ਲੰਡਨ— ਪੰਜਾਬ ਦੇ ਨਾਲ-ਨਾਲ ਪੂਰੀ ਦੁਨੀਆ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਏ ਗਏ। ਇੰਗਲੈਂਡ ਦੇ 'ਗੁਰਦੁਆਰਾ ਸਿੰਘ ਸਭਾ ਬਾਰਕਿੰਗ' ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਸ 'ਚ ਵੱਖ-ਵੱਖ ਸ਼ਹਿਰਾਂ ਸਮੇਤ ਅਮਰੀਕਾ, ਕੈਨੇਡਾ ਅਤੇ ਆਸਟਰੇਲੀਆ ਤੋਂ ਵੀ ਵੱਡੀ ਗਿਣਤੀ 'ਚ ਸੰਗਤਾਂ ਨੇ ਹਾਜ਼ਰੀ ਭਰੀ।
-ll.jpg)
ਨਗਰ ਕੀਰਤਨ ਸਵੇਰੇ ਗੁਰਦੁਆਰਾ ਸਾਹਿਬ ਤੋਂ ਅਰਦਾਸ ਕਰਨ ਮਗਰੋਂ 5 ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਆਰੰਭ ਹੋਇਆ। ਸੰਗਤਾਂ ਵਲੋਂ ਥਾਂ-ਥਾਂ 'ਤੇ ਲੰਗਰ ਲਗਾਏ ਗਏ ਸਨ। ਸ਼ਾਮ ਨੂੰ ਨਗਰ ਕੀਰਤਨ ਦੀ ਸਮਾਪਤੀ ਗੁਰਦੁਆਰਾ ਸਿੰਘ ਸਭਾ ਸੈਵਨਕਿੰਗ ਵਿਖੇ ਹੋਈ। ਸੰਗਤਾਂ ਨੇ ਦੱਸਿਆ ਕਿ ਉਹ ਵਿਦੇਸ਼ 'ਚ ਰਹਿ ਕੇ ਆਪਣਾ ਧਰਮ ਨਹੀਂ ਭੁੱਲੇ ਅਤੇ ਹਰ ਧਾਰਮਿਕ ਸਮਾਗਮ ਨੂੰ ਉਹ ਇੱਥੇ ਮਨਾਉਂਦੇ ਹਨ। ਤੁਹਾਨੂੰ ਦੱਸ ਦਈਏ ਕਿ ਸੰਗਤਾਂ ਨੇ ਬਹੁਤ ਸੁਚੱਜੇ ਢੰਗ ਨਾਲ ਨਗਰ ਕੀਰਤਨ ਸਜਾਇਆ ਅਤੇ ਵਲੰਟੀਅਰਾਂ ਨੇ ਲੰਗਰ ਦੌਰਾਨ ਅਤੇ ਇਸ ਤੋਂ ਬਾਅਦ ਸਫਾਈ ਦਾ ਪੂਰਾ-ਪੂਰਾ ਧਿਆਨ ਵੀ ਰੱਖਿਆ।
ਬ੍ਰਿਟੇਨ : ਭਾਰਤੀ ਵਿਅਕਤੀ ਦੀ ਹੱਤਿਆ ਦੇ ਦੋਸ਼ੀਆਂ ਨੂੰ ਮਿਲੀ ਉਮਰ ਕੈਦ ਦੀ ਸਜ਼ਾ
NEXT STORY