ਰੋਮ (ਕੈਂਥ)- ਇਟਲੀ ਦੇ ਸਭ ਤੋਂ ਪਹਿਲੇ ਗੁਰਦੁਆਰਾ ਸਾਹਿਬ ਗੁਰਦੁਆਰਾ ਸਿੰਘ ਸਭਾ, ਨੋਵੇਲਾਰਾ,ਰੇਜੋ ਇਮੀਲੀਆ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ 13 ਅਪ੍ਰੈਲ 2024 ਨੂੰ ਪ੍ਰਬੰਧਕ ਕਮੇਟੀ ਅਤੇ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਕੱਢਿਆ ਜਾ ਰਿਹਾ ਹੈ। ਨਗਰ ਕੀਰਤਨ ਦੁਪਹਿਰ 1 ਵਜੇ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋਵੇਗਾ ਅਤੇ ਨੋਵੇਲਾਰਾ ਸ਼ਹਿਰ ਵਿੱਚ ਦਾਖ਼ਲ ਹੁੰਦੇ ਹੋਏ ਗੁਰੂ ਜਸ ਗਾਇਨ ਕਰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਪਹੁੰਚੇਗਾ। ਇਸ ਦੌਰਾਨ ਗੱਤਕੇ ਦੇ ਸਿੰਘਾਂ ਵੱਲੋਂ ਗੱਤਕੇ ਦੇ ਜੌਹਰ ਦਿਖਾਏ ਜਾਣਗੇ।
ਇਹ ਵੀ ਪੜ੍ਹੋ: ਬ੍ਰਾਜ਼ੀਲ 'ਚ ਮੀਂਹ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 27
ਭਾਈ ਰਵੇਲ ਸਿੰਘ ਜੀ ਬੂਲੋਵਾਲ ਵਾਲੇ ਢਾਡੀ ਵਾਰਾਂ ਰਾਹੀਂ ਖਾਲਸੇ ਦੇ ਜਾਹੋ ਜਲਾਲ ਦੀਆਂ ਬਾਤਾਂ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਗੁਰਦੁਆਰਾ ਸਾਹਿਬ ਦੀ ਪਾਰਕਿੰਗ ਵਿਖੇ ਆਈਆਂ ਸੰਗਤਾਂ ਲਈ ਵੱਖ-ਵੱਖ ਪ੍ਰਕਾਰ ਦੇ ਲੰਗਰਾਂ ਦੇ ਸਟਾਲ ਵੀ ਲਗਾਏ ਜਾਣਗੇ। ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਮੂਹ ਇਟਲੀ ਅਤੇ ਯੂਰਪ ਦੀਆਂ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਇਸ ਮਹਾਨ ਨਗਰ ਕੀਰਤਨ ਵਿੱਚ ਹਾਜ਼ਰੀ ਭਰ ਕੇ ਗੁਰੂ ਸਾਹਿਬ ਜੀ ਦੀਆਂ ਖੁਸ਼ੀਆਂ ਪ੍ਰਾਪਤ ਕਰੋ।
ਇਹ ਵੀ ਪੜ੍ਹੋ: ਪਾਕਿਸਤਾਨ: ਅਦਾਲਤ ਨੇ ਇਮਰਾਨ ਖਾਨ ਤੇ ਬੁਸ਼ਰਾ ਬੀਬੀ ਨੂੰ 4 ਅਪ੍ਰੈਲ ਨੂੰ ਪੇਸ਼ ਕਰਨ ਦਾ ਦਿੱਤਾ ਹੁਕਮ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਟਰੰਪ ਨੇ ਇਜ਼ਰਾਈਲ ਨੂੰ ਗਾਜ਼ਾ 'ਚ ਜੰਗ ਖ਼ਤਮ ਕਰਨ ਦੀ ਕੀਤੀ ਅਪੀਲ
NEXT STORY