ਮਿਲਾਨ/ਇਟਲੀ (ਸਾਬੀ ਚੀਨੀਆ)- ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਦੇਸ਼ਾਂ ਵਿੱਚ ਸਜਾਏ ਜਾਣ ਵਾਲੇ ਨਗਰ ਕੀਰਤਨਾਂ ਦੀ ਲੜੀ ਤਹਿਤ ਇਟਲੀ ਦੇ ਸ਼ਹਿਰ ਪਾਰਮਾ ਦੇ ਗੁਰਦੁਆਰਾ ਸਿੰਘ ਸਭਾ ਪਾਰਮਾ ਦੀ ਪ੍ਰਬੰਧਕ ਕਮੇਟੀ ਦੁਆਰਾ ਇਲਾਕੇ ਦੀ ਸੰਗਤ ਦੇ ਸਹਿਯੋਗ ਦੇ ਨਾਲ਼ ਪਾਰਮਾ ਸ਼ਹਿਰ ਵਿਖੇ ਵਿਸ਼ਾਲ ਨਗਰ ਕੀਰਤਨ ਮਿਤੀ 3 ਨਵੰਬਰ ਨੂੰ ਸਜਾਇਆ ਜਾਵੇਗਾ।ਇਹ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੇ ਦੱਸਿਆ ਕਿ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਧਿਆਨ ਵਿੱਚ ਰੱਖ ਕੇ ਪਿਛਲੇ ਕਈ ਸਾਲਾਂ ਤੋਂ ਲਗਾਤਾਰ ਨਗਰ ਕੀਰਤਨ ਸਜਾਏ ਜਾਂਦੇ ਹਨ।
ਪੜ੍ਹੋ ਇਹ ਅਹਿਮ ਖ਼ਬਰ-Biden ਨੇ ਵ੍ਹਾਈਟ ਹਾਊਸ 'ਚ ਮਨਾਈ Diwali, ਜਗਾਇਆ ਦੀਵਾ
ਇਹ ਨਗਰ ਕੀਰਤਨ 3 ਨਵੰਬਰ ਦਿਨ ਐਤਵਾਰ ਨੂੰ ਸਵੇਰੇ 11 ਵਜੇ ਗੁਰਦੁਆਰਾ ਸਾਹਿਬ ਤੋਂ ਆਰੰਭ ਹੋਵੇਗਾ।ਉਨ੍ਹਾਂ ਦੱਸਿਆ ਕਿ ਇਸ ਨਗਰ ਕੀਰਤਨ ਨੂੰ ਲੈ ਕੇ ਸੰਗਤਾਂ ਵਿੱਚ ਭਾਰੀ ਉਤਸ਼ਾਹ ਹੈ।ਸ਼ਹਿਰ ਦੀ ਪਰਿਕਰਮਾ ਕਰਦਿਆਂ ਨਗਰ ਕੀਰਤਨ ਦੀ ਸਮਾਪਤੀ ਗੁਰਦੁਆਰਾ ਸਾਹਿਬ ਵਿਖੇ ਹੀ ਹੋਵੇਗੀ।ਨਗਰ ਕੀਰਤਨ ਵਿੱਚ ਵੱਖ-ਵੱਖ ਰਾਗੀ, ਢਾਡੀ ਪ੍ਰਚਾਰਕ ਜੱਥਿਆਂ ਦੁਆਰਾ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਿਆ ਜਾਵੇਗਾ। ਇਸ ਮੌਕੇ ਸੰਗਤਾਂ ਲਈ ਵੱਖ-ਵੱਖ ਤਰ੍ਹਾੰ ਦੇ ਲੰਗਰ ਲਗਾਏ ਜਾਣਗੇ।ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਦੇ ਆਗੂਆਂ ਨੇ ਇਟਲੀ ਵੱਸਦੀ ਸਿੱਖ ਸੰਗਤ ਅਤੇ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆ, ਜੱਥੇਬੰਦੀਆਂ ਨੂੰ ਵੱਧ ਚੜ ਕੇ ਨਗਰ ਕੀਰਤਨ ਵਿੱਚ ਪਹੁੰਚਣ ਦੀ ਅਪੀਲ ਕੀਤੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਹਰਜਿੰਦਰ ਧਾਮੀ ਦਾ SGPC ਦਾ ਚੌਥੀ ਵਾਰ ਪ੍ਰਧਾਨ ਬਣਨਾ ਸਿੱਖ ਕੌਮ ਦੀ ਚੜ੍ਹਦੀ ਕਲਾ ਦੀ ਨਿਸ਼ਾਨੀ
NEXT STORY