ਵਾਸ਼ਿੰਗਟਨ (ਭਾਸ਼ਾ): ਅਮਰੀਕਾ ਦੇ ਸੰਸਦ ਮੈਂਬਰਾਂ ਦੇ ਇਕ ਸਮੂਹ ਨੇ ਨਿਊਯਾਰਕ ਵਿਚ ਇਕ ਸਿੱਖ ਵੱਖਵਾਦੀ ਨੇਤਾ ਦੇ ਕਤਲ ਦੀ ਸਾਜ਼ਿਸ਼ ਵਿਚ ਇਕ ਭਾਰਤੀ ਅਧਿਕਾਰੀ ਦੇ ਸ਼ਾਮਲ ਹੋਣ ਦੇ ਦੋਸ਼ਾਂ ਤੋਂ ਬਾਅਦ ਭਾਰਤ ਦੀ ਆਲੋਚਨਾ ਕੀਤੀ ਹੈ। ਅਮਰੀਕੀ ਵਕੀਲਾਂ ਨੇ ਇੱਕ ਭਾਰਤੀ ਅਧਿਕਾਰੀ ਦੇ ਉਸ ਵਿਅਕਤੀ ਨਾਲ ਸਬੰਧਾਂ ਦਾ ਖੁਲਾਸਾ ਕੀਤਾ ਹੈ, ਜਿਸ 'ਤੇ ਕਤਲ ਦੀ ਸਾਜ਼ਿਸ਼ ਰਚਣ ਦਾ ਦੋਸ਼ ਹੈ। ਸੰਸਦ ਮੈਂਬਰਾਂ ਨੇ ਇਹ ਗੱਲ ਵਿਦੇਸ਼ ਸਬੰਧਾਂ ਬਾਰੇ ਸੰਸਦੀ ਕਮੇਟੀ ਵੱਲੋਂ 'ਅੰਤਰਰਾਸ਼ਟਰੀ ਕੰਟਰੋਲ: ਅਧਿਕਾਰਾਂ ਅਤੇ ਸੁਰੱਖਿਆ ਲਈ ਇੱਕ ਗਲੋਬਲ ਖ਼ਤਰਾ' ਵਿਸ਼ੇ 'ਤੇ ਆਯੋਜਿਤ ਇੱਕ ਸਮਾਗਮ ਵਿੱਚ ਕਹੀ।
ਇਸ ਦਾ ਆਯੋਜਨ ਚੀਨ ਨੂੰ ਕੇਂਦਰ ਵਿਚ ਰੱਖ ਕੇ ਕੀਤਾ ਗਿਆ ਸੀ ਪਰ ਕੈਨੇਡਾ ਅਤੇ ਅਮਰੀਕਾ ਦੇ ਦੋਸ਼ਾਂ ਦੇ ਸਬੰਧ ਵਿਚ ਭਾਰਤ ਦਾ ਕਈ ਵਾਰ ਜ਼ਿਕਰ ਕੀਤਾ ਗਿਆ। ਕਮੇਟੀ ਦੇ ਚੇਅਰਮੈਨ ਐਮ.ਪੀ ਬੇਨ ਕਾਰਡਿਨ ਨੇ ਕਿਹਾ, “ਅਸੀਂ ਨਿਊਯਾਰਕ ਵਿੱਚ ਇੱਕ ਅਮਰੀਕੀ ਨਾਗਰਿਕ ਦੇ ਕਤਲ ਦੀ ਯੋਜਨਾ ਵਿੱਚ ਭਾਰਤ ਸਰਕਾਰ ਦੇ ਇੱਕ ਅਧਿਕਾਰੀ ਦੇ ਸ਼ਾਮਲ ਹੋਣ ਦੇ ਦੋਸ਼ਾਂ ਬਾਰੇ ਸੁਣਿਆ ਹੈ। ਕੈਨੇਡੀਅਨ ਵੱਖਵਾਦੀ ਸਿੱਖ ਨੇਤਾ ਦੇ ਕਤਲ ਵਿੱਚ ਭਾਰਤ ਦੀ ਸ਼ਮੂਲੀਅਤ ਦੇ ਦੋਸ਼ਾਂ ਤੋਂ ਬਾਅਦ ਅਜਿਹੇ ਦੋਸ਼ ਫਿਰ ਤੋਂ ਸਾਹਮਣੇ ਆਏ ਹਨ ਅਤੇ ਸਾਲ ਦੇ ਸ਼ੁਰੂ ਵਿੱਚ ਭਾਰਤ ਸਰਕਾਰ ਨੇ ਦੋਵਾਂ ਕੱਟੜਪੰਥੀ ਸਮੂਹਾਂ ਦੇ ਨੇਤਾਵਾਂ ਨੂੰ ਅੱਤਵਾਦੀ ਘੋਸ਼ਿਤ ਕੀਤਾ ਸੀ।''
ਪੜ੍ਹੋ ਇਹ ਅਹਿਮ ਖ਼ਬਰ-ਅਮਰੀਕਾ 'ਚ ਪ੍ਰਾਈਵੇਟ ਸੈਕਟਰ ਨੇ ਨਵੰਬਰ 'ਚ 1 ਲੱਖ ਤੋਂ ਵਧੇਰੇ ਨੌਕਰੀਆਂ ਕੀਤੀਆਂ ਸ਼ਾਮਲ
ਡੈਮੋਕ੍ਰੇਟਿਕ ਸੰਸਦ ਮੈਂਬਰ ਟਿਮ ਕੇਨ ਨੇ ਕਿਹਾ। ਉਨ੍ਹਾਂ ਨੇ ਕਿਹਾ, ''ਅਸੀਂ ਅਕਸਰ ਕਹਿੰਦੇ ਹਾਂ ਕਿ ਅਸੀਂ ਦੁਨੀਆ ਦਾ ਸਭ ਤੋਂ ਪੁਰਾਣਾ ਲੋਕਤੰਤਰੀ ਦੇਸ਼ ਹਾਂ ਅਤੇ ਭਾਰਤ ਦੁਨੀਆ ਦਾ ਸਭ ਤੋਂ ਵੱਡਾ ਲੋਕਤੰਤਰੀ ਦੇਸ਼ ਹੈ। ਪਰ, ਇਹ ਇੱਕ ਸਨਮਾਨਜਨਕ ਲੋਕਤੰਤਰ ਦਾ ਵਤੀਰਾ ਨਹੀਂ ਹੈ।'' ਅਮਰੀਕਾ ਵਿੱਚ ਸੰਘੀ ਵਕੀਲਾਂ ਨੇ 29 ਨਵੰਬਰ ਨੂੰ ਦੋਸ਼ ਲਾਇਆ ਸੀ ਕਿ ਨਿਖਿਲ ਗੁਪਤਾ ਨਾਮ ਦੇ ਇੱਕ ਵਿਅਕਤੀ ਨੇ ਭਾਰਤ ਸਰਕਾਰ ਦੇ ਇੱਕ ਅਧਿਕਾਰੀ ਨਾਲ ਮਿਲ ਕੇ ਸਿੱਖ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੀ ਸਾਜ਼ਿਸ਼ ਰਚੀ ਸੀ, ਜੋ ਕਿ ਅਸਫਲ ਰਹੀ। ਪੰਨੂ ਕੋਲ ਅਮਰੀਕਾ ਅਤੇ ਕੈਨੇਡਾ ਦੀ ਨਾਗਰਿਕਤਾ ਹੈ। ਭਾਰਤ ਨੇ ਇਸ ਨੂੰ 'ਚਿੰਤਾ ਦਾ ਵਿਸ਼ਾ' ਦੱਸਦੇ ਹੋਏ ਉੱਚ ਪੱਧਰੀ ਜਾਂਚ ਦਾ ਐਲਾਨ ਕੀਤਾ ਹੈ ਅਤੇ ਕਿਹਾ ਹੈ ਕਿ ਜਾਂਚ ਕਮੇਟੀ ਦੇ ਨਤੀਜਿਆਂ ਦੇ ਆਧਾਰ 'ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਸੱਤ ਮਹੀਨਿਆਂ ਬਾਅਦ ਨਵੰਬਰ ਦੇ ਮਹੀਨੇ ਚੀਨ ਦੀ ਬਰਾਮਦ 'ਚ ਹੋਇਆ ਵਾਧਾ, ਦਰਾਮਦ ਘਟੀ
NEXT STORY