ਸਰੀ (ਮਲਕੀਤ ਸਿੰਗ): ਕੈਨੇਡਾ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਕੈਨੇਡਾ ’ਚ ਪੜ੍ਹਨ ਲਈ ਗਏ ਪੰਜਾਬ ਦੇ ਸ਼ਹਿਰ ਲੁਧਿਆਣਾ ਦੇ ਇਕ ਵਿਦਿਆਰਥੀ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਬੀਤੇ ਦਿਨ ਵੈਨਕੂਵਰ ਦੇ ਦੱਖਣ ਵਿਚ ਸਥਿਤ ਸਾਊਥ ਸਰੀ ਦੀ 164 ਸਟ੍ਰੀਟ ਅਤੇ 900 ਬਲਾਕ ਨੇੜੇ ਵਾਪਰੀ ਗੋਲੀਬਾਰੀ ਦੀ ਇਕ ਘਟਨਾ ਵਿਚ ਇਕ ਪੰਜਾਬੀ ਨੌਜਵਾਨ ਮਾਰਿਆ ਗਿਆ। ਜਾਣਕਾਰੀ ਮੁਤਾਬਕ 4 ਬਦਮਾਸ਼ਾਂ ਨੇ ਚਲਾਈਆਂ ਗੋਲੀਆਂ। ਨੌਜਵਾਨ ਨੂੰ ਗੋਲੀਆਂ ਮਾਰਨ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਮ੍ਰਿਤਕ ਵਿਦਿਆਰਥੀ ਲੁਧਿਆਣਾ ਸ਼ਹਿਰ ਦੇ ਰਿਸ਼ੀ ਨਗਰ ਦਾ ਰਹਿਣ ਵਾਲਾ ਸੀ, ਜਿਸ ਦਾ ਨਾਂ ਯੁਵਰਾਜ ਗੋਇਲ (28) ਸੀ।
ਪੜ੍ਹੋ ਇਹ ਅਹਿਮ ਖ਼ਬਰ-ਕੈਨੇਡਾ : ਸਰੀ ਕਤਲੇਆਮ 'ਚ ਚਾਰ ਵਿਅਕਤੀਆਂ 'ਤੇ ਕਤਲ ਦਾ ਦੋਸ਼
ਸ਼ੁੱਕਰਵਾਰ ਸਵੇਰੇ 8:45 ਵਜੇ ਗੋਲੀ ਚਲਾਈ ਗਈ। ਯੁਵਰਾਜ ਗੋਇਲ ਖ਼ਿਲਾਫ਼ ਪਹਿਲਾਂ ਕੋਈ ਕੇਸ ਦਰਜ ਨਹੀਂ ਹੈ ਅਤੇ ਨਾ ਹੀ ਉਸ ਦਾ ਕੋਈ ਅਪਰਾਧਿਕ ਰਿਕਾਰਡ ਹੈ। ਉਹ ਕੈਨੇਡਾ ਦੇ ਸਰੀ ’ਚ ਰਹਿੰਦਾ ਸੀ। ਉਹ ਆਪਣੇ ਪਰਿਵਾਰ ਦਾ ਇਕਲੌਤਾ ਪੁੱਤਰ ਸੀ। ਯੁਵਰਾਜ ਅਜੇ ਵਿਆਹਿਆ ਨਹੀਂ ਸੀ। ਪਤਾ ਲੱਗਾ ਹੈ ਕਿ ਕੈਨੇਡੀਅਨ ਪੁਲਸ ਨੇ ਇਸ ਮਾਮਲੇ ਵਿਚ 4 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਫੜੇ ਗਏ ਮੁਲਜ਼ਮਾਂ ਦੀ ਪਛਾਣ ਮਨਵੀਰ ਬਸਰਾ, ਬਸਰਾ ਸਾਹਿਬ, ਹਰਕੀਰਤ, ਕੇਲੋਨ ਫਰੈਂਕੋਇਸ ਵਜੋਂ ਹੋਈ ਹੈ। ਪ੍ਰਾਪਤ ਵੇਰਵਿਆਂ ਮੁਤਾਬਕ ਸਵੇਰ ਵੇਲੇ ਵਾਪਰੀ ਇਸ ਘਟਨਾ ਮਗਰੋਂ ਮੌਕੇ 'ਤੇ ਪੁੱਜੀ ਪੁਲਸ ਵੱਲੋਂ ਇਕ ਨੌਜਵਾਨ ਨੂੰ ਗੰਭੀਰ ਹਾਲਤ ਵਿਚ ਜ਼ਖਮੀ ਪਾਇਆ ਗਿਆ। ਇਸ ਦੌਰਾਨ ਮੌਕੇ 'ਤੇ ਪੁੱਜੇ ਐਮਰਜੈਂਸੀ ਹੈਲ਼ਥ ਸਰਵਿਸ ਦੇ ਸਟਾਫ ਵੱਲੋਂ ਉਸ ਦੀ ਜਾਨ ਬਚਾਉਣ ਲਈ ਕੀਤੀਆਂ ਮੁੱਢਲੀਆਂ ਡਾਕਟਰੀ ਕੋਸ਼ਿਸ਼ਾਂ ਨਾਕਾਮ ਰਹੀਆਂ ਅਤੇ ਉਨ੍ਹਾਂ ਵੱਲੋਂ ਘਟਨਾ ਦਾ ਸ਼ਿਕਾਰ ਹੋਏ ਨੌਜਵਾਨ ਨੂੰ ਮੌਕੇ 'ਤੇ ਮ੍ਰਿਤਕ ਕਰਾਰ ਦੇ ਦਿੱਤਾ ਗਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਇੰਗਲੈਂਡ 'ਚ ਆਮ ਚੋਣਾਂ ਤੋਂ ਪਹਿਲਾਂ ਸਿੱਖ MP ਤਨਮਨਜੀਤ ਢੇਸੀ ਨੇ ਕੀਤਾ ਸ਼ਕਤੀ ਪ੍ਰਦਰਸਨ, 7 ਕੌਂਸਲਰਾਂ ਨੇ ਛੱਡਿਆ ਸਾਥ
NEXT STORY