ਮਾਸਕੋ (ਏਪੀ) - ਰੂਸ ਦੀ ਰਾਜਧਾਨੀ ਮਾਸਕੋ ਦੇ ਇੱਕ ਰੈਸਟੋਰੈਂਟ ਵਿੱਚ ਬੰਬ ਧਮਾਕਾ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ। ਸ਼ਨੀਵਾਰ ਨੂੰ ਹੋਏ ਇਸ ਬੰਬ ਧਮਾਕੇ ਵਿੱਚ ਕਥਿਤ ਹਮਲਾਵਰ ਸਮੇਤ ਘੱਟੋ-ਘੱਟ ਤਿੰਨ ਲੋਕ ਮਾਰੇ ਗਏ। ਰੂਸੀ ਅਧਿਕਾਰੀਆਂ ਦੇ ਹਵਾਲੇ ਨਾਲ ਸਰਕਾਰੀ ਮੀਡੀਆ ਨੇ ਇਸ ਸਬੰਧੀ ਜਾਣਕਾਰੀ ਦਿੱਤੀ। ਰੂਸੀ ਸਰਕਾਰੀ ਨਿਊਜ਼ ਏਜੰਸੀ ਆਰਆਈਏ ਨੋਵੋਸਤੀ ਦੇ ਅਨੁਸਾਰ, ਮਾਸਕੋ ਦੇ ਕੁਦਰਿੰਸਕਾਇਆ ਸਕੁਏਅਰ 'ਤੇ ਰੈਸਟੋਰੈਂਟ ਵਿੱਚ ਹੋਏ ਧਮਾਕੇ ਵਿੱਚ ਘੱਟੋ-ਘੱਟ 21 ਲੋਕ ਜ਼ਖਮੀ ਵੀ ਹੋਏ ਹਨ।
ਪੜ੍ਹੋ ਇਹ ਅਹਿਮ ਖ਼ਬਰ- ਸੈਲਾਨੀਆਂ ਨੂੰ ਲੈ ਕੇ ਜਾ ਰਿਹਾ ਜਹਾਜ਼ ਪੇਰੂ 'ਚ ਹਾਦਸਾਗ੍ਰਸਤ, 13 ਦੀ ਮੌਤ
ਰੂਸ ਦੀ ਰਾਸ਼ਟਰੀ ਅੱਤਵਾਦ ਵਿਰੋਧੀ ਕਮੇਟੀ ਨੇ ਇਸਦੀ ਪੁਸ਼ਟੀ ਕੀਤੀ ਹੈ। ਨਿਊਜ਼ ਏਜੰਸੀ ਦੇ ਅਨੁਸਾਰ, ਇੱਕ ਅਣਪਛਾਤੀ ਔਰਤ ਜੋ ਵਿਸਫੋਟਕਾਂ ਨਾਲ ਰੈਸਟੋਰੈਂਟ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਹੀ ਸੀ, ਧਮਾਕੇ ਵਿੱਚ ਮਾਰੀ ਗਈ। ਇੱਕ ਸੁਰੱਖਿਆ ਗਾਰਡ ਅਤੇ ਇੱਕ ਆਦਮੀ ਵੀ ਮਾਰਿਆ ਗਿਆ। ਆਰਆਈਏ ਨੋਵੋਸਤੀ ਨੇ ਰਿਪੋਰਟ ਦਿੱਤੀ ਕਿ ਔਰਤ ਕਥਿਤ ਤੌਰ 'ਤੇ ਰੈਸਟੋਰੈਂਟ ਦੇ ਅੰਦਰ ਵਿਸਫੋਟਕਾਂ ਨੂੰ ਲਿਜਾਣ ਦੀ ਕੋਸ਼ਿਸ਼ ਕਰ ਰਹੀ ਸੀ, ਪਰ ਸੁਰੱਖਿਆ ਗਾਰਡ ਨੇ ਉਸਨੂੰ ਅੰਦਰ ਜਾਣ ਤੋਂ ਰੋਕਿਆ, ਜਿਸ ਕਾਰਨ ਧਮਾਕਾ ਹੋਇਆ। ਜਾਂਚ ਕਮੇਟੀ ਨੇ ਕਿਹਾ ਕਿ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਸੈਲਾਨੀਆਂ ਨੂੰ ਲੈ ਕੇ ਜਾ ਰਿਹਾ ਜਹਾਜ਼ ਪੇਰੂ 'ਚ ਹਾਦਸਾਗ੍ਰਸਤ, 13 ਦੀ ਮੌਤ
NEXT STORY