ਇਸਲਾਮਾਬਾਦ (ਏ.ਐੱਨ.ਆਈ.): ਰੂਸ ਅਤੇ ਯੂਕ੍ਰੇਨ ਵਿਚਕਾਰ ਜਾਰੀ ਭਿਆਨਕ ਲੜਾਈ ਵਿਚਕਾਰ ਪਾਕਿਸਤਾਨੀ ਨਾਗਰਿਕ ਅਤੇ ਵਿਦਿਆਰਥੀ ਬਹੁਤ ਸਾਰੀਆਂ ਮੁਸ਼ਕਿਲਾਂ ਵਿੱਚੋਂ ਗੁਜ਼ਰ ਰਹੇ ਹਨ। ਯੂਕ੍ਰੇਨ ਵਿੱਚ ਫਸੇ 2000 ਤੋਂ ਵੱਧ ਪਾਕਿਸਤਾਨੀ ਨਿਕਾਸੀ ਪ੍ਰਕਿਰਿਆ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਨੂੰ ਲਗਾਤਾਰ ਮੌਤ ਦੇ ਖਤਰੇ ਤੋਂ ਇਲਾਵਾ ਭੁੱਖਮਰੀ ਵਰਗੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਾਕਿਸਤਾਨ ਦੇ ਸਥਾਨਕ ਮੀਡੀਆ ਨੇ ਇਹ ਰਿਪੋਰਟ ਦਿੱਤੀ।
ਪਾਕਿਸਤਾਨੀ ਨਾਗਰਿਕਾਂ ਨੇ ਚੱਲ ਰਹੀ ਜੰਗ ਦੌਰਾਨ ਯੂਕ੍ਰੇਨ ਵਿੱਚ ਫਸੇ 2000 ਤੋਂ ਵੱਧ ਪਾਕਿਸਤਾਨੀਆਂ ਨੂੰ ਵਾਪਸ ਲਿਆਉਣ ਵਿੱਚ ਦਿੱਕਤਾਂ 'ਤੇ ਚਿੰਤਾ ਜ਼ਾਹਰ ਕੀਤੀ ਹੈ।ਪਾਕਿ ਸਥਾਨਕ ਮੀਡੀਆ ਨੇ ਦੱਸਿਆ ਕਿ ਹਾਲਾਂਕਿ ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਅਤੇ ਯੂਕ੍ਰੇਨ ਵਿੱਚ ਪਾਕਿਸਤਾਨੀ ਦੂਤਾਵਾਸ ਦੁਆਰਾ ਕਈ ਦਾਅਵੇ ਕੀਤੇ ਗਏ ਸਨ ਪਰ ਜ਼ਮੀਨੀ ਤੱਥ ਵੱਖਰੇ ਤੌਰ 'ਤੇ ਬੋਲਦੇ ਹਨ ਅਤੇ ਲੋਕਾਂ ਤੇ ਵਿਦਿਆਰਥੀਆਂ ਨੂੰ ਬਹੁਤ ਸਾਰੀਆਂ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਸਥਾਨਕ ਮੀਡੀਆ ਨੇ ਪਾਕਿਸਤਾਨ ਸਰਕਾਰ ਨੂੰ ਇਸ ਮੁੱਦੇ ਨੂੰ ਗੰਭੀਰਤਾ ਨਾਲ ਲੈਣ ਅਤੇ ਕਿਸੇ ਵੀ ਨੁਕਸਾਨ ਤੋਂ ਪਹਿਲਾਂ ਤੁਰੰਤ ਪ੍ਰਬੰਧ ਕਰਨ ਦੀ ਅਪੀਲ ਕੀਤੀ।
ਪੜ੍ਹੋ ਇਹ ਅਹਿਮ ਖ਼ਬਰ- ਰੂਸ-ਯੂਕ੍ਰੇਨ ਜੰਗ ਦਰਮਿਆਨ ਇੱਕ ਹਫ਼ਤੇ 'ਚ 10 ਲੱਖ ਲੋਕਾਂ ਨੇ ਛੱਡਿਆ ਦੇਸ਼ : UNHCR
ਇਸ ਦੌਰਾਨ ਭਾਰਤ ਦਾ ਰਾਸ਼ਟਰੀ ਤਿਰੰਗਾ ਨਾ ਸਿਰਫ ਫਸੇ ਭਾਰਤੀਆਂ, ਬਲਕਿ ਪਾਕਿਸਤਾਨ ਅਤੇ ਤੁਰਕੀ ਤੋਂ ਯੂਕ੍ਰੇਨ ਦੇ ਗੁਆਂਢੀ ਦੇਸ਼ਾਂ ਵਿੱਚ ਜਾਣ ਵਾਲੇ ਲੋਕਾਂ ਦੇ ਬਚਾਅ ਲਈ ਆਇਆ।ਯੂਕ੍ਰੇਨ ਤੋਂ ਰੋਮਾਨੀਆ ਦੇ ਬੁਖਾਰੈਸਟ ਸ਼ਹਿਰ ਪਹੁੰਚੇ ਭਾਰਤੀ ਵਿਦਿਆਰਥੀਆਂ ਨੇ ਦੱਸਿਆ ਕਿ ਰਾਸ਼ਟਰੀ ਤਿਰੰਗੇ ਨੇ ਉਨ੍ਹਾਂ ਦੇ ਨਾਲ-ਨਾਲ ਕੁਝ ਪਾਕਿਸਤਾਨੀ ਅਤੇ ਤੁਰਕੀ ਵਿਦਿਆਰਥੀਆਂ ਨੂੰ ਵੀ ਯੁੱਧ ਪ੍ਰਭਾਵਿਤ ਦੇਸ਼ ਦੀਆਂ ਵੱਖ-ਵੱਖ ਚੌਕੀਆਂ ਨੂੰ ਸੁਰੱਖਿਅਤ ਢੰਗ ਨਾਲ ਪਾਰ ਕਰਨ ਵਿਚ ਮਦਦ ਕੀਤੀ।ਭਾਰਤੀ ਵਿਦਿਆਰਥੀ ਯੂਕ੍ਰੇਨ ਦੇ ਗੁਆਂਢੀ ਦੇਸ਼ਾਂ ਤੋਂ 'ਆਪ੍ਰੇਸ਼ਨ ਗੰਗਾ' ਤਹਿਤ ਚਲਾਈਆਂ ਜਾ ਰਹੀਆਂ ਵਿਸ਼ੇਸ਼ ਨਿਕਾਸੀ ਉਡਾਣਾਂ ਨੂੰ ਫੜਨ ਲਈ ਰੋਮਾਨੀਆ ਦੇ ਸ਼ਹਿਰ ਪਹੁੰਚੇ ਸਨ। ਏਅਰ ਇੰਡੀਆ, ਸਪਾਈਸਜੈੱਟ ਅਤੇ ਇੰਡੀਗੋ ਵਿਸ਼ੇਸ਼ ਨਿਕਾਸੀ ਉਡਾਣਾਂ ਉਡਾ ਰਹੀਆਂ ਹਨ।
ਪਾਕਿ 'ਚ ਗ਼ੈਰ-ਮੁਸਲਿਮ ਕੁੜੀਆਂ ਦੇ ਅਗਵਾ ਤੇ ਜਬਰੀ ਧਰਮ ਪਰਿਵਰਤਨ ਨੂੰ ਰੋਕਣ ਲਈ ਕਾਨੂੰਨ ਪਾਸ ਕਰਨ ਦੀ ਮੰਗ
NEXT STORY