ਯੰਗੂਨ-ਮਿਆਂਮਾਰ 'ਚ ਪਿਛਲੇ ਮਹੀਨੇ ਹੋਏ ਫੌਜੀ ਤਖਤਾਪਲਟ ਵਿਰੁੱਧ ਮੰਗਲਵਾਰ ਨੂੰ ਪ੍ਰਦਰਸ਼ਨ ਕਰ ਰਹੇ ਲੋਕਾਂ 'ਤੇ ਪੁਲਸ ਨੇ ਇਕ ਵਾਰ ਫਿਰ ਹੰਝੂ ਗੈਸ ਦੇ ਗੋਲੇ ਵਰ੍ਹਾਏ ਅਤੇ ਰਬੜ ਦੀਆਂ ਗੋਲੀਆਂ ਚਲਾਈਆਂ। ਪ੍ਰਦਰਸ਼ਨਕਾਰੀ ਪੁਲਸ ਦੀ ਕਾਰਵਾਈ ਤੋਂ ਬਾਅਦ ਫਿਰ ਤੋਂ ਇਕੱਠੇ ਹੋਏ। ਮਿਆਂਮਾਰ ਦੇ ਪ੍ਰਦਰਸ਼ਨਕਾਰੀਆਂ ਨੇ ਹਾਲ ਦੇ ਦਿਨਾਂ 'ਚ ਵਿਰੋਧ ਪ੍ਰਦਰਸ਼ਨਾਂ ਵਿਰੁੱਧ ਕਾਰਵਾਈ ਵਧਾ ਦਿੱਤੀ ਹੈ।
ਸੰਯੁਕਤ ਰਾਸ਼ਟਰ ਨੇ ਕਿਹਾ ਕਿ ਉਸ ਦਾ ਮੰਨਣਾ ਹੈ ਕਿ ਐਤਵਾਰ ਨੂੰ ਸੁਰੱਖਿਆ ਬਲਾਂ ਦੀ ਕਾਰਵਾਈ 'ਚ ਘਟੋ-ਘੱਟ 18 ਲੋਕ ਮਾਰੇ ਗਏ ਸਨ। ਦੱਖਣੀ ਪੂਰਬੀ ਏਸ਼ੀਆਈ ਦੇਸ਼ਾਂ ਦੇ ਵਿਦੇਸ਼ ਮੰਤਰੀਆਂ ਨੇ ਮੰਗਲਵਾਰ ਨੂੰ ਇਸ ਸੰਕਟ 'ਤੇ ਚਰਚਾ ਲਈ ਮੀਟਿੰਗ ਕੀਤੀ। ਕਾਰਵਾਈ ਦੇ ਬਾਵਜੂਦ ਪ੍ਰਦਰਸ਼ਨਕਾਰੀਆਂ ਦਾ ਵੱਡੀ ਗਿਣਤੀ 'ਚ ਸੜਕਾਂ 'ਤੇ ਇਕੱਠਾ ਹੋਣਾ ਜਾਰੀ ਹੈ। ਮਿਆਂਮਾਰ ਦੇ ਸਭ ਤੋਂ ਵੱਡੇ ਸ਼ਹਿਰ ਯੰਗੂਨ 'ਚ ਸੈਂਕੜੇ ਪ੍ਰਦਰਸ਼ਨਕਾਰੀ ਇਕੱਠੇ ਹੋਏ ਜਿਸ 'ਚੋਂ ਕਈਆਂ ਨੇ ਨਿਰਮਾਣ ਖੇਤਰ 'ਚ ਇਸਤੇਮਾਲ ਹੋਣ ਵਾਲੇ ਹੈਲਮੇਟ ਪਾਏ ਹੋਏ ਸਨ।
ਇਹ ਵੀ ਪੜ੍ਹੋ -'INF ਸੰਧੀ ਨੂੰ ਫਿਰ ਤੋਂ ਸ਼ੁਰੂ ਕਰਨਾ ਬਹੁਤ ਮੁਸ਼ਕਲ'
ਉਥੇ ਇਕ ਦਿਨ ਪਹਿਲਾਂ ਪੁਲਸ ਨੇ ਕਈ ਵਾਰ ਹੰਝੂ ਗੈਸ ਦੇ ਗੋਲੇ ਵਰ੍ਹਾਏ। ਉਨ੍ਹਾਂ ਨੇ ਬੈਰੀਕੇਡ ਬਣਾਉਣ ਲਈ ਬਾਂਸ ਅਤੇ ਮਲਬੇ ਦਾ ਇਸਤੇਮਾਲ ਕੀਤਾ ਅਤੇ ਨਾਅਰੇ ਲਾਏ। ਪੁਲਸ ਵੱਲੋਂ ਹੰਝੂ ਗੈਸ ਦੇ ਗੋਲੇ ਵਰ੍ਹਾਏ ਜਾਣ ਤੋਂ ਬਾਅਦ ਪ੍ਰਦਰਸ਼ਨਕਾਰੀ ਭੱਜ ਜਾਂਦੇ ਸਨ ਅਤੇ ਜਲਦ ਹੀ ਫਿਰ ਬੈਰੀਕੇਡ 'ਤੇ ਇਕੱਠੇ ਹੋ ਜਾਂਦੇ ਸਨ। ਸੋਸ਼ਲ ਮੀਡੀਆ 'ਤੇ ਪੋਸਟ ਕੀਤੇ ਗਏ ਵੀਡੀਓ 'ਚ ਉੱਤਰੀ ਯੰਗੂਨ ਦੇ ਇੰਸੇਨ ਇਲਾਕੇ 'ਚ ਇਸ ਤਰ੍ਹਾਂ ਦੇ ਹਫੜਾ-ਦਫੜੀ ਦੇ ਦ੍ਰਿਸ਼ ਦਿਖਾਈ ਦਿੱਤੇ। ਪ੍ਰਦਰਸ਼ਨਕਾਰੀਆਂ ਨੇ ਦੱਖਣੀ-ਪੂਰਬੀ ਮਿਆਂਮਾਰ ਦੇ ਇਕ ਛੋਟੇ ਸ਼ਹਿਰ ਦਾਵੀ ਦੀਆਂ ਸੜਕਾਂ 'ਤੇ ਮਾਰਚ ਕੀਤਾ, ਇਸ ਦੌਰਾਨ ਉਹ ਝੰਡੇ ਅਤੇ ਬੈਨਰ ਫੜੇ ਹੋਏ ਸਨ।
ਇਹ ਵੀ ਪੜ੍ਹੋ -ਬਰਾਕ ਓਬਾਮਾ ਨੇ ਕੀਤਾ ਖੁਲਾਸਾ, ਇਸ ਕਾਰਣ ਤੋੜਿਆ ਸੀ ਆਪਣੇ ਦੋਸਤ ਦਾ ਨੱਕ
ਨੋਟ-ਇਸ ਖਬਰ ਬਾਰੇ ਤੁਹਾਡੀ ਕੀ ਹੈ ਰਾਏ, ਕਮੈਂਟ ਕਰ ਕੇ ਦਿਓ ਜਵਾਬ।
'INF ਸੰਧੀ ਨੂੰ ਫਿਰ ਤੋਂ ਸ਼ੁਰੂ ਕਰਨਾ ਬਹੁਤ ਮੁਸ਼ਕਲ'
NEXT STORY