ਵਾਸ਼ਿੰਗਟਨ - ਅਮਰੀਕਾ ਨੇ ਰੂਸ 'ਤੇ ਲਗਾਈਆਂ ਪਾਬੰਦੀਆਂ ਦਾ ਦਾਇਰਾ ਵਧਾਉਂਦੇ ਹੋਏ 300 ਤੋਂ ਵੱਧ ਨਵੀਆਂ ਪਾਬੰਦੀਆਂ ਲਗਾ ਦਿੱਤੀਆਂ ਹਨ, ਜਿਨ੍ਹਾਂ ਦਾ ਮੁੱਖ ਉਦੇਸ਼ ਚੀਨ, ਸੰਯੁਕਤ ਅਰਬ ਅਮੀਰਾਤ ਅਤੇ ਤੁਰਕੀ ਸਮੇਤ ਵੱਖ-ਵੱਖ ਦੇਸ਼ਾਂ ਦੇ ਵਿਅਕਤੀਆਂ ਅਤੇ ਕੰਪਨੀਆਂ ਨੂੰ ਰੂਸ ਦੀ ਮਦਦ ਕਰਨ ਤੋਂ ਰੋਕਣਾ ਹੈ। ਅਮਰੀਕਾ ਦਾ ਇਹ ਕਦਮ ਇਟਲੀ ਵਿੱਚ G7 ਸੰਮੇਲਨ ਤੋਂ ਪਹਿਲਾਂ ਚੁੱਕਿਆ ਹੈ,ਆਇਆ ਹੈ, ਜਿੱਥੇ ਯੂਕਰੇਨ ਲਈ ਸਮਰਥਨ ਵਧਾਉਣਾ ਅਤੇ ਰੂਸ ਦੀ ਜੰਗੀ ਮਸ਼ੀਨਰੀ ਨੂੰ ਖ਼ਤਮ ਕਰਨਾ ਪ੍ਰਮੁੱਖ ਤਰਜੀਹਾਂ ਹੋਵੇਗੀ।
ਇਹ ਵੀ ਪੜ੍ਹੋ - IND vs PAK ਮੈਚ ਦਾ ਵਲੌਗ ਬਣਾਉਣ ਵਾਲੇ YouTuber ਦਾ ਪਾਕਿ 'ਚ ਗੋਲੀਆਂ ਮਾਰ ਕੇ ਕਤਲ
ਬੁੱਧਵਾਰ ਨੂੰ ਲਗਾਈਆਂ ਗਈਆਂ ਪਾਬੰਦੀਆਂ ਵਿਚ ਚੀਨੀ ਕੰਪਨੀਆਂ ਨੂੰ ਨਿਸ਼ਾਨਾ ਬਣਾਇਆ ਗਿਆ ਹੈ, ਜੋ ਯੁੱਧ ਵਿੱਚ ਰੂਸ ਦੀ ਮਦਦ ਕਰ ਰਹੀਆਂ ਹਨ। ਅਮਰੀਕਾ ਯੁੱਧ ਸ਼ੁਰੂ ਹੋਣ ਦੇ ਬਾਅਦ ਤੋਂ ਚਾਰ ਹਜ਼ਾਰ ਰੂਸੀ ਕੰਪਨੀਆਂ ਅਤੇ ਵਿਅਕਤੀਆਂ 'ਤੇ ਪਾਬੰਦੀਆਂ ਲੱਗਾ ਚੁੱਕਾ ਹੈ, ਜਿਸ ਦਾ ਮਕਸਦ ਰੂਪ ਤੋਂ ਮਿਲਣ ਵਾਲੇ ਧਨ ਅਤੇ ਹਥਿਆਰਾਂ 'ਤੇ ਰੋਕ ਲਗਾਉਣਾ ਹੈ। ਵਿਦੇਸ਼ ਵਿਭਾਗ ਦੇ ਆਰਥਿਕ ਪਾਬੰਦੀਆਂ ਦੀ ਨੀਤੀ ਅਤੇ ਲਾਗੂ ਕਰਨ ਦੇ ਸਟੇਟ ਡਿਪਾਰਟਮੈਂਟ ਦੇ ਡਾਇਰੈਕਟਰ ਨੇ ਐਸੋਸੀਏਟਡ ਪ੍ਰੈਸ ਨੂੰ ਦੱਸਿਆ ਕਿ ਪੁਤਿਨ ਇੱਕ ਬਹੁਤ ਹੀ ਸਮਰੱਥ ਵਿਰੋਧੀ ਹੈ, ਜੋ ਸਹਿਯੋਗੀ ਲੱਭਣ ਲਈ ਤਿਆਰ ਹੈ।
ਇਹ ਵੀ ਪੜ੍ਹੋ - ਜੇ ਤੁਹਾਡੇ ਘਰ ਵੀ ਲੱਗਾ ਹੈ AC ਤਾਂ ਸਾਵਧਾਨ, ਇਸ ਖ਼ਬਰ ਨੂੰ ਪੜ੍ਹਨ ਤੋਂ ਬਾਅਦ ਉੱਡਣਗੇ ਹੋਸ਼
ਉਨ੍ਹਾਂ ਨੇ ਕਿਹਾ ਕਿ ਰੂਸ ਵਿਰੁੱਧ ਪਾਬੰਦੀਆਂ ਨਿਰੰਤਰ ਚੱਲਣ ਵਾਲੀ ਇਕ ਪ੍ਰਕਿਰਿਆ ਹੈ। ਬੁੱਧਵਾਰ ਨੂੰ ਲਗਾਈਆਂ ਗਈਆਂ ਪਾਬੰਦੀਆਂ ਵਿਚ ਰੂਸ ਅਤੇ ਉਸਦੇ ਯੁੱਧ ਸਪਲਾਇਰਾਂ ਵਿਚਕਾਰ 10 ਕਰੋੜ ਅਮਰੀਕੀ ਡਾਲਰ ਤੋਂ ਵੱਧ ਦੇ ਵਪਾਰ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਇਨ੍ਹਾਂ 300 ਤੋਂ ਵੱਧ ਨਵੀਆਂ ਪਾਬੰਦੀਆਂ ਦਾ ਮੁੱਖ ਉਦੇਸ਼ ਚੀਨ, ਸੰਯੁਕਤ ਅਰਬ ਅਮੀਰਾਤ ਅਤੇ ਤੁਰਕੀ ਸਮੇਤ ਵੱਖ-ਵੱਖ ਦੇਸ਼ਾਂ ਦੇ ਵਿਅਕਤੀਆਂ ਅਤੇ ਕੰਪਨੀਆਂ ਨੂੰ ਰੂਸ ਦੀ ਮਦਦ ਕਰਨ ਤੋਂ ਰੋਕਣਾ ਹੈ।
ਇਹ ਵੀ ਪੜ੍ਹੋ - ਸਹੁੰ ਚੁੱਕਣ ਤੋਂ ਬਾਅਦ PM ਮੋਦੀ ਨੇ ਟਰੂਡੋ ਨੂੰ ਦਿੱਤਾ ਕਰਾਰਾ ਜਵਾਬ, ਹਰ ਪਾਸੇ ਹੋ ਰਹੀ ਚਰਚਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਰਹੱਦ 'ਤੇ ਸ਼ਰਨਾਰਥੀਆਂ ਦੇ ਦਾਖਲੇ 'ਤੇ ਪਾਬੰਦੀ ਲਗਾਉਣ ਲਈ ਰਾਸ਼ਟਰਪਤੀ ਬਾਈਡੇਨ ਵਿਰੁੱਧ ਪਹਿਲਾ ਮਾਮਲਾ ਦਰਜ
NEXT STORY