ਮਿਲਾਨ/ਇਟਲੀ (ਸਾਬੀ ਚੀਨੀਆ)- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਇਟਲੀ ਦੇ ਗੁਰਦੁਆਰਾ ਸਿੰਘ ਸਭਾ ਤੈਰਨੀ ਦੀ ਪ੍ਰਬੰਧਕ ਕਮੇਟੀ ਵੱਲੋਂ ਸੰਗਤ ਦੇ ਵਡਮੁੱਲੇ ਸਹਿਯੋਗ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੀ ਆਰੰਭਤਾ ਤੈਰਨੀ ਗੁਰਦੁਆਰਾ ਸਾਹਿਬ ਤੋਂ ਬਹੁਤ ਹੀ ਆਲੋਕਿਕ ਢੰਗ ਦੇ ਨਾਲ ਸਿੱਖੀ ਸਿਧਾਂਤਾਂ ਅਨੁਸਾਰ ਹੋਈ।

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ 5 ਪਿਆਰਿਆਂ ਅਤੇ 5 ਨਿਸ਼ਾਨਚੀ ਸਿੰਘਾਂ ਵੱਲੋਂ ਨਗਰ ਕੀਰਤਨ ਦੀ ਸੁਚੱਜੀ ਅਗਵਾਈ ਕੀਤੀ ਗਈ। ਸੰਗਤ ਵੱਲੋਂ ਲਗਾਤਾਰ ਸਤਿਨਾਮ ਵਾਹਿਗੁਰੂ ਜੀ ਦਾ ਜਾਪ ਕੀਤਾ ਗਿਆ। ਇਸ ਮੌਕੇ ਬੀਬੀ ਅਮਨਦੀਪ ਕੌਰ ਦੇ ਕੀਰਤਨੀ ਜਥੇ ਵੱਲੋਂ ਗੁਰਬਾਣੀ ਸ਼ਬਦਾਂ ਦਾ ਰਸ-ਭਿੰਨਾ ਕੀਰਤਨ ਕੀਤਾ ਗਿਆ। "ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਗੁਰਮਤਿ ਗਤਕਾ ਅਕੈਡਮੀ ਲਵੀਨੀਉ" ਗਤਕਾ ਪਾਰਟੀ ਵੱਲੋਂ ਸਿੱਖਾਂ ਦੀ ਪ੍ਰੰਪਰਾਗਤ ਖੇਡ "ਗਤਕੇ" ਦੇ ਬਹੁਤ ਹੀ ਹੈਰਾਨੀਜਨਕ ਕਰਤੱਬ ਦਿਖਾਏ ਗਏ। ਨਗਰ ਕੀਰਤਨ ਵਿੱਚ ਸ਼ਹਿਰ ਦੇ ਮੇਅਰ ਸਮੇਤ ਕਈ ਇਟਾਲੀਅਨ ਅਧਿਕਾਰੀਆਂ ਅਤੇ ਵੱਖ-ਵੱਖ ਇਲਾਕਿਆਂ ਤੋਂ ਵੱਡੀ ਗਿਣਤੀ ਵਿੱਚ ਸੰਗਤ ਨੇ ਸ਼ਿਰਕਤ ਕੀਤੀ।
ਅਮਰੀਕਾ : ਨਿਊਯਾਰਕ ਪਹੁੰਚੇ ਹਜ਼ਾਰਾਂ ਪ੍ਰਵਾਸੀਆਂ ਨੂੰ ਨੌਕਰੀਆਂ ਤੇ ਪੱਕੇ ਘਰਾਂ ਦੀ ਤਲਾਸ਼
NEXT STORY