ਇੰਟਰਨੈਸ਼ਨਲ ਡੈਸਕ : ਸ੍ਰੀ ਗੁਰੂ ਨਾਨਕ ਦੇਵ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ (ਹਸਨ ਅਬਦਾਲ) ਪਾਕਿਸਤਾਨ ਵਿਖੇ ਖਾਲਸਾ ਸਾਜਨਾ ਦਿਵਸ ਵਿਸਾਖੀ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਸਜਾਏ ਗਏ ਨਗਰ ਕੀਰਤਨ ਦੌਰਾਨ ਦੇਸ਼-ਵਿਦੇਸ਼ ’ਚੋਂ ਪਹੁੰਚੀਆਂ ਸੰਗਤਾਂ ਨੇ ਹਾਜ਼ਰੀ ਭਰੀ। ਇਸ ਦੌਰਾਨ ਵੱਖ-ਵੱਖ ਰਾਗੀ ਜਥਿਆਂ ਨੇ ਕੀਰਤਨ ਰਾਹੀਂ ਨਗਰ ਕੀਰਤਨ ’ਚ ਪਹੁੰਚੀਆਂ ਸੰਗਤਾਂ ਨੂੰ ਨਿਹਾਲ ਕੀਤਾ।

ਜ਼ਿਕਰਯੋਗ ਹੈ ਕਿ ਪਾਕਿਸਤਾਨ ਵਿਖੇ ਖਾਲਸਾ ਸਾਜਨਾ ਦਿਵਸ ਮਨਾਉਣ ਅਤੇ ਗੁਰਧਾਮਾਂ ਦੇ ਦਰਸ਼ਨ ਕਰਨ ਲਈ ਭਾਰਤ ਤੋਂ 2,475 ਮੈਂਬਰੀ ਸਿੱਖ ਸ਼ਰਧਾਲੂਆਂ ਦੇ ਜਥੇ ਦਾ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਪਾਕਿਸਤਾਨ ਓਕਾਫ਼ ਤੇ ਪਾਕਿਸਤਾਨ ਸਰਕਾਰ ਦੇ ਉੱਚ ਅਧਿਕਾਰੀਆਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ ਸੀ। ਭਾਰਤ ਤੋਂ ਪਾਕਿਸਤਾਨ ਪਹੁੰਚੇ ਸਿੱਖ ਸ਼ਰਧਾਲੂਆਂ ਲਈ ਪਾਕਿਸਤਾਨ ਸਰਕਾਰ ਵੱਲੋਂ ਉਚੇਚੇ ਪ੍ਰਬੰਧ ਕੀਤੇ ਗਏ ਹਨ।


ਟ੍ਰੰਪ ਆਪਣੀਆਂ ਕਾਰੋਬਾਰੀ ਗਤੀਵਿਧੀਆਂ ਨੂੰ ਲੈ ਕੇ ਦਾਇਰ ਮੁਕੱਦਮੇ ਦੇ ਸਿਲਸਿਲੇ ’ਚ ਦੂਜੀ ਵਾਰ ਦੇਣਗੇ ਗਵਾਹੀ
NEXT STORY