ਸੰਯੁਕਤ ਰਾਸ਼ਟਰ (ਭਾਸ਼ਾ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਪਾਕਿਸਤਾਨ ’ਤੇ ਅਸਿੱਧਾ ਹਮਲਾ ਕਰਦੇ ਹੋਏ ਕਿਹਾ ਕਿ ਇਕ ਪਾਸੇ ਭਾਰਤ ਜਿੱਥੇ ਆਪਣੀ ਆਜ਼ਾਦੀ ਦੇ 75ਵੇਂ ਸਾਲ ਵਿਚ 75 ਸਵਦੇਸ਼ ਨਿਰਮਿਤ ਉਪਗ੍ਰਹਿ ਪੁਲਾੜ ਵਿਚ ਭੇਜਣ ਦੀ ਤਿਆਰੀ ਕਰ ਰਿਹਾ ਹੈ, ਉਥੇ ਹੀ ਕੁੱਝ ਦੇਸ਼ ਅੱਤਵਾਦ ਦਾ ਰਾਜਨੀਤਕ ਉਪਕਰਨ ਦੇ ਰੂਪ ਵਿਚ ਇਸਤੇਮਾਲ ਕਰ ਰਹੇ ਹਨ। ਸੰਯੁਕਤ ਰਾਸ਼ਟਰ ਮਹਾਸਭਾ ਦੀ ਬੈਠਕ ਨੂੰ ਸੰਬੋਧਿਤ ਕਰਦੇ ਹੋਏ ਮੋਦੀ ਨੇ ਅਫ਼ਗਾਨਿਸਤਾਨ ਦੀ ਮੌਜੂਦਾ ਸਥਿਤੀ ਦਾ ਜ਼ਿਕਰ ਕੀਤਾ ਅਤੇ ਕਿਹਾ ਕਿ ਇਹ ਯਕੀਨੀ ਕੀਤਾ ਜਾਣਾ ਬਹੁਤ ਜ਼ਰੂਰੀ ਹੈ ਕਿ ਅਫ਼ਗਾਨਿਸਤਾਨ ਦੀ ਧਰਤੀ ਦਾ ਇਸਤੇਮਾਲ ਅੱਤਵਾਦ ਫੈਲਾਉਣ ਅਤੇ ਅੱਤਵਾਦੀ ਹਮਲਿਆਂ ਲਈ ਨਾ ਹੋਵੇ।
ਇਹ ਵੀ ਪੜ੍ਹੋ: ਜਦੋਂ ਭਾਰਤੀਆਂ ਦੀ ਤਰੱਕੀ ਹੁੰਦੀ ਹੈ ਤਾਂ ਵਿਸ਼ਵ ਦੇ ਵਿਕਾਸ ਨੂੰ ਵੀ ਗਤੀ ਮਿਲਦੀ ਹੈ: PM ਮੋਦੀ
ਉਨ੍ਹਾਂ ਕਿਹਾ, ‘ਅੱਜ ਦੁਨੀਆ ਦੇ ਸਾਹਮਣੇ ਪੱਛੜੀ ਸੋਚ ਅਤੇ ਅੱਤਵਾਦ ਦਾ ਖ਼ਤਰਾ ਵਧਦਾ ਜਾ ਰਿਹਾ ਹੈ। ਇਨ੍ਹਾਂ ਸਥਿਤੀਆਂ ਵਿਚ ਪੂਰੇ ਵਿਸ਼ਵ ਨੂੰ ਵਿਗਿਆਨ ਅਧਾਰਿਤ ਤਰਕਸ਼ੀਲ ਅਤੇ ਅਗਾਂਹਵਧੂ ਸੋਚ ਨੂੰ ਵਿਕਾਸ ਦਾ ਆਧਾਰ ਬਣਾਉਣਾ ਹੀ ਹੋਵੇਗਾ।’ ਉਨ੍ਹਾਂ ਕਿਹਾ ਕਿ ਭਾਰਤ ਆਪਣੀ ਆਜ਼ਾਦੀ ਦੇ 75ਵੇਂ ਸਾਲ ਵਿਚ ਆਜ਼ਾਦੀ ਦਾ ਅੰਮ੍ਰਿਤ ਮਹੋਤਸਵ ਮਨਾ ਰਿਹਾ ਹੈ ਅਤੇ 75 ਅਜਿਹੇ ਉਪਗ੍ਰਹਿ ਪੁਲਾੜ ਵਿਚ ਭੇਜਣ ਦੀ ਤਿਆਰੀ ਕਰ ਰਿਹਾ ਹੈ, ਜੋ ਵਿਦਿਆਰਥੀਆਂ ਅਤੇ ਸ਼ਰਨਾਰਥੀਆਂ ਨੇ ਤਿਆਰ ਕੀਤੇ ਹੋਣ। ਉਨ੍ਹਾਂ ਕਿਹਾ, ‘ਉਥੇ ਹੀ ਦੂਜੇ ਪਾਸੇ ਰਿਗ੍ਰੇਸਿਵ (ਪੱਛੜੀ) ਸੋਚ ਨਾਲ ਜੋ ਦੇਸ਼ ਅੱਤਵਾਦ ਦਾ ਰਾਜਨੀਤਕ ਉਪਕਰਨ ਦੇ ਰੂਪ ਵਿਚ ਇਸਤੇਮਾਲ ਕਰ ਰਹੇ ਹਨ, ਉਨ੍ਹਾਂ ਨੂੰ ਇਹ ਸਮਝਣਾ ਹੋਵੇਗਾ ਕਿ ਅੱਤਵਾਦ ਉਨ੍ਹਾਂ ਲਈ ਵੀ ਓਨਾ ਹੀ ਵੱਡਾ ਖ਼ਤਰਾ ਹੈ।’
ਇਹ ਵੀ ਪੜ੍ਹੋ: ਗਾਵਾਂ ਨਾਲ ਮਾੜੇ ਵਰਤਾਓ ਲਈ ਨਿਊਜ਼ੀਲੈਂਡ ਦੇ ਕਿਸਾਨ ਨੂੰ ਲੱਗਾ ਲੱਖਾਂ ਦਾ ਜੁਰਮਾਨਾ
ਪ੍ਰਧਾਨ ਮੰਤਰੀ ਨੇ ਕਿਹਾ ਇਸ ਲਈ ਇਹ ਯਕੀਨੀ ਕੀਤਾ ਜਾਣਾ ਬਹੁਤ ਜ਼ਰੂਰੀ ਹੈ ਕਿ ਅਫ਼ਾਨਿਸਤਾਨ ਦੀ ਧਰਤੀ ਦਾ ਇਸਤੇਮਾਲ ਅੱਤਵਾਦ ਫੈਲਾਉਣ ਅਤੇ ਅੱਤਵਾਦੀ ਹਮਲਿਆਂ ਲਈ ਨਾ ਹੋਵੇ। ਉਨ੍ਹਾਂ ਕਿਹਾ, ‘ਸਾਨੂੰ ਇਸ ਗੱਲ ਲਈ ਵੀ ਚੌਕੰਨਾ ਰਹਿਣਾ ਹੋਵੇਗਾ ਕਿ ਉਥੋਂ ਦੀਆਂ ਸਥਿਤੀਆਂ ਦਾ ਕੋਈ ਦੇਸ਼ ਆਪਣੇ ਸੁਆਰਥ ਲਈ ਇਕ ਉਪਕਰਨ ਦੀ ਤਰ੍ਹਾਂ ਇਸਤੇਮਾਲ ਕਰਨ ਦੀ ਕੋਸ਼ਿਸ਼ ਨਾ ਕਰੇ।’ ਉਨ੍ਹਾਂ ਕਿਹਾ ਕਿ ਇਹ ਸਮਾਂ ਅਫ਼ਗਾਨਿਸਤਾਨ ਦੀ ਜਨਤਾ, ਉਥੋਂ ਦੀਆਂ ਔਰਤਾਂ ਅਤੇ ਬਚਿਆਂ ਦੇ ਨਾਲ ਹੀ ਉਥੋਂ ਦੇ ਘੱਟ ਗਿਣਤੀ ਭਾਈਚਾਰੇ ਦੀ ਮਦਦ ਕਰਨ ਦਾ ਹੈ। ਇਸ ਲਈ ‘ਸਾਨੂੰ ਆਪਣੀ ਜ਼ਿੰਮੇਵਾਰੀ ਨਿਭਾਉਣੀ ਹੀ ਹੋਵੇਗੀ।’
ਇਹ ਵੀ ਪੜ੍ਹੋ: ਖ਼ੁਸ਼ਖਬਰੀ:ਕੈਨੇਡਾ ਨੇ ਭਾਰਤ ਤੋਂ ਆਉਣ ਵਾਲੇ ਯਾਤਰੀਆਂ 'ਤੇ ਲੱਗੀ ਪਾਬੰਦੀ ਹਟਾਈ, ਭਲਕੇ ਤੋਂ ਮੁੜ ਉਡਾਣਾਂ ਹੋਣਗੀਆਂ ਸ਼ੁਰੂ
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।
ਇਟਲੀ ਤੋਂ ਆਈ ਮੰਦਭਾਗੀ ਖ਼ਬਰ, ਰੋਜ਼ੀ-ਰੋਟੀ ਕਮਾਉਣ ਗਏ ਪੰਜਾਬੀ ਨੌਜਵਾਨ ਦੀ ਮੌਤ
NEXT STORY