ਕਾਬੁਲ (ਵਾਰਤਾ): ਅਫਗਾਨਿਸਤਾਨ ਵਿਚ ਆਰਥਿਕ ਸੰਕਟ ਸਮੇਤ ਕਈ ਕਾਰਨਾਂ ਕਰਕੇ 400 ਤੋਂ ਵੱਧ ਨਿੱਜੀ ਸਕੂਲ ਬੰਦ ਹੋ ਗਏ ਹਨ। ਟੈਲੀਵਿਜ਼ਨ ਚੈਨਲ ਟੋਲੋ ਨਿਊਜ਼ ਨੇ ਵੀਰਵਾਰ ਨੂੰ ਆਪਣੀ ਰਿਪੋਰਟ 'ਚ ਇਹ ਜਾਣਕਾਰੀ ਦਿੱਤੀ। ਰਿਪੋਰਟ ਵਿੱਚ ਪ੍ਰਾਈਵੇਟ ਸਕੂਲਾਂ ਦੀ ਐਸੋਸੀਏਸ਼ਨ ਦੇ ਮੈਂਬਰ ਜ਼ਬੀਹੁੱਲਾ ਫੁਰਕਾਨੀ ਦੇ ਹਵਾਲੇ ਨਾਲ ਕਿਹਾ ਗਿਆ ਕਿ ਗਰੀਬੀ ਕਾਰਨ ਬਹੁਤ ਸਾਰੇ ਵਿਦਿਆਰਥੀ ਸਕੂਲ ਛੱਡ ਗਏ, ਜਦੋਂ ਕਿ ਮੌਜੂਦਾ ਪਾਬੰਦੀ ਦੇ ਤਹਿਤ 6ਵੀਂ ਤੋਂ 12ਵੀਂ ਜਮਾਤ ਦੀਆਂ ਕੁੜੀਆਂ ਕਲਾਸਾਂ ਵਿੱਚ ਨਹੀਂ ਜਾ ਸਕਦੀਆਂ।
ਪੜ੍ਹੋ ਇਹ ਅਹਿਮ ਖ਼ਬਰ- ਤੈਰਨਾ, ਗੱਡੀ ਚਲਾਉਣਾ ਅਤੇ ਨੌਕਰੀ ਵੀ, ਅਫਗਾਨ ਔਰਤਾਂ ਨੂੰ ਆਸਟ੍ਰੇਲੀਆ 'ਚ ਮਿਲੀ ਆਜ਼ਾਦੀ
ਤਾਲਿਬਾਨ-ਸੰਚਾਲਿਤ ਪ੍ਰਸ਼ਾਸਨ ਦੇ ਮੁੱਖ ਬੁਲਾਰੇ ਜ਼ਬੀਹੁੱਲ੍ਹਾ ਮੁਜਾਹਿਦ ਨੇ ਕਥਿਤ ਤੌਰ 'ਤੇ ਕਿਹਾ ਕਿ ਵਿਦਿਆਰਥਣਾਂ ਦੇ ਸਕੂਲ ਜਾਣ 'ਤੇ ਪਾਬੰਦੀਆਂ ਧਾਰਮਿਕ ਕਾਰਨਾਂ ਕਰਕੇ ਲਗਾਈਆਂ ਗਈਆਂ ਹਨ। ਇਸ ਤੋਂ ਪਹਿਲਾਂ ਸਿੱਖਿਆ ਮੰਤਰਾਲੇ ਨੇ ਕਿਹਾ ਸੀ ਕਿ ਛੇਵੀਂ ਜਮਾਤ ਤੋਂ ਉਪਰ ਦੀਆਂ ਵਿਦਿਆਰਥਣਾਂ ਦੇ ਸਕੂਲ ਜਾਣ 'ਤੇ ਪਾਬੰਦੀ ਅਸਥਾਈ ਹੈ। ਰਿਪੋਰਟ ਵਿੱਚ ਪ੍ਰਾਈਵੇਟ ਸਕੂਲਾਂ ਦੀ ਯੂਨੀਅਨ ਦੇ ਸਾਬਕਾ ਮੁਖੀ ਮੁਹੰਮਦ ਦਾਊਦ ਦੇ ਹਵਾਲੇ ਨਾਲ ਕਿਹਾ ਗਿਆ ਕਿ ਸਕੂਲਾਂ ਦੇ ਬੰਦ ਹੋਣ ਨਾਲ ਹਜ਼ਾਰਾਂ ਲੋਕਾਂ ਦੀ ਨੌਕਰੀ ਚਲੀ ਜਾਵੇਗੀ। ਪਿਛਲੇ ਸਾਲ ਅਗਸਤ ਵਿੱਚ ਅਮਰੀਕੀ ਫੌਜਾਂ ਦੀ ਹਾਰ ਅਤੇ ਅਫਗਾਨਿਸਤਾਨ ਤੋਂ ਵਾਪਸੀ ਤੋਂ ਬਾਅਦ ਅਮਰੀਕੀ ਸਰਕਾਰ ਦੁਆਰਾ ਅਫਗਾਨਿਸਤਾਨ ਦੇ ਕੇਂਦਰੀ ਬੈਂਕ ਦੀ ਲਗਭਗ 10 ਬਿਲੀਅਨ ਡਾਲਰ ਦੀ ਜਾਇਦਾਦ ਨੂੰ ਫ੍ਰੀਜ਼ ਕਰ ਦਿੱਤੇ ਜਾਣ ਤੋਂ ਬਾਅਦ ਦੇਸ਼ ਬਹੁਤ ਜ਼ਿਆਦਾ ਆਰਥਿਕ ਸਮੱਸਿਆਵਾਂ ਦਾ ਸਾਹਮਣਾ ਕਰ ਰਿਹਾ ਹੈ।
ਦਾਦਾਭਾਈ ਨੌਰੋਜੀ ਦੇ ਲੰਡਨ ਸਥਿਤ ਘਰ ਨੂੰ ਮਿਲਿਆ 'ਬਲਿਊ ਪਲੈਕ' ਸਨਮਾਨ
NEXT STORY