ਮਿਲਾਨ (ਸਾਬੀ ਚੀਨੀਆ) ਖਾਲਸਾ ਸਾਜਨਾ ਦਿਵਸ ਪੂਰੀ ਦੁਨੀਆਂ ਵਿੱਚ ਰਹਿਣ ਬਸੇਰਾ ਕਰਦੀ ਸਿੱਖ ਸੰਗਤ ਵੱਲੋਂ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਟਲੀ ਵਿੱਚ ਵੀ ਖ਼ਾਲਸੇ ਦੇ ਸਾਜਨਾ ਦਿਵਸ ਨੂੰ ਲੈਕੇ ਸਿੱਖ ਸੰਗਤਾਂ ਵੱਲੋਂ ਵੱਡੇ ਸਮਾਗਮ ਉਲੀਕੇ ਜਾ ਰਹੇ ਹਨ।ਇਸ ਪਵਿੱਤਰ ਦਿਹਾੜੇ ਤੇ ਵੱਖ-ਵੱਖ ਸ਼ਹਿਰਾਂ ਵਿੱਚ ਨਗਰ ਕੀਰਤਨਾਂ ਦਾ ਆਯੋਜਨ ਸਿੱਖ ਸੰਗਤਾਂ ਅਤੇ ਗੁਰਦੁਆਰਾ ਸਾਹਿਬ ਦੀਆਂ ਪ੍ਰਬੰਧਕ ਕਮੇਟੀਆਂ ਵੱਲੋਂ ਕੀਤਾ ਜਾ ਰਿਹਾ ਹੈ।



ਜਿਸਦਾ ਮੰਤਵ ਇਟਾਲੀਅਨ ਅਤੇ ਹੋਰਨਾਂ ਮੂਲ ਦੇ ਲੋਕਾਂ ਨੂੰ ਸਿੱਖ ਧਰਮ ਬਾਰੇ ਜਾਣਕਾਰੀ ਦੇਣਾ ਹੈ। ਇਸੇ ਲੜੀ ਤਹਿਤ ਇਟਲੀ ਦੇ ਗੁਰਦੁਆਰਾ ਸੰਗਤ ਸਭਾ ਬੱਤੀਪਾਲੀਆ ਵਿਖੇ ਨਗਰ ਕੀਰਤਨ ਸਜਾਇਆਂ ਗਿਆ। ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਅਤੇ ਪੰਜ ਨਿਸ਼ਾਨਚੀ ਸਿੰਘਾਂ ਦੀ ਅਗਾਵਾਈ ਹੇਠ ਹੋਈ।ਵੱਖ-ਵੱਖ ਕੀਰਤਨੀ ਜੱਥਿਆਂ ਦੁਆਰਾ ਆਈਆਂ ਸੰਗਤਾਂ ਨੂੰ ਗੁਰ ਇਤਿਹਾਸ ਸਰਵਣ ਕਰਵਾਇਆ ਗਿਆ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਈਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਪ੍ਰਸ਼ਾਸ਼ਨਿਕ ਅਧਿਕਾਰੀਆਂ ਦਾ ਯਾਦਗਾਰੀ ਚਿੰਨ੍ਹ ਭੇਟ ਕਰਕੇ ਧੰਨਵਾਦ ਕੀਤਾ ਗਿਆ। ਨੌਜਵਾਨਾਂ ਵੱਲੋਂ ਦਸਤਾਰਾਂ ਦੇ ਲੰਗਰ ਲਾਏ ਗਏ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
30 ਸਾਲਾਂ 'ਚ ਪਹਿਲੀ ਵਾਰ ਕੁਵੈਤ ਨੇ ਲਿਆ ਫ਼ੈਸਲਾ! ਊਰਜਾ ਸੰਕਟ ਦਾ ਵਧਿਆ ਖ਼ਦਸ਼ਾ
NEXT STORY