ਮਿਲਾਨ (ਸਾਬੀ ਚੀਨੀਆ) ਇਟਲੀ ਵਿੱਚ ਜ਼ਿਲ੍ਹਾ ਰਿਜੋਇਮੀਲੀਆ ਦੇ ਸ਼ਹਿਰ ਨੋਵੋਲਾਰਾ ਵਿਖੇ ਇਟਲੀ ਦੇ ਸਭ ਤੋਂ ਪੁਰਾਣੇ ਤੇ ਪਹਿਲੇ ਗੁਰਦੁਆਰਾ ਸਿੰਘ ਸਭਾ ਨੋਵੋਲਾਰਾ ਦੁਆਰਾ ਖਾਲਸਾ ਪੰਥ ਪ੍ਰਗਟ ਦਿਹਾੜੇ ਨੂੰ ਸਮਰਪਤ ਨਗਰ ਕੀਰਤਨ ਸਜਾਇਆ ਗਿਆ। ਪ੍ਰਗਟ ਦਿਹਾੜੇ ਨੂੰ ਸਮਰਪਿਤ 9 ਅਪ੍ਰੈਲ ਨੂੰ ਸ੍ਰੀ ਅਖੰਡ ਪਾਠ ਜੀ ਆਰੰਭ ਕੀਤੇ ਗਏ, ਜਿਹਨਾਂ ਦੇ ਭੋਗ ਉਪਰੰਤ ਬੱਚਿਆਂ ਨੇ ਕੀਰਤਨ ਕੀਤਾ ਤੇ ਬਾਅਦ ਇੰਡੀਆ ਤੋ ਆਏ ਗੁਰਜੀਤ ਸਿੰਘ ਜਾਂਗਲਾ ਦੇ ਢਾਡੀ ਜੱਥੇ ਨੇ ਢਾਡੀ ਵਾਰਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਉਪਰੰਤ ਦੁਪਿਹਰ ਨਗਰ ਕੀਰਤਨ ਸਜਾਇਆ ਗਿਆ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ, ਪੰਜ ਪਿਆਰਿਆਂ ਤੇ ਪੰਜ ਨਿਸ਼ਾਨਚੀ ਸਿੰਘਾਂ ਦੀ ਅਗਵਾਈ ਵਿੱਚ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਆਰੰਭ ਹੋਇਆ। ਅੱਗੇ ਅੱਗੇ ਬੀਬੀਆਂ ਵਲੋਂ ਵਾਹਿਗੁਰੂ ਦਾ ਜਾਪ ਕਰਦੀਆਂ ਸੜਕ ਨੂੰ ਸਾਫ ਕਰਦੀਆਂ ਜਾ ਰਹੀਆਂ ਸਨ।ਸਾਰੇ ਰਾਸਤੇ ਸੰਗਤਾਂ ਦੁਆਰਾ ਬੋਲੇ ਸੋ ਨਿਹਾਲ ਦੇ ਜੈਕਾਰੇ ਲਗਾਏ ਅਤੇ ਜਗਾ ਜਗਾ ਨਗਰ ਕੀਰਤਨ ਦਾ ਨਿੱਘਾ ਸਵਾਗਤ ਕੀਤਾ ਗਿਆ।

ਗੱਤਕੇ ਵਾਲੇ ਸਿੰਘਾਂ ਦੁਆਰਾ ਗੱਤਕੇ ਦੇ ਜੌਹਰ ਦਿਖਾਏ ਗਏ। ਸ਼ਾਮ ਨੂੰ ਨਗਰ ਕੀਰਤਨ ਨੋਵੇਲਾਰਾ ਦੇ ਵੱਖ-ਵੱਖ ਸਥਾਨਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ। ਜਿੱਥੇ ਪੰਡਾਲ ਸਜਾਇਆ ਗਿਆ, ਜਿਥੇ ਢਾਡੀ ਜੱਥੇ ਨੇ ਮੁੜ ਸਟੇਜ ਸੰਭਾਲ ਕੇ ਢਾਡੀ ਵਾਰਾਂ ਨਾਲ ਸਿੱਖ ਇਤਿਹਾਸ ਸਰਵਣ ਕਰਵਾਇਆ। ਇਸ ਮੌਕੇ ਵੱਡੀ ਗਿਣਤੀ ਵਿੱਚ ਪ੍ਰਸ਼ਾਸ਼ਨਿਕ ਅਧਿਕਾਰੀਆਂ, ਵੱਖ-ਵੱਖ ਸ਼ਹਿਰਾਂ ਦੇ ਮੇਅਰ, ਲੋਕਲ ਪੁਲਿਸ ਅਤੇ ਕਾਰਾਬਨੇਰੀ ਤੋਂ ਇਲਾਵਾ ਵੱਖ ਵੱਖ ਗੁਰਦੁਆਰਾ ਸਾਹਿਬ ਦੀਆਂ ਪ੍ਰਬੰਧਕ ਕਮੇਟੀਆਂ ਅਤੇ ਯੂਨੀਅਨ ਸਿੱਖ ਇਟਲੀ ਦੇ ਮੈਂਬਰ ਵੀ ਪਹੁੰਚੇ।ਨਗਰ ਕੀਰਤਨ ਵਿਚ ਸ਼ਾਮਲ ਸੰਗਤਾਂ ਲਈ ਲੰਗਰਾਂ ਦੇ ਵਿਸ਼ੇਸ਼ ਪ੍ਰਬੰਧ ਸਨ। ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਆਈਆ ਸਾਰੀਆ ਸ਼ਖਸੀਅਤਾਂ ਨੂੰ ਸਨਮਾਨ ਚਿੰਨ੍ਹ ਭੇਂਟ ਕੀਤੇ ਗਏ ਅਤੇ ਸੰਗਤਾ ਦਾ ਧੰਨਵਾਦ ਕੀਤਾ ਗਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਭਾਰਤ ਰਚੇਗਾ ਨਵਾਂ ਇਤਿਹਾਸ ! ਅਮਰੀਕਾ ਨੇ ਪਹਿਲੀ ਵਾਰ ਕਿਸੇ Non-NATO ਦੇਸ਼ ਨਾਲ ਕੀਤੀ ਅਜਿਹੀ ਡੀਲ
NEXT STORY