ਇੰਟਰਨੈਸ਼ਨਲ ਡੈਸਕ- ਪਾਕਿਸਤਾਨ ਦੇ ਗ੍ਰਹਿ ਮੰਤਰੀ ਮੋਹਸਿਨ ਨਕਵੀ ਸ਼ਨੀਵਾਰ ਨੂੰ ਅਚਾਨਕ ਇਰਾਨ ਦੇ ਦੌਰੇ 'ਤੇ ਪਹੁੰਚ ਗਏ ਹਨ। ਅਮਰੀਕਾ ਅਤੇ ਇਰਾਨ ਵਿਚਾਲੇ ਮਿਡਲ ਈਸਟ 'ਚ ਸ਼ਾਂਤੀ ਬਹਾਲੀ ਲਈ ਹੋਏ ਸ਼ੁਰੂਆਤੀ ਸਮਝੌਤੇ 'ਤੇ ਦਸਤਖਤ ਹੋਣ ਤੋਂ ਬਾਅਦ, ਕਿਸੇ ਵੀ ਸੀਨੀਅਰ ਪਾਕਿਸਤਾਨੀ ਅਧਿਕਾਰੀ ਦਾ ਇਹ ਪਹਿਲਾ ਉੱਚ-ਪੱਧਰੀ ਇਰਾਨ ਦੌਰਾ ਹੈ।
ਜ਼ਿਕਰਯੋਗ ਹੈ ਕਿ ਪਾਕਿਸਤਾਨ ਸਰਕਾਰ ਵੱਲੋਂ ਮੋਹਸਿਨ ਨਕਵੀ ਦੇ ਇਸ ਦੌਰੇ ਬਾਰੇ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਗਿਆ ਸੀ। ਪਾਕਿਸਤਾਨੀ ਮੀਡੀਆ ਮੁਤਾਬਕ ਉਹ ਪਹਿਲਾਂ ਇਰਾਨ ਦੇ ਮਸ਼ਹਦ ਸ਼ਹਿਰ ਪਹੁੰਚੇ ਅਤੇ ਉੱਥੋਂ ਉਹ ਅੱਗੇ ਸੀਨੀਅਰ ਇਰਾਨੀ ਅਧਿਕਾਰੀਆਂ ਨਾਲ ਮੁਲਾਕਾਤ ਕਰਨ ਲਈ ਰਾਜਧਾਨੀ ਤਹਿਰਾਨ ਲਈ ਰਵਾਨਾ ਹੋ ਗਏ।
ਇਹ ਵੀ ਪੜ੍ਹੋ- ਫ਼ੋਨ ਖੋਹ ਕੇ ਭੱਜਦੇ ਸਨੈਚਰ ਨੂੰ ਆ ਗਿਆ Heart Attack ! ਮੌਕੇ 'ਤੇ ਹੀ ਨਿਕਲੀ ਜਾਨ
ਇਰਾਨ ਦੀ ਅਧਿਕਾਰਤ ਨਿਊਜ਼ ਏਜੰਸੀ 'ਇਰਨਾ' (IRNA) ਮੁਤਾਬਕ, ਨਕਵੀ ਇਸ ਦੌਰੇ ਦੌਰਾਨ ਅਮਰੀਕਾ ਅਤੇ ਇਰਾਨ ਵਿਚਾਲੇ ਚੱਲ ਰਹੀਆਂ ਗੱਲਬਾਤਾਂ ਦੀ ਨਿਗਰਾਨੀ ਕਰਨਗੇ। ਦੱਸ ਦੇਈਏ ਕਿ ਇਸੇ ਹਫ਼ਤੇ ਦੋਵਾਂ ਦੇਸ਼ਾਂ ਵਿਚਾਲੇ ਹੋਏ ਸ਼ਾਂਤੀ ਸਮਝੌਤੇ ਤੋਂ ਬਾਅਦ ਹੋਰਮੁਜ਼ ਨੂੰ ਦੁਬਾਰਾ ਖੋਲ੍ਹਿਆ ਗਿਆ ਹੈ ਅਤੇ 60 ਦਿਨਾਂ ਦੀ ਗੱਲਬਾਤ ਦੀ ਸਮਾਂ-ਸੀਮਾ ਸ਼ੁਰੂ ਹੋਈ ਹੈ। ਇਸ ਪੂਰੇ ਸ਼ਾਂਤੀ ਸਮਝੌਤੇ 'ਚ ਪਾਕਿਸਤਾਨ ਇੱਕ ਮੁੱਖ ਵਿਚੋਲੇ ਵਜੋਂ ਭੂਮਿਕਾ ਨਿਭਾ ਰਿਹਾ ਹੈ ਅਤੇ ਉਹ ਇੱਕ ਗਾਰੰਟਰ ਵਜੋਂ ਇਸ ਸਮਝੌਤੇ 'ਤੇ ਹਸਤਾਖਰ ਕਰਨ ਵਾਲਾ ਦੇਸ਼ ਵੀ ਹੈ।
ਮੰਨਿਆ ਜਾ ਰਿਹਾ ਹੈ ਕਿ ਮੋਹਸਿਨ ਨਕਵੀ ਇਰਾਨੀ ਆਗੂਆਂ ਨਾਲ ਅਮਰੀਕਾ ਅਤੇ ਇਰਾਨ ਵਿਚਾਲੇ ਹੋਣ ਵਾਲੀ ਅਗਲੇ ਦੌਰ ਦੀ ਤਕਨੀਕੀ-ਪੱਧਰ ਦੀ ਗੱਲਬਾਤ ਬਾਰੇ ਚਰਚਾ ਕਰਨਗੇ। ਇਹ ਗੱਲਬਾਤ ਪਹਿਲਾਂ 19 ਜੂਨ ਨੂੰ ਸ਼ੁਰੂ ਹੋਣੀ ਸੀ ਪਰ ਲਿਬਨਾਨ 'ਤੇ ਹਮਲਿਆਂ ਕਾਰਨ ਇਸ ਨੂੰ ਟਾਲ ਦਿੱਤਾ ਗਿਆ ਸੀ। ਰਿਪੋਰਟਾਂ ਮੁਤਾਬਕ ਹੁਣ ਵ੍ਹਾਈਟ ਹਾਊਸ ਦੇ ਵਿਸ਼ੇਸ਼ ਦੂਤ ਸਟੀਵ ਵਿਟਕਾਫ ਅਤੇ ਇਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਗਚੀ ਸਵਿਟਜ਼ਰਲੈਂਡ ਜਾ ਰਹੇ ਹਨ, ਜਿੱਥੇ ਇਰਾਨ ਦੇ ਪਰਮਾਣੂ ਪ੍ਰੋਗਰਾਮ ਨੂੰ ਲੈ ਕੇ ਪਹਿਲੇ ਦੌਰ ਦੀ ਬੈਠਕ ਹੋਣ ਦੀ ਉਮੀਦ ਹੈ।
ਇਹ ਵੀ ਪੜ੍ਹੋ- ਕੋਰੋਨਾ ਫੈਲਾਉਣ ਪਿੱਛੇ ਅਮਰੀਕਾ ਦਾ 'ਹੱਥ' ! ਟਾਪ ਸੀਕ੍ਰੇਟ ਡਾਕੂਮੈਂਟਸ 'ਚ ਹੋਏ ਸਨਸਨੀਖੇਜ਼ ਖ਼ੁਲਾਸੇ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਉੱਤਰ ਪੱਛਮੀ ਪਾਕਿਸਤਾਨ ਦੋ ਧਮਾਕਿਆਂ ਦੌਰਾਨ 7 ਲੋਕਾਂ ਦੀ ਮੌਤ ਤੇ 3 ਜ਼ਖਮੀ
NEXT STORY