ਬਰੇਸ਼ੀਆ (ਕੈਂਥ)- ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਦੇਸ਼ਾਂ ਵਿੱਚ ਸਜਾਏ ਜਾਣ ਵਾਲੇ ਨਗਰ ਕੀਰਤਨਾਂ ਦੀ ਲੜੀ ਤਹਿਤ ਇਟਲੀ ਦੇ ਬਰੇਸ਼ੀਆਂ ਜ਼ਿਲੇ ਚ ਸਥਿਤ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਜੀ ਸਿੱਖ ਸੈਂਟਰ ਕਸਤੇਨੇਦਲੋ ਦੀ ਪ੍ਰਬੰਧਕ ਕਮੇਟੀ ਦੁਆਰਾ ਇਲਾਕੇ ਦੀ ਸੰਗਤ ਦੇ ਸਹਿਯੋਗ ਨਾਲ ਕਸਤੇਨੇਦਲੋ ਸ਼ਹਿਰ ਵਿਖੇ ਵਿਸ਼ਾਲ ਨਗਰ ਕੀਰਤਨ ਮਿਤੀ 10 ਨਵੰਬਰ ਨੂੰ ਸਜਾਇਆ ਜਾਵੇਗਾ।ਇਹ ਜਾਣਕਾਰੀ ਦਿੰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਕਸਤੇਨੇਦਲੋ ਦੀ ਸਮੂਹ ਪ੍ਰਬੰਧਕ ਕਮੇਟੀ ਨੇ ਦੱਸਿਆ ਕਿ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਧਿਆਨ ਵਿੱਚ ਰੱਖ ਕੇ ਪਿਛਲੇ ਕਈ ਸਾਲਾਂ ਤੋਂ ਲਗਾਤਾਰ ਨਗਰ ਕੀਰਤਨ ਸਜਾਏ ਜਾਂਦੇ ਹਨ।
ਪੜ੍ਹੋ ਇਹ ਅਹਿਮ ਖ਼ਬਰ-Canada 'ਚ Diwali ਮਨਾਉਣ 'ਤੇ ਰੋਕ, ਹਿੰਦੂ-ਸਿੱਖ ਭਾਈਚਾਰੇ 'ਚ ਨਾਰਾਜ਼ਗੀ
ਇਹ ਨਗਰ ਕੀਰਤਨ 10 ਨਵੰਬਰ ਦਿਨ ਐਤਵਾਰ ਨੂੰ ਦੁਪਹਿਰ 1 ਵਜੇ ਗੁਰਦੁਆਰਾ ਸਾਹਿਬ ਤੋਂ ਆਰੰਭ ਹੋਵੇਗਾ।ਉਨ੍ਹਾਂ ਦੱਸਿਆ ਕਿ ਇਸ ਨਗਰ ਕੀਰਤਨ ਨੂੰ ਲੈ ਕੇ ਸੰਗਤਾਂ ਵਿੱਚ ਭਾਰੀ ਉਤਸ਼ਾਹ ਹੈ।ਸ਼ਹਿਰ ਦੀ ਪਰਿਕਰਮਾ ਕਰਦਿਆਂ ਨਗਰ ਕੀਰਤਨ ਦੀ ਸਮਾਪਤੀ ਗੁਰਦੁਆਰਾ ਸਾਹਿਬ ਵਿਖੇ ਹੀ ਹੋਵੇਗੀ। ਇਸ ਮੌਕੇ ਨਗਰ ਕੌਂਸਲ ਦੇ ਅਧਿਕਾਰੀਆਂ ਤੋਂ ਇਲਾਵਾ ਇਟਲੀ ਦੇ ਵੱਖ-ਵੱਖ ਹਿੱਸਿਆਂ ਵਿੱਚੋਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਤੇ ਗੁਰੂ ਦੀਆਂ ਲਾਡਲੀਆਂ ਫੌਜਾਂ ਪਹੁੰਚ ਕਰਕੇ ਨਗਰ ਕੀਰਤਨ ਦੀਆਂ ਰੌਣਕਾਂ ਨੂੰ ਵਧਾਉਣਗੀਆਂ।ਬਾਬਾ ਅਜੀਤ ਸਿੰਘ ਬਾਬਾ ਜੁਝਾਰ ਸਿੰਘ ਗੱਤਕਾ ਅਕੈਡਮੀ ਦੇ ਸਿੰਘਾਂ ਦੁਆਰਾ ਗੱਤਕਾ ਕਲਾ ਦੇ ਜੌਹਰ ਵਿਖਾਏ ਜਾਣਗੇ ।ਵੱਖ-ਵੱਖ ਪ੍ਰਚਾਰਕ ਜੱਥਿਆਂ ਦੁਆਰਾ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਿਆ ਜਾਵੇਗਾ। ਇਸ ਮੌਕੇ ਸੰਗਤਾਂ ਲਈ ਵੱਖ-ਵੱਖ ਤਰ੍ਹਾਂ ਦੇ ਲੰਗਰ ਲਗਾਏ ਜਾਣਗੇ।ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਦੇ ਆਗੂਆਂ ਨੇ ਇਟਲੀ ਵੱਸਦੀ ਸਿੱਖ ਸੰਗਤ ਅਤੇ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਜੱਥੇਬੰਦੀਆਂ ਨੂੰ ਵੱਧ ਚੜ ਕੇ ਨਗਰ ਕੀਰਤਨ ਵਿੱਚ ਪਹੁੰਚਣ ਦੀ ਅਪੀਲ ਕੀਤੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਹਿਊਸਟਨ 'ਚ ਵੱਡੇ ਪੱਧਰ 'ਤੇ ਦੀਵਾਲੀ ਮਨਾਉਣ ਦੀਆਂ ਤਿਆਰੀਆਂ, ਸ਼ਹਿਰ ਵਾਸੀ ਖਰੀਦ ਸਕਣਗੇ ਪਟਾਕੇ
NEXT STORY