ਮੈਡ੍ਰਿਡ - ਸਪੇਨ ਵਿਚ ਸ਼ੁੱਕਰਵਾਰ ਤੋਂ ਸ਼ਨੀਵਾਰ ਤੱਕ 1500 ਤੋਂ ਜ਼ਿਆਦਾ ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਦੇ ਨਾਲ ਹੀ ਦੇਸ਼ ਵਿਚ ਇਸ ਵਾਇਰਸ ਦੇ ਹੁਣ ਤੱਕ 6300 ਮਾਮਲੇ ਸਾਹਮਣੇ ਆ ਚੁੱਕੇ ਹਨ। ਯੂਰਪ ਵਿਚ ਕੋਰੋਨਾਵਾਇਰਸ ਦੇ ਮਾਮਲੇ ਇਟਲੀ ਤੋਂ ਬਾਅਦ ਸਭ ਤੋਂ ਜ਼ਿਆਦਾ ਸਪੇਨ ਤੋਂ ਆਏ ਹਨ। ਅਜਿਹੀ ਸੰਭਾਵਨਾ ਹੈ ਕਿ ਸਪੇਨ ਇਸ ਵਾਇਰਸ ਦਾ ਮੁਕਾਬਲਾ ਕਰਨ ਲਈ ਸਾਰੇ ਸੰਸਾਧਨ ਜੁਟਾਉਣ ਲਈ ਸ਼ਨੀਵਾਰ ਨੂੰ ਐਮਰਜੰਸੀ ਹਾਲਾਤ ਨਾਲ ਨਜਿੱਠਣ ਦਾ ਐਲਾਨ ਕਰੇ। ਇਸ ਵਾਇਰਸ ਦੇ ਚੱਲਦੇ ਦੇਸ਼ ਵਿਚ ਹੁਣ ਤੱਕ 193 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਦੱਸ ਦਈਏ ਕਿ ਵਿਸ਼ਵ ਸਿਹਤ ਸੰਗਠਨ (ਡਬਲਯੂ. ਐਚ. ਓ.) ਨੇ ਆਖਿਆ ਸੀ ਕਿ ਹੁਣ ਕੋਰੋਨਾਵਾਇਰਸ ਦਾ ਕੇਂਦਰ ਚੀਨ ਨਹੀਂ ਸਗੋਂ ਯੂਰਪ ਬਣ ਚੁੱਕਿਆ ਹੈ, ਜਿਸ ਨਾਲ ਯੂਰਪ ਵਿਚ ਪਿਛਲੇ ਕੁਝ ਦਿਨਾਂ ਤੋਂ ਮੌਤਾਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਜਿਸ ਕਾਰਨ ਇਟਲੀ ਵਿਚ ਹੁਣ ਕਰੀਬ 1400 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਕਰੀਬ 21,000 ਲੋਕ ਇਸ ਤੋਂ ਪ੍ਰਭਾਵਿਤ ਹੋ ਚੁੱਕੇ ਹਨ। ਚੀਨ ਤੋਂ ਬਾਅਦ ਇਟਲੀ ਕੋਰੋਨਾਵਾਇਰਸ ਸਭ ਤੋਂ ਜ਼ਿਆਦਾ ਪ੍ਰਭਾਵਿਤ ਹੋਇਆ ਹੈ। ਉਥੋਂ ਦੀ ਸਰਕਾਰ ਨੇ ਲੋਕਾਂ ਦਾ ਘਰੋਂ ਬਾਹਰ ਨਿਕਲਣ 'ਤੇ ਪਾਬੰਦੀ ਲਾ ਦਿੱਤੀ ਹੈ।
ਜਨਮ ਲੈਂਦਿਆਂ ਹੀ ਬੱਚੇ ਨੂੰ ਕੋਰੋਨਾ ਵਾਇਰਸ ਨੇ ਘੇਰਿਆ
NEXT STORY