ਬੈਂਕਾਕ- ਉੱਤਰੀ ਮਿਆਂਮਾਰ ਵਿਚ ਜ਼ਮੀਨ ਖਿਸਕਣ ਕਾਰਨ ਘੱਟੋ-ਘੱਟ 12 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਕਈ ਹੋਰ ਲਾਪਤਾ ਹਨ। ਇਹ ਜਾਣਕਾਰੀ ਸੋਮਵਾਰ ਨੂੰ ਸਥਾਨਕ ਲੋਕਾਂ ਤੇ ਬਚਾਅ ਕਰਮਚਾਰੀਆਂ ਨੇ ਦਿੱਤੀ। ਉਨ੍ਹਾਂ ਕਿਹਾ ਕਿ ਲੱਗਭਗ 50 ਘਰ ਮਲਬੇ ਹੇਠਾਂ ਦੱਬੇ ਗਏ ਹਨ। ਇਹ ਹਾਦਸਾ ਐਤਵਾਰ ਦੇਰ ਰਾਤ ਕਾਚਿਨ ਸੂਬੇ ਦੇ ਹਪਾਕਾਂਤ ਕਸਬੇ ’ਚ ਵਾਪਰਿਆ।
ਕਈ ਲੋਕਾਂ ਦੇ ਮਲਬੇ ਹੇਠ ਦੱਬੇ ਹੋਣ ਦਾ ਖਦਸ਼ਾ
ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਲਾਪਤਾ ਲੋਕਾਂ ਵਿੱਚੋਂ ਕਈ ਮਲਬੇ ਹੇਠਾਂ ਦੱਬੇ ਹੋ ਸਕਦੇ ਹਨ। ਇਲਾਕੇ ਵਿੱਚ ਰਾਹਤ ਅਤੇ ਬਚਾਅ ਕਾਰਜ ਜਾਰੀ ਹੈ। ਇਸ ਦੇ ਨਾਲ ਹੀ ਜ਼ਮੀਨ ਖਿਸਕਣ ਕਾਰਨ ਬੇਘਰ ਹੋਏ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਲਿਜਾਇਆ ਜਾ ਰਿਹਾ ਹੈ। ਇਸ ਘਟਨਾ ਨਾਲ ਇਲਾਕੇ ਵਿੱਚ ਇੱਕ ਵਾਰ ਫਿਰ ਹਫੜਾ-ਦਫੜੀ ਮਚ ਗਿਆ। ਇਸ ਘਟਨਾ ਨੂੰ ਲੈ ਕੇ ਲੋਕਾਂ ਵਿੱਚ ਡਰ ਦਾ ਮਾਹੌਲ ਹੈ। ਜ਼ਮੀਨ ਖਿਸਕਣ ਕਾਰਨ ਜਾਨ-ਮਾਲ ਦਾ ਨੁਕਸਾਨ ਹੋਇਆ ਅਤੇ ਜਾਇਦਾਦ, ਬੁਨਿਆਦੀ ਢਾਂਚੇ ਅਤੇ ਸੰਚਾਰ ਲਾਈਨਾਂ ਨੂੰ ਭਾਰੀ ਨੁਕਸਾਨ ਪਹੁੰਚਿਆ।
H-1B ਵੀਜ਼ਾ 'ਤੇ 'ਟਰੰਪ' ਨੀਤੀ ਨਾਲ ਟੁੱਟਿਆ ਲੱਖਾਂ ਭਾਰਤੀਆਂ ਦਾ ਅਮਰੀਕਾ ਜਾਣ ਦਾ ਸੁਪਨਾ
NEXT STORY