ਬਰੇਸ਼ੀਆ (ਦਲਵੀਰ ਸਿੰਘ ਕੈਂਥ) ਕਲਗੀਧਰ ਦਸ਼ਮੇਸ਼ ਪਿਤਾ ਧੰਨ ਸ੍ਰੀ ਗੁਰੁ ਗੋਬਿੰਦ ਸਾਹਿਬ ਜੀ ਦੁਆਰਾ ਸਿਰਜੇ ਖਾਲਸਾ ਪੰਥ ਦੀਆ ਬਾਤਾਂ ਪੂਰੀ ਦੁਨੀਆ ਵਿੱਚ ਪੈ ਰਹੀਆਂ ਹਨ।ਮਹਾਨ ਖਾਲਸਾ ਪੰਥ ਦੇ ਸਾਜਣਾ ਦਿਵਸ ਨੂੰ ਸਮਰਪਿਤ ਅਨੇਕਾਂ ਵਿਸ਼ਾਲ ਨਗਰ ਕੀਰਤਨ, ਗੁਰਮਤਿ ਸਮਾਗਮ ਅਤੇ ਅੰਮ੍ਰਿਤ ਸੰਚਾਰ ਇਟਲੀ ਦੀ ਧਰਤੀ ਤੇ ਵੱਸਦੀ ਸਿੱਖ ਸੰਗਤ ਦੁਆਰਾ ਬੜੇ ਉਤਸ਼ਾਹ ਤੇ ਸ਼ਰਧਾ ਨਾਲ ਕਰਵਾਏ ਜਾ ਰਹੇ ਹਨ।ਲੰਬਾਰਦੀਆ ਸੂਬੇ ਦੇ ਪ੍ਰਸਿੱਧ ਗੁਰਦੁਆਰਾ ਸਾਹਿਬ ਬਾਬਾ ਬੁੱਢਾ ਸਾਹਿਬ ਜੀ ਸਿੱਖ ਸੈਂਟਰ ਕਸਤੇਨੇਦਲੋ (ਬਰੇਸ਼ੀਆ)ਵੱਲੋਂ ਸਮੁੱਚੀਆਂ ਸੰਗਤਾਂ ਦੇ ਸਹਿਯੋਗ ਨਾਲ ਆਪਣਾ 15ਵਾਂ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ।

ਸਾਹਿਬ ਪ੍ਰਬੰਧਕ ਕਮੇਟੀ ਵਲੋਂ ਜਾਣਕਾਰੀ ਦਿੰਦਿਆ ਦੱਸਿਆ ਕਿ 19 ਅਪ੍ਰੈਲ ਦਿਨ ਐਤਵਾਰ ਨੂੰ ਕਸਤੇਨੇਦਲੋ ਸ਼ਹਿਰ ਵਿੱਚ ਵਿਸ਼ਾਲ ਨਗਰ ਕੀਰਤਨ ਸੱਜ ਰਿਹਾ ਹੈ। ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਦੁਪਿਹਰ 12 ਵਜੇ ਆਰੰਭ ਹੋਵੇਗਾ। ਇਸ ਮੌਕੇ ਪੰਥ ਪ੍ਰਸਿੱਧ ਰਾਗੀ,ਢਾਡੀ ਸੰਗਤਾਂ ਨੂੰ ਖਾਲਸੇ ਦਾ ਗੌਰਵਮਈ ਇਤਿਹਾਸ ਸਰਵਣ ਕਰਾਉਣਗੇ। ਜਿਹਨਾਂ ਵਿੱਚ ਕੀਰਤਨੀ ਜੱਥਾ ਭਾਈ ਜਗਤਾਰ ਸਿੰਘ ਅਤੇ ਮਾਝੈ ਵਾਲਾ ਕਵੀਸ਼ਰ ਜੱਥਾ ਭਾਈ ਗੁਰਜੀਤ ਸਿੰਘ ਘਰਿਆਲੀ ਤੇ ਭਾਈ ਜੋਗਿੰਦਰ ਸਿੰਘ ਦਦੇਹਰ ਸਾਹਿਬ ਵਾਲੇ ਵਿਸੇ਼ਸ ਤੌਰ 'ਤੇ ਪਹੁੰਚ ਰਹੇ ਹਨ।

ਨਗਰ ਕੀਰਤਨ ਕਸਤੇਨੇਦਲੋ ਨਗਰ ਦੀ ਪਰਿਕਰਮਾ ਕਰਦਾ ਹੋਇਆ ਸ਼ਾਮ ਨੂੰ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਵੇਗਾ। ਪ੍ਰਬੰਧਕਾਂ ਨੇ ਸੰਗਤ ਨੂੰ ਨਗਰ ਕੀਰਤਨ ਵਿੱਚ ਹੁੰਮ -ਹੁੰਮਾਂ ਕੇ ਪਹੁੰਚਣ ਦੀ ਅਪੀਲ ਕਰਦਿਆਂ ਕਿਹਾ ਕਿ ਵੱਧ ਤੋ ਵੱਧ ਸਿੱਖ ਸੰਗਤਾਂ ਨਗਰ ਕੀਰਤਨ ਵਿੱਚ ਹਾਜ਼ਰੀ ਭਰਨ ਤਾਂ ਜੋ ਇਟਲੀ ਵਿੱਚ ਜਨਮੇ ਸਿੱਖ ਪਰਿਵਾਰ ਦੇ ਬੱਚੇ ਆਪਣੇ ਗੌਰਮਮਈ ਸਿੱਖ ਇਤਿਹਾਸ ਨੂੰ ਡੂੰਘਾਈ ਨਾਲ ਸਮਝਦੇ ਹੋਏ ਇਸ ਦੇ ਧਾਰਨੀ ਬਣਕੇ ਪੰਥ ਦੀ ਚੜ੍ਹਦੀ ਕਲਾ ਦੇ ਕਾਰਜਾਂ ਦਾ ਹਿੱਸਾ ਬਣਨ। ਸਾਹਿਬਜਾਦਾ ਅਜੀਤ ਸਿੰਘ, ਸਾਹਿਬਜਾਦਾ ਜੁਝਾਰ ਸਿੰਘ ਗੱਤਕਾ ਅਖਾੜਾ ਬਨਿਅੋਲੋ ਦੀਆਂ ਫੌਜ਼ਾਂ ਇਸ ਮੌਕੇ ਸਿੱਖ ਮਾਰਸ਼ਲ ਆਰਟ ਗੱਤਕਾ ਕਲਾ ਦੇ ਹੈਰਤ ਅੰਗੇਜ ਕਾਰਨਾਮੇ ਦਿਖਾਉਣਗੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਜੰਗ 'ਚ ਰਸਾਇਣਿਕ ਹਥਿਆਰਾਂ ਦੀ ਵਰਤੋਂ ਦਾ ਡਰ! ਇਜ਼ਰਾਈਲ ਨੇ ਈਰਾਨ 'ਚ ਫੈਕਟਰੀ 'ਤੇ ਕਰ 'ਤਾ ਹਮਲਾ
NEXT STORY