ਜਾਪਾਨ ਦੇ ਪ੍ਰਧਾਨ ਮੰਤਰੀਆਂ ਨਾਲ ਮੁਲਾਕਾਤ ਨੂੰ ਸਾਰਥਕ ਅਤੇ ਹਿੰਦ-ਪ੍ਰਸ਼ਾਂਤ ਖੇਤਰ ਦੇ ਪੱਖ ਵਿਚ ਕਰਾਰ ਦਿੱਤਾ ਹੈ। ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਸਕਾਟ ਮੌਰੀਸਨ ਨਾਲ ਮੁਲਾਕਾਤ ਨੂੰ ਸ਼ਾਨਦਾਰ ਦਸੱਦੇ ਹੋਏ ਮੋਦੀ ਨੇ ਟਵੀਟ ਕਰਕੇ ਕਿਹਾ, ‘ਮੇਰੇ ਚੰਗੇ ਦੋਸਤ, ਪ੍ਰਧਾਨ ਮੰਤਰੀ ਸਕਾਟ ਮੌਰੀਸਨ ਨਾਲ ਗੱਲਬਾਤ ਕਰਨਾ ਹਮੇਸ਼ਾ ਸ਼ਾਨਦਾਰ ਹੁੰਦਾ ਹੈ। ਅਸੀਂ ਵਣਜ, ਵਪਾਰ, ਊਰਜਾ ਅਤੇ ਹੋਰ ਖੇਤਰਾਂ ਵਿਚ ਸਹਿਯੋਗ ਨੂੰ ਮਜ਼ਬੂਤ ਕਰਨ ’ਤੇ ਵਿਆਪਕ ਵਿਚਾਰ-ਵਟਾਂਦਰਾ ਕੀਤਾ।’
ਇਹ ਵੀ ਪੜ੍ਹੋ: ਅਮਰੀਕਾ ਦੀਆਂ 5 ਵੱਡੀਆਂ ਕੰਪਨੀਆਂ ਦੇ CEO ਮੋਦੀ ਨੂੰ ਬੋਲੇ- ਭਾਰਤ ’ਚ ਕੰਮ ਕਰਨ ਦੇ ਚਾਹਵਾਨ
ਉਥੇ ਹੀ ਜਾਪਾਨ ਨੂੰ ਭਾਰਤ ਦੇ ਸਭ ਤੋਂ ਕੀਮਤੀ ਭਾਈਵਾਲਾਂ ਵਿਚੋਂ ਇਕ ਦੱਸਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਦੋਵਾਂ ਦੇਸ਼ਾਂ ਵਿਚਾਲੇ ਸਹਿਯੋਗ ਵਧਾਉਣ ਵਾਲੇ ਵੱਖ-ਵੱਖ ਵਿਸ਼ਿਆਂ ’ਤੇ ਜਾਪਾਨ ਪ੍ਰਧਾਨ ਮੰਤਰੀ ਯੋਸ਼ਿਹਿਦੇ ਸੁਗਾ ਨਾਲ ਉਨ੍ਹਾਂ ਦੀ ਸ਼ਾਨਦਾਰ ਗੱਲਬਾਤ ਹੋਈ। ਉਨ੍ਹਾਂ ਕਿਹਾ ਕਿ ਭਾਰਤ ਅਤੇ ਜਾਪਾਨ ਦੀ ਮਜ਼ਬੂਤ ਦੋਸਤੀ ਸਮੁੱਚੇ ਗ੍ਰਹਿ ਲਈ ਚੰਗੀ ਹੈ। ਮੋਦੀ ਨੇ ਅਮਰੀਕਾ ਦੀ ਉਪ-ਰਾਸ਼ਟਰਪਤੀ ਕਮਲਾ ਹੈਰਿਸ ਨਾਲ ਮੁਲਾਕਾਤ ’ਤੇ ਖ਼ੁਸ਼ੀ ਜ਼ਾਹਰ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੇ ਹੁਨਰ ਨੇ ਪੂਰੀ ਦੁਨੀਆ ਨੂੰ ਪ੍ਰੇਰਣਾ ਦਿੱਤੀ ਹੈ।
ਇਹ ਵੀ ਪੜ੍ਹੋ: ਅਮਰੀਕਾ 'ਚ ਬੋਲੇ PM ਮੋਦੀ: ਭਾਰਤੀ ਪ੍ਰਵਾਸੀਆਂ ਨੇ ਦੁਨੀਆ ਭਰ ’ਚ ਬਣਾਈ ਆਪਣੀ ਵੱਖਰੀ ਪਛਾਣ
ਉਨ੍ਹਾਂ ਕਿਹਾ, ‘ਅਸੀਂ ਕਈ ਵਿਸ਼ਿਆਂ ’ਤੇ ਗੱਲਬਾਤ ਕੀਤੀ, ਜੋ ਸਾਂਝੇ ਮੁੱਲਾਂ ਅਤੇ ਸੱਭਿਆਚਾਰ ਸਬੰਧਾਂ ’ਤੇ ਆਧਾਰਿਤ ਭਾਰਤ ਅਤੇ ਅਮਰੀਕਾ ਦੀ ਦੋਸਤੀ ਨੂੰ ਹੋਰ ਮਜ਼ਬੂਤ ਕਰਨਗੇ।’ ਜ਼ਿਕਰਯੋਗ ਹੈ ਕਿ ਮੋਦੀ ਨੇ ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਦੀ ਮੇਜ਼ਬਾਨੀ ਵਿਚ ਸ਼ੁੱਕਰਵਾਰ ਨੂੰ ਆਯੋਜਿਤ ਕਵਾਡ ਦੇ ਸਿਖ਼ਰ ਸੰਮੇਲਨ ਤੋਂ ਪਹਿਲਾਂ ਵੀਰਵਾਰ ਨੂੰ ਇਸ ਚਾਰ ਮੈਂਬਰੀ ਗਠਜੋੜ ਦੇ ਅਹਿਮ ਦੇਸ਼ਾਂ ਦੇ ਨੇਤਾਵਾਂ ਨਾਲ ਮੁਲਾਕਾਤ ਕੀਤੀ।
ਇਹ ਵੀ ਪੜ੍ਹੋ: ਅਫ਼ਗਾਨਿਸਤਾਨ ਦੇ ਉੱਪਰੋਂ ਨਹੀਂ ਉੱਡਿਆ PM ਮੋਦੀ ਦਾ ਜਹਾਜ਼, ਪਾਕਿ ਹਵਾਈ ਮਾਰਗ ਰਾਹੀਂ ਪੁੱਜਾ ਅਮਰੀਕਾ
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।
ਅਮਰੀਕਾ ਦੀਆਂ 5 ਵੱਡੀਆਂ ਕੰਪਨੀਆਂ ਦੇ CEO ਮੋਦੀ ਨੂੰ ਬੋਲੇ- ਭਾਰਤ ’ਚ ਕੰਮ ਕਰਨ ਦੇ ਚਾਹਵਾਨ
NEXT STORY