ਇੰਟਰਨੈਸ਼ਨਲ ਡੈਸਕ (ਬਿਊਰੋ): ਕੈਨੇਡਾ ਅਤੇ ਯੂਕੇ ਦੇ ਪੰਜਾਬੀ ਮੂਲ ਦੇ ਸੰਸਦ ਮੈਂਬਰਾਂ ਨੇ ਲਖੀਮਪੁਰ ਖੀਰੀ ਵਿਚ ਵਾਪਰੀ ਹਿੰਸਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਇਸ ਦੇ ਨਾਲ ਹੀ ਉਹਨਾਂ ਨੇ ਕਿਸਾਨਾਂ ਨੂੰ ਆਪਣਾ ਸਮਰਥਨ ਦਿੱਤਾ ਹੈ। ਕੈਨੇਡਾ ਦੇ ਪੰਜਾਬੀ ਮੂਲ ਦੇ ਸੰਸਦ ਮੈਂਬਰਾਂ ਮਨਿੰਦਰ ਸਿੱਧੂ, ਰਚਨਾ ਸਿੰਘ, ਰਣਦੀਪ ਐੱਸ. ਸਹਾਏ, ਸੋਨੀਆ ਸਿੱਧੂ ਅਤੇ ਇਕਵਿੰਦਰ ਸਿੰਘ ਗਹੀਰ ਨੇ ਲਖੀਮਪੁਰ ਘਟਨਾ ਦੀ ਨਿੰਦਾ ਕਰਦਿਆਂ ਪੀੜਤਾਂ ਲਈ ਜਲਦੀ ਨਿਆਂ ਦੀ ਮੰਗ ਕੀਤੀ। ਉੱਧਰ ਯੂਕੇ ਵਿਚ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਵੀ ਇਸ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।
ਕੈਨੇਡੀਅਨ ਐੱਮ. ਪੀ. ਮਨਿੰਦਰ ਸਿੱਧੂ ਨੇ ਲਖੀਮਪੁਰ ਖੀਰੀ ਵਿਚ ਹੋਈ ਹਿੰਸਾ 'ਤੇ ਟਵੀਟ ਕਰਦਿਆਂ ਪੀੜਤਾਂ ਅਤੇ ਜ਼ਖਮੀਆਂ ਪ੍ਰਤੀ ਆਪਣੀ ਹਮਦਰਦੀ ਪ੍ਰਗਟ ਕੀਤੀ ਅਤੇ ਨਾਲ ਹੀ ਉਹਨਾਂ ਲਈ ਨਿਆਂ ਦੀ ਮੰਗ ਕੀਤੀ।
ਇਸ ਘਟਨਾ ਮਗਰੋਂ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਦੇ ਸੂਬੇ ਤੋਂ ਐੱਮ.ਐੱਲ.ਏ. ਰਚਨਾ ਸਿੰਘ ਨੇ ਵੀ ਟਵੀਟ ਕਰ ਆਪਣੀ ਨਾਰਾਜ਼ਗੀ ਜਾਹਰ ਕੀਤੀ। ਆਪਣੇ ਟਵੀਟ ਵਿਚ ਉਹਨਾਂ ਨੇ ਲਿਖਿਆ ਕਿ ਕਿਸਾਨਾਂ ਨੂੰ ਆਪਣੇ ਅਧਿਕਾਰਾਂ ਲਈ ਸ਼ਾਂਤਪੂਰਨ ਵਿਰੋਧ ਪ੍ਰਗਟ ਕਰਨ ਦਾ ਅਧਿਕਾਰ ਹੈ।''
ਕੈਨੇਡੀਅਨ ਐੱਮ.ਪੀ. ਰਣਦੀਪ ਐੱਸ. ਸਰਾਏ ਨੇ ਕਿਹਾ ਕਿ ਐਤਵਾਰ ਨੂੰ ਵਾਪਰੀ ਹਿੰਸਾ ਦਿਲ ਦਹਿਲਾ ਦੇਣ ਵਾਲੀ ਸੀ। ਇਸ ਹਿੰਸਾ ਵਿਚ ਚਾਰ ਕਿਸਾਨਾਂ ਸਮੇਤ ਕੁੱਲ 8 ਲੋਕਾਂ ਦੀ ਮੌਤ ਹੋ ਗਈ। ਇਸ ਹਿੰਸਾ ਦੇ ਜ਼ਿੰਮੇਵਾਰ ਲੋਕਾਂ ਨੂੰ ਤੁਰੰਤ ਨਿਆਂ ਦੇ ਘੇਰੇ ਵਿੱਚ ਲਿਆਂਦਾ ਜਾਵੇ।''
ਇਕ ਹੋਰ ਕੈਨੇਡੀਅਨ ਐੱਮ.ਪੀ. ਸੋਨੀਆ ਸਿੱਧੂ ਨੇ ਟਵੀਟ ਕਰ ਕੇ ਲਖੀਮਪੁਰ ਹਿੰਸਾ 'ਤੇ ਟਵੀਟ ਕਰ ਕੇ ਪੀੜਤਾਂ ਪ੍ਰਤੀ ਆਪਣੀ ਹਮਦਰਦੀ ਪ੍ਰਗਟ ਕੀਤੀ।
ਕੈਨੇਡੀਅਨ ਐੱਮ ਪੀ. ਇਕਵਿਦੰਰ ਸਿੰਘ ਗਹੀਰ ਨੇ ਵੀ ਇਸ ਘਟਨਾ ਦੀ ਨਿੰਦਾ ਕੀਤੀ।
ਪੜ੍ਹੋ ਇਹ ਅਹਿਮ ਖਬਰ - ਪਾਕਿਸਤਾਨ ਨੂੰ ਹੁਣ ਹੋਰ ਮਦਦ ਨਹੀਂ ਦਿੱਤੀ ਜਾਣੀ ਚਾਹੀਦੀ : ਸਾਬਕਾ US NSA
ਇੰਗਲੈਂਡ ਦੇ ਮੈਂਬਰ ਪਾਰਲੀਮੈਂਟ ਤਨਮਨਜੀਤ ਸਿੰਘ ਢੇਸੀ ਨੇ ਇਸ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।ਉਹਨਾਂ ਨੇ ਵੀਡੀਓ ਕਾਨਫਰਸਿੰਗ ਜ਼ਰੀਏ ਇਸ ਘਟਨਾ ਲਈ ਜ਼ਿੰਮੇਵਾਰ ਦੋਸ਼ੀਆਂ ਨੂੰ ਸਜ਼ਾ ਦੇਣ ਦੀ ਮੰਗ ਕੀਤੀ।
ਲਖੀਮਪੁਰ ਖੀਰੀ ਵਿਚ ਮਾਰੇ ਗਏ ਕਿਸਾਨਾਂ ਅਤੇ ਪੱਤਰਕਾਰਾਂ ਦੇ ਪਰਿਵਾਰਾਂ ਲਈ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ 50-50 ਲੱਖ ਰੁਪਏ ਦੇਣ ਦਾ ਐਲਾਨ ਕੀਤਾ।ਪੰਜਾਬ ਸਰਕਾਰ ਵੱਲੋਂ ਇਹ ਰਾਸ਼ੀ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਦਿੱਤੀ ਜਾਵੇਗੀ। ਦੂਜੇ ਪਾਸੇ ਛੱਤੀਸਗੜ੍ਹ ਸਰਕਾਰ ਵੱਲੋਂ ਵੀ 50 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਗਿਆ।
ਨੋਟ- ਵਿਦੇਸ਼ਾਂ ਦੇ ਪੰਜਾਬੀ ਮੂਲ ਦੇ ਸੰਸਦ ਮੈਂਬਰਾਂ ਵੱਲੋਂ ਲਖੀਮਪੁਰ ਪੀੜਤਾਂ ਨੂੰ ਦਿੱਤੇ ਸਮਰਥਨ 'ਤੇ ਕੁਮੈਂਟ ਕਰ ਦਿਓ ਰਾਏ।
ਤਾਲਿਬਾਨ ਵੱਲੋਂ ਨਸ਼ੇ ਦੇ ਆਦੀ ਲੋਕਾਂ ਖ਼ਿਲਾਫ ਕਾਰਵਾਈ, ਕਈ ਕੀਤੇ ਕਾਬੂ
NEXT STORY