ਮੈਲਬੌਰਨ (ਮਨਦੀਪ ਸਿੰਘ ਸੈਣੀ)- ਫੈਡਰਲ ਮੈਂਬਰ ਪਾਰਲੀਮੈਂਟ ਸੈਮ ਰੇਅ ਵਲੋਂ ਵਿਸਾਖੀ ਮੌਕੇ ਸਥਾਨਕ ਸਿੱਖ ਭਾਈਚਾਰੇ ਲਈ ਰਾਤਰੀ ਭੋਜ ਦਾ ਆਯੋਜਨ ਪੱਛਮੀ ਮੈਲਬੌਰਨ ਦੇ ਇਲਾਕੇ ਕੈਰੋਲਾਇਨ ਸਪਰਿੰਗਜ਼ ਵਿਖੇ ਕੀਤਾ ਗਿਆ। ਇਸ ਮੌਕੇ ਮੈਲਟਨ ਅਤੇ ਇਸ ਦੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚੋਂ ਵਿਸ਼ੇਸ਼ ਤੌਰ 'ਤੇ ਸਿੱਖ ਭਾਈਚਾਰੇ ਦੇ ਨੁਮਾਇੰਦੇ ਪੁੱਜੇ। ਸੈਮ ਰੇਅ ਨੇ ਆਏ ਹੋਏ ਸਾਰੇ ਪਤਵੰਤਿਆਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਤੇ ਆਪਣੇ ਸੰਬੋਧਨ ਵਿੱਚ ਸੈਮ ਨੇ ਵਿਸਾਖੀ ਦਿਹਾੜੇ ਦੀਆਂ ਸਮੁਚੀ ਸਿੱਖ ਕੌਮ ਨੂੰ ਵਧਾਈ ਦਿੰਦਿਆਂ ਕਿਹਾ ਕਿ ਆਸਟ੍ਰੇਲੀਆ ਵਿੱਚ ਵਸਦਾ ਸਿੱਖ ਭਾਈਚਾਰਾ ਸਾਡਾ ਇੱਕ ਅਟੁੱਟ ਅੰਗ ਹੈ, ਜਿਨ੍ਹਾਂ ਨੇ ਇੱਥੇ ਰਹਿ ਕੇ ਆਪਣੀ ਸਖ਼ਤ ਮਿਹਨਤ ਦੇ ਨਾਲ ਇੱਕ ਵੱਖਰਾ ਮੁਕਾਮ ਹਾਸਲ ਕੀਤਾ ਹੈ।
ਇਹ ਵੀ ਪੜ੍ਹੋ: ਸਿਡਨੀ ਦੇ ਸ਼ਾਪਿੰਗ ਸੈਂਟਰ 'ਚ ਵਾਪਰੀ ਛੁਰੇਬਾਜ਼ੀ ਦੀ ਘਟਨਾ, 6 ਲੋਕਾਂ ਦੀ ਮੌਤ, ਸ਼ੱਕੀ ਵੀ ਹਲਾਕ
ਉਨਾਂ ਕਿਹਾ ਕਿ ਆਸਟ੍ਰੇਲੀਆ ਵਿੱਚ ਜਦੋਂ ਵੀ ਕੋਈ ਮੁਸੀਬਤ ਆਈ ਤਾਂ ਸਿੱਖ ਭਾਈਚਾਰੇ ਨੇ ਹਰ ਫਰੰਟ 'ਤੇ ਅੱਗੇ ਹੋ ਕੇ ਇੱਥੋਂ ਦੇ ਨਾਗਰਿਕਾਂ ਦੀ ਦਿਲ ਖੋਲ ਕੇ ਮਦਦ ਕੀਤੀ । ਸੈਮ ਨੇ ਕਿਹਾ ਕਿ ਭਾਵੇਂ ਜੰਗਲੀ ਅੱਗ ਦੀ ਤਰਾਸਦੀ ਹੋਵੇ ਜਾਂ ਕੋਵਿਡ ਮਹਾਂਮਾਰੀ ਹੋਵੇ ਇਨ੍ਹਾਂ ਨੇ ਅਣਥੱਕ ਸੇਵਾਂਵਾਂ ਦਿੱਤੀਆਂ। ਕੋਵਿਡ ਮਹਾਂਮਾਰੀ ਲਾਕਡਾਊਨ ਵੇਲੇ ਜਦੋਂ ਲੋਕ ਘਰਾਂ ਤੋਂ ਨਿਕਲਣ ਤੋਂ ਪਰਹੇਜ਼ ਕਰਦੇ ਸਨ, ਉਸ ਵੇਲੇ ਸਿੱਖ ਭਾਈਚਾਰੇ ਵਲੋਂ ਲੋੜਵੰਦਾਂ ਨੂੰ ਘਰ ਘਰ ਰਾਸ਼ਨ ਅਤੇ ਭੋਜਨ ਮੁਹਇਆ ਕਰਵਾਇਆ ਗਿਆ। ਸੈਮ ਨੇ ਕਿਹਾ ਕਿ ਕੋਵਿਡ ਮਹਾਂਮਾਰੀ ਦੇ ਦੌਰਾਨ ਸਿੱਖ ਭਾਈਚਾਰੇ ਤੇ ਉਨ੍ਹਾਂ ਵਲੋਂ ਕੀਤੀ ਜਾ ਰਹੀ ਸੇਵਾ ਨੂੰ ਨੇੜਿਓਂ ਦੇਖਣ ਦਾ ਮੌਕਾ ਮਿਲਿਆ ਤੇ ਉਹ ਬਹੁਤ ਪ੍ਰਭਾਵਿਤ ਹੋਏ। ਉਨਾਂ ਕਿਹਾ ਕਿ ਮੈਂ ਸਿੱਖ ਭਾਈਚਾਰੇ ਵਲੋਂ ਆਸਟ੍ਰੇਲੀਅਨ ਲੋਕਾਂ ਦੇ ਜੀਵਨ ਵਿਚ ਕੀਤੇ ਗਏ ਸਾਰੇ ਕੰਮਾਂ ਦੀ ਦਿਲੋਂ ਸ਼ਲਾਘਾ ਕਰਦਾ ਹਾਂ। ਅੰਤ ਵਿੱਚ ਉਨਾਂ ਕਿਹਾ ਮੈਂ ਆਪਣੇ ਅਤੇ ਸਿੱਖ ਭਾਈਚਾਰੇ ਦਰਮਿਆਨ ਰਿਸ਼ਤੇ ਦੀ ਸੱਚਮੁੱਚ ਕਦਰ ਕਰਦਾ ਹਾਂ।
ਇਹ ਵੀ ਪੜ੍ਹੋ: ਵੱਡੀ ਖ਼ਬਰ: ਬ੍ਰਿਟੇਨ 'ਚ 5 ਭਾਰਤੀਆਂ ਨੂੰ 122 ਸਾਲ ਦੀ ਜੇਲ੍ਹ, ਭਾਰਤੀ ਨੌਜਵਾਨ ਦਾ ਹੀ ਕੀਤਾ ਸੀ ਕਤਲ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।
ਗੋਲਡਮੈਨ ਸਾਕਸ ਦਾ ਹੈਰਾਨੀਜਨਕ ਖੁਲਾਸਾ: ਦੁਨੀਆ ’ਤੇ ਰਾਜ ਕਰਨਗੇ ਭਾਰਤ, ਚੀਨ ਤੇ ਪਾਕਿਸਤਾਨ
NEXT STORY