ਵਾਸ਼ਿੰਗਟਨ (ਏਜੰਸੀ)- ਅਮਰੀਕਾ ਦੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੇ ਬੁੱਧਵਾਰ ਨੂੰ ਕਿਹਾ ਕਿ ਉਹ ਨਵੀਂ ਪੀੜ੍ਹੀ ਦੀ ਲੀਡਰਸ਼ਿਪ ਦੀ ਨੁਮਾਇੰਦਗੀ ਕਰਦੀ ਹੈ ਅਤੇ ਜੇਕਰ ਰਾਸ਼ਟਰਪਤੀ ਚੁਣੀ ਜਾਂਦੀ ਹੈ ਤਾਂ ਉਨ੍ਹਾਂ ਦਾ ਕਾਰਜਕਾਲ ਮੌਜੂਦਾ ਰਾਸ਼ਟਰਪਤੀ ਜੋਅ ਬਾਈਡੇਨ ਅਤੇ ਉਨ੍ਹਾਂ ਦੇ ਰਿਪਬਲਿਕਨ ਵਿਰੋਧੀ ਡੋਨਾਲਡ ਟਰੰਪ ਦੇ ਕਾਰਜਕਾਲ ਤੋਂ ਵੱਖਰਾ ਹੋਵੇਗਾ।
ਇਹ ਵੀ ਪੜ੍ਹੋ: ਧੀ ਦਾ ਬਦਲਾ, ਪੁਲਸ ਅਫਸਰ ਬਣ 25 ਸਾਲ ਬਾਅਦ ਪਿਤਾ ਦੇ ਕਾਤਲ ਨੂੰ ਗ੍ਰਿਫ਼ਤਾਰ ਕਰ ਭੇਜਿਆ ਜੇਲ੍ਹ
ਹੈਰਿਸ ਨੇ 'ਫਾਕਸ ਨਿਊਜ਼' ਚੈਨਲ ਨਾਲ ਇੰਟਰਵਿਊ ਦੌਰਾਨ ਕਿਹਾ, 'ਰਾਸ਼ਟਰਪਤੀ ਵਜੋਂ ਮੇਰਾ ਕਾਰਜਕਾਲ ਜੋਅ ਬਾਈਡੇਨ ਦੇ ਕਾਰਜਕਾਲ ਦਾ ਵਿਸਤਾਰ ਨਹੀਂ ਹੋਵੇਗਾ। ਅਹੁਦਾ ਸੰਭਾਲਣ ਵਾਲੇ ਹਰ ਨਵੇਂ ਰਾਸ਼ਟਰਪਤੀ ਦੀ ਤਰ੍ਹਾਂ, ਮੈਂ ਵੀ ਆਪਣੇ ਜੀਵਨ ਦੇ ਤਜ਼ਰਬੇ, ਆਪਣੇ ਪੇਸ਼ੇਵਰ ਤਜ਼ਰਬੇ ਅਤੇ ਨਵੇਂ ਵਿਚਾਰ ਲੈ ਕੇ ਆਵਾਂਗੀ। ਮੈਂ ਲੀਡਰਸ਼ਿਪ ਦੀ ਨਵੀਂ ਪੀੜ੍ਹੀ ਦੀ ਨੁਮਾਇੰਦਗੀ ਕਰਦੀ ਹਾਂ। ਉਦਾਹਰਣ ਵਜੋਂ, ਮੈਂ ਅਜਿਹੀ ਇਨਸਾਨ ਹਾਂ ਜਿਸਨੇ ਆਪਣੇ ਕਰੀਅਰ ਦਾ ਜ਼ਿਆਦਾਤਰ ਸਮਾਂ ਵਾਸ਼ਿੰਗਟਨ, ਡੀ.ਸੀ. ਵਿੱਚ ਨਹੀਂ ਬਿਤਾਇਆ ਹੈ। ਮੈਂ ਲੋਕਾਂ ਦੇ ਵਿਚਾਰਾਂ ਦਾ ਸੁਆਗਤ ਕਰਦੀ ਹਾਂ, ਭਾਵੇਂ ਉਹ ਮੇਰਾ ਸਮਰਥਨ ਕਰਨ ਵਾਲੇ ਰਿਪਬਲਿਕਨ ਪਾਰਟੀ ਦੇ ਆਗੂ ਹੋਣ, ਭਾਵੇਂ ਉਹ ਲੋਕ ਜੋ ਕੁਝ ਮਿੰਟ ਪਹਿਲਾਂ ਮੇਰੇ ਨਾਲ ਮੰਚ 'ਤੇ ਸਨ ਜਾਂ ਵਪਾਰਕ ਖੇਤਰ ਅਤੇ ਹੋਰ ਖੇਤਰਾਂ ਦੇ ਅਜਿਹੇ ਲੋਕ ਹੋ, ਜੋ ਮੇਰੇ ਵੱਲੋਂ ਲਏ ਜਾਣ ਵਾਲੇ ਫੈਸਲਿਆਂ ਵਿੱਚ ਯੋਗਦਾਨ ਦੇ ਸਕਦੇ ਹਨ।'
ਇਹ ਵੀ ਪੜ੍ਹੋ: ਡੀਜ਼ਲ ਹੋ ਗਿਆ ਮਹਿੰਗਾ, 5 ਰੁਪਏ ਵਧਾ 'ਤੀ ਕੀਮਤ
ਰਾਸ਼ਟਰਪਤੀ ਚੋਣ ਵਿੱਚ ਡੈਮੋਕ੍ਰੇਟਿਕ ਪਾਰਟੀ ਦੀ ਉਮੀਦਵਾਰ ਹੈਰਿਸ ਨੇ ਆਪਣੇ ਵਿਰੋਧੀ ਅਤੇ ਰਿਪਬਲਿਕਨ ਪਾਰਟੀ ਦੇ ਉਮੀਦਵਾਰ ਡੋਨਾਲਡ ਟਰੰਪ ਨੂੰ ਇਨ੍ਹਾਂ ਚੋਣਾਂ ਵਿੱਚ ਖੜ੍ਹੇ ਹੋਣ ਲਈ ਅਯੋਗ ਦੱਸਿਆ। ਉਨ੍ਹਾਂ ਇਹ ਵੀ ਕਿਹਾ ਕਿ ਅਮਰੀਕਾ ਦੀ ਇਮੀਗ੍ਰੇਸ਼ਨ ਪ੍ਰਣਾਲੀ ਖਰਾਬ ਹੈ ਅਤੇ ਇਸ ਨੂੰ ਠੀਕ ਕਰਨ ਦੀ ਲੋੜ ਹੈ। ਇਹ ਪੁੱਛੇ ਜਾਣ 'ਤੇ ਕਿ ਬਾਈਡੇਨ-ਹੈਰਿਸ ਪ੍ਰਸ਼ਾਸਨ ਦੌਰਾਨ ਕਿੰਨੇ ਗੈਰ-ਕਾਨੂੰਨੀ ਪ੍ਰਵਾਸੀ ਅਮਰੀਕਾ ਆਏ, ਹੈਰਿਸ ਨੇ ਕੋਈ ਸੰਖਿਆ ਨਹੀਂ ਦੱਸੀ ਪਰ ਕਿਹਾ, "ਗੱਲ ਇਹ ਹੈ ਕਿ ਸਾਡੇ ਕੋਲ ਇੱਕ ਖ਼ਰਾਬ ਇਮੀਗ੍ਰੇਸ਼ਨ ਸਿਸਟਮ ਹੈ, ਜਿਸ ਨੂੰ ਠੀਕ ਕਰਨ ਦੀ ਜ਼ਰੂਰਤ ਹੈ।"
ਇਹ ਵੀ ਪੜ੍ਹੋ: ਐਲੋਨ ਮਸਕ ਨੇ ਡੋਨਾਲਡ ਟਰੰਪ ਦੀ ਪ੍ਰਚਾਰ ਮੁਹਿੰਮ ਲਈ ਦਾਨ ਕੀਤੇ 7.50 ਕਰੋੜ ਡਾਲਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਭਾਰਤੀਆਂ ਦਾ USA ਦਾ Student Visa ਇਸ ਲਈ ਹੁੰਦਾ ਹੈ Refuse
NEXT STORY