ਇਟਲੀ (ਦਲਵੀਰ ਸਿੰਘ ਕੈਂਥ)- ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਦੇਸ਼ਾਂ ਵਿੱਚ ਸਜਾਏ ਜਾਣ ਵਾਲੇ ਨਗਰ ਕੀਰਤਨਾਂ ਦੀ ਲੜੀ ਤਹਿਤ ਇਟਲੀ ਦੇ ਬਰੇਸ਼ੀਆ ਜ਼ਿਲ੍ਹੇ ਚ ਸਥਿੱਤ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਜੀ ਸਿੱਖ ਸੈਂਟਰ ਕਸਤੇਨੇਦਲੋ ਦੀ ਪ੍ਰਬੰਧਕ ਕਮੇਟੀ ਦੁਆਰਾ ਇਲਾਕੇ ਦੀ ਸੰਗਤ ਦੇ ਸਹਿਯੋਗ ਦੇ ਨਾਲ ਕਸਤੇਨੇਦਲੋ ਸ਼ਹਿਰ ਵਿਖੇ ਵਿਸ਼ਾਲ ਨਗਰ ਕੀਰਤਨ ਮਿਤੀ 15 ਨਵੰਬਰ ਨੂੰ ਸਜਾਇਆ ਜਾਵੇਗਾ।
ਇਹ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਕਸਤੇਨੇਦਲੋ ਦੀ ਸਮੂਹ ਪ੍ਰਬੰਧਕ ਕਮੇਟੀ ਨੇ ਦੱਸਿਆ ਕਿ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਧਿਆਨ ਵਿੱਚ ਰੱਖ ਕੇ ਪਿਛਲੇ 14 ਸਾਲਾਂ ਤੋਂ ਲਗਾਤਾਰ ਨਗਰ ਕੀਰਤਨ ਸਜਾਏ ਜਾ ਰਹੇ ਹਨ ਤੇ ਇਸ ਵਾਰ 15ਵਾਂ ਵਿਸ਼ਾਲ ਨਗਰ ਕੀਰਤਨ 15 ਨਵੰਬਰ ਦਿਨ ਐਤਵਾਰ ਨੂੰ ਦੁਪਹਿਰ 1 ਵਜੇ ਗੁਰਦੁਆਰਾ ਸਾਹਿਬ ਤੋਂ ਆਰੰਭ ਹੋਵੇਗਾ ।ਉਹਨਾਂ ਦੱਸਿਆ ਕਿ ਇਸ ਨਗਰ ਕੀਰਤਨ ਸੰਗਤਾਂ ਵਿੱਚ ਭਾਰੀ ਉਤਸ਼ਾਹ ਹੈ।ਸ਼ਹਿਰ ਦੀ ਪਰਿਕਰਮਾ ਕਰਦਿਆਂ ਨਗਰ ਕੀਰਤਨ ਦੀ ਸਮਾਪਤੀ ਗੁਰਦੁਆਰਾ ਸਾਹਿਬ ਵਿਖੇ ਹੀ ਹੋਵੇਗੀ ।
ਪੜ੍ਹੋ ਇਹ ਅਹਿਮ ਖ਼ਬਰ- "ਡੈਮੋਕ੍ਰੇਟਸ ਨੂੰ ਵਧਾਈਆਂ" ! ਟਰੰਪ ਨੇ 'ਬਲੂ ਵੇਵ' ਨਾਲ ਮਿਲ ਕੇ ਕੰਮ ਕਰਨ ਦੀ ਜਤਾਈ ਇੱਛਾ
ਇਸ ਮੌਕੇ ਨਗਰ ਕੌਂਸਲ ਦੇ ਅਧਿਕਾਰੀਆਂ ਤੋਂ ਇਲਾਵਾ ਇਟਲੀ ਦੇ ਵੱਖ-ਵੱਖ ਹਿੱਸਿਆਂ ਵਿੱਚੋਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਤੇ ਗੁਰੂ ਦੀਆਂ ਲਾਡਲੀਆਂ ਫੌਜਾਂ ਪਹੁੰਚ ਕਰਕੇ ਨਗਰ ਕੀਰਤਨ ਦੀਆਂ ਰੌਣਕਾਂ ਨੂੰ ਵਧਾਉਣਗੀਆਂ। ਗੁਰੂ ਦੀਆਂ ਲਾਡਲੀਆਂ ਫੌਜਾਂ ਵੱਲੋਂ ਗੱਤਕਾ ਕਲਾ ਦੇ ਜੌਹਰ ਵਿਖਾਏ ਜਾਣਗੇ। ਵੱਖ ਵੱਖ ਪ੍ਰਚਾਰਕ ਜੱਥਿਆਂ ਦੁਆਰਾ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਿਆ ਜਾਵੇਗਾ। ਇਸ ਮੌਕੇ ਸੰਗਤਾਂ ਲਈ ਵੱਖ ਵੱਖ ਤਰਾਂ ਦੇ ਲੰਗਰ ਲਗਾਏ ਜਾਣਗੇ। ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਦੇ ਆਗੂਆ ਨੇ ਇਟਲੀ ਵੱਸਦੀ ਸਿੱਖ ਸੰਗਤ ਅਤੇ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆ, ਜੱਥੇਬੰਦੀਆ ਨੂੰ ਵੱਧ ਚੜ ਕੇ ਨਗਰ ਕੀਰਤਨ ਵਿੱਚ ਪਹੁੰਚਣ ਦੀ ਅਪੀਲ ਕੀਤੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਵਿਦੇਸ਼ੀ ਔਰਤਾਂ ਨੂੰ ਅਗਵਾ ਕਰਕੇ ਸਮੂਹਿਕ ਬਲਾਤਕਾਰ ਕਰਨ ਵਾਲੇ ਦੋਸ਼ੀਆਂ ਨੂੰ ਲਾਹੌਰ 'ਚ ਮਿਲੀ ਕਲੀਨ ਚਿੱਟ
NEXT STORY