ਮਿਲਾਨ (ਸਾਬੀ ਚੀਨੀਆ )ਇਟਲੀ ਦੀਆਂ ਸੰਗਤਾਂ ਨੇ ਹੋਲੇ ਮਹੱਲੇ ਅਤੇ ਸਿੱਖ ਜਗਤ ਦੇ ਨਵੇਂ ਵਰੇ ਨੂੰ ਮਨਾਉਂਦਿਆ ਗੁਰਦੁਆਰਾ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਲੇਨੋ ਦੀ ਸਮੂਹ ਪ੍ਰਬੰਧਕ ਕਮੇਟੀ ਦੁਆਰਾ ਇਲਾਕੇ ਦੀਆਂ ਸਮੁੱਚੀਆਂ ਸੰਗਤਾਂ ਦੇ ਸਹਿਯੋਗ ਨਾਲ ਮਹਾਨ ਨਗਰ ਕੀਰਤਨ ਸਜਾਇਆ। ਸਿੱਖ ਸੰਗਤ ਨੇ ਬੜੇ ਉਤਸ਼ਾਹ ਨਾਲ ਨਗਰ ਕੀਰਤਨ ਵਿੱਚ ਸ਼ਾਮਿਲ ਹੋਕੇ ਆਪਣਾ ਜੀਵਨ ਸਫਲ ਬਣਾਇਆ।


ਨਗਰ ਕੀਰਤਨ ਦੀ ਆਰੰਭਤਾ ਗੁਰਦੁਆਰਾ ਸਾਹਿਬ ਤੋਂ ਹੋਈ। ਪੰਜ ਪਿਆਰਿਆਂ ਤੇ ਨਿਸ਼ਾਨਚੀ ਸਿੰਘਾਂ ਦੀ ਅਗਵਾਈ ਅਤੇ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਸਜਾਏ ਨਗਰ ਕੀਰਤਨ ਵਿੱਚ ਲੇਨੋ ਦੇ ਪ੍ਰਸ਼ਾਸ਼ਨਿਕ ਅਧਿਕਾਰੀਆਂ ਤੋਂ ਇਲਾਵਾ ਵੱਖ-ਵੱਖ ਗੁਰਦੁਆਰਾ ਸਾਹਿਬ ਦੀਆ ਪ੍ਰਬੰਧਕ ਕਮੇਟੀਆਂ ਦੁਆਰਾ ਸਿੱਖ ਸੰਗਤਾਂ ਨੂੰ ਵਧਾਈ ਦਿੱਤੀ।



ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋ ਆਏ ਹੋਏ ਮਹਿਮਾਨਾਂ ਨੂੰ ਯਾਦਗਾਰੀ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ। ਗੱਤਕਾ ਅਕੈਡਮੀ ਦੇ ਸਿੰਘਾਂ ਵੱਲੋ ਗਤਕਾ ਕਲਾ ਦੇ ਜੌਹਰ ਵਿਖਾਏ ਗਏ। ਪ੍ਰਬੰਧਕ ਕਮੇਟੀ ਵੱਲੇ ਦੂਰੋਂ ਨੇੜਿਓ ਆਏ ਸੇਵਾਦਾਰਾਂ ਅਤੇ ਲੰਗਰਾਂ ਦਾ ਪ੍ਰਬੰਧ ਕਰਨ ਵਾਲ਼ੀਆਂ ਸੰਗਤਾਂ ਨੂੰ ਉਚੇਚੇ ਤੌਰ 'ਤੇ ਸਨਮਾਨਿਤ ਕੀਤਾ ਗਿਆ। ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੁਆਰਾ ਸਮੂਹ ਸੰਗਤਾਂ ਨੂੰ ਹੋਲੇ ਮਹੱਲੇ ਅਤੇ ਸਿੱਖ ਜਗਤ ਦੇ ਨਵੇਂ ਵਰੇ ਦੀਆਂ ਵਧਾਈਆਂ ਅਤੇ ਸੰਗਤਾਂ ਦਾ ਨਗਰ ਕੀਰਤਨ ਵਿੱਚ ਸਹਿਯੋਗ ਕਰਨ 'ਤੇ ਧੰਨਵਾਦ ਕੀਤਾ। ਇਸ ਮੌਕੇ ਨੌਜਵਾਨ ਸੇਵਾਦਾਰਾਂ ਵੱਲੋਂ ਗੁਰੂ ਕਿ ਲੰਗਰਾਂ ਲਈ ਅਹਿਮ ਸੇਵਾਵਾਂ ਨਿਭਾਈਆਂ ਗਈਆਂ।
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਤੇਲ ਦੀਆਂ ਕੀਮਤਾਂ ਚੜ੍ਹੀਆਂ ਅਸਮਾਨੀ! ਆਸਟ੍ਰੇਲੀਆ-ਨਿਊਜ਼ੀਲੈਂਡ 'ਚ ਹਾਹਾਕਾਰ
NEXT STORY