ਰਿਜੋਇਮੀਲੀਆ (ਕੈਂਥ) ਸਦੀਪਕ ਖ਼ੁਸ਼ੀਆਂ ਦੇ ਦਾਤੇ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀਓ ਦੇ 420ਵੇਂ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਸੁਖਮਨੀ ਸਾਹਿਬ ਸੁਜਾਰਾ, ਮਾਨਤੋਵਾ ਵਿਖੇ 6 ਅਕਤੂਬਰ 2024 ਦਿਨ ਐਤਵਾਰ ਨੂੰ ਸਜਾਇਆ ਜਾ ਰਿਹਾ ਹੈ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰੈੱਸ ਨਾਲ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਗਿਆ ਕਿ ਗੁਰਦੁਆਰਾ ਸਾਹਿਬ ਵੱਲੋਂ ਇਹ ਦੂਸਰਾ ਨਗਰ ਕੀਰਤਨ ਗੁਰਦੁਆਰਾ ਸਾਹਿਬ ਅਤੇ ਸਮੂਹ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਸਜਾਇਆ ਜਾ ਰਿਹਾ ਹੈ।
ਪੜ੍ਹੋ ਇਹ ਅਹਿਮ ਖ਼ਬਰ- ਬ੍ਰਿਟਿਸ਼ ਕੋਲੰਬੀਆ ਦੀਆਂ ਚੋਣਾਂ 'ਚ 37 ਪੰਜਾਬੀਆਂ ਸਮੇਤ 323 ਉਮੀਦਵਾਰ ਅਜ਼ਮਾ ਰਹੇ ਕਿਸਮਤ
6 ਅਕਤੂਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਅਤੇ ਅਰਦਾਸ ਉਪਰੰਤ 1 ਵਜੇ ਨਗਰ ਕੀਰਤਨ ਦੀ ਆਰੰਭਤਾ ਹੋਵੇਗੀ ਅਤੇ ਗੁਰੂ ਜਸ ਕਰਦੇ ਹੋਏ ਸੁਜਾਰਾ ਸ਼ਹਿਰ ਦੇ ਸੈਂਟਰ ਵਿੱਚ ਦੀ ਹੋ ਕੇ ਸ਼ਾਮ 6 ਵਜੇ ਗੁਰਦੁਆਰਾ ਸਾਹਿਬ ਵਿਖੇ ਸਮਾਪਤੀ ਹੋਵੇਗੀ। ਇਸ ਮੌਕੇ ਪੰਥ ਪ੍ਰਸਿੱਧ ਢਾਡੀ ਗਿਆਨੀ ਪ੍ਰੇਮ ਸਿੰਘ 'ਪਦਮ' ਦੇ ਢਾਡੀ ਜਥੇ ਵੱਲੋਂ ਸੰਗਤਾਂ ਨੂੰ ਢਾਡੀ ਵਾਰਾਂ ਰਾਹੀਂ ਸਿੱਖ ਇਤਿਹਾਸ ਸੁਣਾ ਕੇ ਨਿਹਾਲ ਕੀਤਾ ਜਾਵੇਗਾ। ਪ੍ਰਬੰਧਕ ਕਮੇਟੀ ਵੱਲੋਂ ਸਮੂਹ ਯੂਰਪ ਅਤੇ ਇਟਲੀ ਨਿਵਾਸੀ ਸੰਗਤਾਂ ਦੇ ਚਰਨਾਂ ਵਿੱਚ ਬੇਨਤੀ ਹੈ ਕਿ ਵੱਧ ਤੋਂ ਵੱਧ ਪਰਿਵਾਰਾਂ ਸਮੇਤ ਨਗਰ ਕੀਰਤਨ ਵਿਚ ਹਾਜਰੀ ਭਰੋ, ਗੁਰੂ ਜਸ ਕਰੋ ਅਤੇ ਗੁਰੂ ਸਾਹਿਬ ਜੀ ਦੀਆਂ ਖੁਸ਼ੀਆਂ ਪ੍ਰਾਪਤ ਕਰੋ ਜੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਇਜ਼ਰਾਈਲੀ ਫੌਜ ਨੇ ਦੱਖਣੀ ਲੇਬਨਾਨ 'ਚ ਹਿਜ਼ਬੁੱਲਾ ਵਿਰੁੱਧ 'ਸੀਮਤ' ਮੁਹਿੰਮ ਕੀਤੀ ਸ਼ੁਰੂ
NEXT STORY