ਟੋਰਾਂਟੋ - ਕੈਨੇਡਾ ਦੇ ਓਨਟਾਰੀਓ ਸੂਬੇ ਵਿਚ ਕੋਵਿਡ-19 ਸਬੰਧੀ ਬੀਮਾਰੀ ਨਾਲ ਪੀਡ਼ਤ ਹੋਣ ਤੋਂ ਬਾਅਦ ਇਕ ਬਜ਼ੁਰਗ ਵਿਅਕਤੀ ਦੀ ਮੌਤ ਦਾ ਪਹਿਲਾ ਮਾਮਲਾ ਸਾਹਮਣੇ ਆਇਆ ਹੈ, ਜਿਸ ਤੋਂ ਬਾਅਦ ਦੇਸ਼ ਵਿਚ ਖਤਰਨਾਕ ਕੋਰੋਨਾਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ ਵਧ ਕੇ 5 ਹੋ ਗਈ ਹੈ। ਕੈਨੇਡਾ ਦੀ ਮੁਖ ਮੈਡੀਕਲ ਅਧਿਕਾਰੀ ਥੈਰੇਸਾ ਟੈਮ ਨੇ ਪੱਤਰਕਾਰ ਸੰਮੇਲਨ ਵਿਚ ਆਖਿਆ ਕਿ ਬਿ੍ਰਟਿਸ਼ ਕੋਲੰਬੀਆ ਤੋਂ ਬਾਅਦ ਹੁਣ ਓਨਟਾਰੀਓ ਵਿਚ ਕੋਰੋਨਾਵਾਇਰਸ ਨਾਲ ਬਜ਼ੁਰਗ ਵਿਅਕਤੀ ਦੀ ਮੌਤ ਨਾਲ ਇਸ ਗੱਲ ਦਾ ਅੰਦਾਜ਼ਾ ਲਗਾਇਆ ਜਾ ਸਕਦਾ ਕਿ ਇਹ ਵਾਇਰਸ ਕਿੰਨਾ ਖਤਰਨਾਕ ਹੈ ਅਤੇ ਬਜ਼ੁਰਗ ਲੋਕਾਂ ਵਿਚ ਇਸ ਦਾ ਪ੍ਰਭਾਵ ਜ਼ਿਆਦਾ ਹੈ।
ਰਿਪੋਰਟਸ ਮੁਤਾਬਕ 77 ਸਾਲਾ ਵਿਅਕਤੀ ਦੀ ਮੌਤ ਤੋਂ ਬਾਅਦ ਕੈਨੇਡਾ ਵਿਚ ਕੋਰੋਨਾਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ ਵਧ ਕੇ ਹੁਣ ਤੱਕ 5 ਹੋ ਗਈ ਹੈ ਜਦਕਿ 450 ਤੋਂ ਜ਼ਿਆਦਾ ਲੋਕ ਇਸ ਖਤਰਨਾਕ ਵਾਇਰਸ ਦੀ ਲਪੇਟ ਵਿਚ ਹਨ। ਜ਼ਿਕਰਯੋਗ ਹੈ ਕਿ ਚੀਨ ਦੇ ਹੁਬੇਈ ਸੂਬੇ ਦੀ ਰਾਜਧਾਨੀ ਵੁਹਾਨ ਤੋਂ ਸ਼ੁਰੂ ਹੋਏ ਜਾਨਲੇਵਾ ਕੋਰੋਨਾਵਾਇਰਸ ਦੀ ਲਪੇਟ ਵਿਚ ਵਿਸ਼ਵ ਦੇ 160 ਤੋਂ ਜ਼ਿਆਦਾ ਦੇਸ਼ ਆ ਚੁੱਕੇ ਹਨ ਅਤੇ ਇਸ ਵਾਇਰਸ ਕਾਰਨ ਹੁਣ ਤੱਕ 7900 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ ਇਸ ਤੋਂ ਪ੍ਰਭਾਵਿਤ ਲੋਕਾਂ ਦਾ ਅੰਕਡ਼ਾ 1 ਲੱਖ 97 ਹਜ਼ਾਰ ਦੇ ਕਰੀਬ ਪਹੁੰਚ ਗਿਆ ਹੈ।
ਮਾਈਕ੍ਰੋ ਚੀਟਿੰਗ : ਪਿਆਰ ’ਚ ਧੋਖੇ ਦੀਆਂ ਨਵੀਆਂ ਰਾਹਾਂ ਖੋਲ੍ਹਦਾ ਇੰਟਰਨੈੱਟ
NEXT STORY