ਵੈਨਕੂਵਰ (ਮਲਕੀਤ ਸਿੰਘ) - ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਨੌਜਵਾਨ ਕਾਂਗਰਸੀ ਐਮ.ਪੀ. ਗੁਰਜੀਤ ਸਿੰਘ ਔਜਲਾ ਨੇ ਭਾਰਤ ਦੇ ਦੌਰੇ 'ਤੇ ਗਏ ਕੈਨੇਡੀਅਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੂੰ ਕੈਨੇਡਾ ਤੋਂ ਅੰਮ੍ਰਿਤਸਰ ਲਈ ਸਿੱਧੀ ਹਵਾਈ ਸੇਵਾ ਸ਼ੁਰੂ ਕਰਨ ਦੀ ਮੰਗ ਉਠਾਈ ਹੈ ਇਸ ਸਬੰਧੀ ਔਜਲਾ ਵੱਲੋਂ ਭਾਰਤ ਦੌਰੇ 'ਤੇ ਆਏ ਕੈਨੇਡੀਅਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਅਤੇ ਉਹਨਾਂ ਦੀ ਸਮੁੱਚੀ ਟੀਮ ਨੂੰ ਸਭ ਤੋਂ ਪਹਿਲਾਂ ਭਾਰਤ ਦੌਰੇ ਸਬੰਧੀ 'ਜੀ ਆਇਆ' ਆਖਿਆ ਗਿਆ।
ਅੰਮ੍ਰਿਤਸਰ ਤੋਂ ਕੈਨੇਡਾ ਸਿੱਧੀ ਹਵਾਈ ਸੇਵਾ ਸ਼ੁਰੂ ਕਰਨ ਦੀ ਮੰਗ ਉਠਾਉਂਦਿਆਂ ਉਹਨਾਂ ਆਪਣੇ ਪੱਤਰ ਵਿੱਚ ਲਿਖਿਆ ਕਿ ਅੰਮ੍ਰਿਤਸਰ ਸ਼ਹਿਰ ਦੁਨੀਆਂ ਭਰ 'ਚ ਵੱਸਦੇ ਲੱਖਾਂ ਲੋਕਾਂ ਦੇ ਵਿਸ਼ਵਾਸ ਅਤੇ ਭਾਵਨਾ ਦਾ ਅਹਿਮ ਕੇਂਦਰ ਹੈ ਜਿਸ ਕਾਰਨ ਕੈਨੇਡਾ ਤੋਂ ਵੱਡੀ ਗਿਣਤੀ 'ਚ ਵੱਸਦੇ ਪੰਜਾਬੀ ਭਾਈਚਾਰੇ ਦੀਆਂ ਜੜਾਂ ਪੰਜਾਬ ਦੇ ਨਾਲ-ਨਾਲ ਧਾਰਮਿਕ ਸ਼ਹਿਰ ਅੰਮ੍ਰਿਤਸਰ ਦੇ ਨਾਲ ਜੁੜੀਆਂ ਹੋਈਆਂ ਹਨ ਇਸ ਲਈ ਕੈਨੇਡਾ ਦੇ ਮਹਾਨਗਰ ਵੈਨਕੂਵਰ ਅਤੇ ਟੋਰੰਟੋ ਤੋਂ ਅੰਮ੍ਰਿਤਸਰ ਲਈ ਸਿੱਧੀ ਹਵਾਈ ਸੇਵਾ ਸ਼ੁਰੂ ਕਰਨ ਦੀ ਪ੍ਰਵਾਸੀ ਪੰਜਾਬੀਆਂ ਵੱਲੋਂ ਲੰਮੇ ਸਮੇਂ ਤੋਂ ਕੀਤੀ ਜਾ ਰਹੀ ਉਕਤ ਮੰਗ ਹੁਣ ਪੂਰੀ ਕੀਤੀ ਜਾਣੀ ਚਾਹੀਦੀ ਹੈ।
ਦੁਬਈ ਏਅਰਪੋਰਟ 'ਤੇ ਫਸੀ ਸੋਨਲ ਚੌਹਾਨ, ਈਰਾਨ-ਇਜ਼ਰਾਈਲ ਜੰਗ ਵਿਚਾਲੇ PM ਮੋਦੀ ਨੂੰ ਕੀਤੀ ਮਦਦ ਦੀ ਅਪੀਲ
NEXT STORY