ਮਿਲਾਨ/ਇਟਲੀ (ਸਾਬੀ ਚੀਨੀਆ) ਸਰਬੰਸਦਾਨੀ ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਾਜੇ ਗਏ ਖਾਲਸੇ ਦੇ ਸਾਜਨਾ ਦਿਹਾੜੇ ਨੂੰ ਸਮਰਪਿਤ ਇਟਲੀ ਵੱਖ-ਵੱਖ ਸ਼ਹਿਰਾਂ ਤੇ ਕਸਬਿਆਂ ਵਿੱਚ ਨਗਰ ਕੀਰਤਨ ਸਜਾਏ ਗਏ। ਇਸ ਲੜੀ ਨੂੰ ਸਮਰਪਿਤ ਰਾਜਧਾਨੀ ਰੋਮ ਦੇ ਨਜ਼ਦੀਕ ਤੇ ਜਿਲ੍ਹਾ ਲਾਤੀਨਾ ਦੇ ਸ਼ਹਿਰ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਸਭਾ ਅਪ੍ਰੀਲੀਆ (ਲਾਤੀਨਾ) ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ਼ਹਿਰ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ।


ਇਸ ਮੌਕੇ ਇਲਾਹੀ ਬਾਣੀ ਦੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਸਨ, ਜਿਨ੍ਹਾਂ ਦੇ ਗੁਰੂ ਮਰਿਆਦਾ ਅਨੁਸਾਰ ਸੰਪੂਰਨਤਾ ਨਾਲ ਭੋਗ ਪਾਏ ਗਏ ਤੇ ਭੋਗ ਉਪਰੰਤ ਪੰਜ ਨਿਸ਼ਾਨਚੀ ਸਿੰਘਾਂ ਪੰਜ ਪਿਆਰੇ ਸਾਹਿਬਾਨਾਂ ਦੀ ਅਗਵਾਈ ਅਤੇ ਸੁੰਦਰ ਪਾਲਕੀ ਵਿੱਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਗੁਰਦੁਆਰਾ ਸਾਹਿਬ ਤੋ ਨਗਰ ਕੀਰਤਨ ਦੀ ਆਰੰਭਤਾ ਕੀਤੀ ਗਈ ਜੋ ਕਿ ਨਗਰ ਦੀਆਂ ਵੱਖ-ਵੱਖ ਗਲੀਆਂ ਦੀ ਪਰਿਕਰਮਾ ਕਰਦੇ ਹੋਏ ਸ਼ਹਿਰ ਦੇ ਰੇਲਵੇ ਸਟੇਸ਼ਨ ਦੇ ਨਜ਼ਦੀਕ “ਪਾਰਕੋ ਮਿੱਲੈ'' ਪਾਰਕ ਪਹੁੰਚਣ ਉਪਰੰਤ ਪੜਾਅ ਕੀਤਾ ਗਿਆ।

ਇਸ ਮੌਕੇ ਭਾਈ ਭਾਈ ਸਰਬਜੀਤ ਸਿੰਘ ਮਾਣਕਪੁਰੀ ਦੇ ਜੱਥੇ ਵੱਲੋਂ ਖ਼ਾਲਸੇ ਦੇ ਸਿਰਜਣਾ ਦਿਹਾੜੇ ਦਾ ਇਤਿਹਾਸ ਸੰਗਤਾਂ ਨੂੰ ਜ਼ੋਸ਼ੀਲੇ ਅੰਦਾਜ਼ ਵਿੱਚ ਸੁਣਾ ਕੇ ਨਿਹਾਲ ਕੀਤਾ ਗਿਆ। ਇਸ ਮੌਕੇ ਮਿਸਲ ਮੀਰੀ ਪੀਰੀ ਰੋਮਾ ਦੇ ਗੱਤਕੇ ਵਾਲੇ ਜਥੇ ਵਲੋਂ ਗੱਤਕਾ ਕਲ੍ਹਾ ਦੇ ਜੌਹਰ ਦਿਖਾਏ ਗਏ। ਗੁਰਦੁਆਰਾ ਭਗਤ ਰਵਿਦਾਸ ਜੀ ਸਿੰਘ ਸਭਾ ਲਵੀਨੀਓ ਵਲੋਂ ਦਸਤਾਰ ਸਜਾਉਣ ਦਾ ਕੈਂਪ ਲਗਾਇਆ ਗਿਆ। ਇਸ ਮੌਕੇ ਸੰਗਤਾਂ ਲਈ ਪੰਗਤ ਤੇ ਸਟਾਲਾਂ ਜਰੀਏ ਵੱਖ-ਵੱਖ ਪ੍ਰਕਾਰ ਦੇ ਲੰਗਰ ਅਤੁੱਟ ਵਰਤਾਏ ਗਏ। ਨਗਰ ਕੀਰਤਨ ਨੂੰ ਸੁਚੱਜੇ ਤਰੀਕੇ ਕਰਵਾਉਣ ਲਈ ਰੋਮ ਦੇ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਵੱਲੋਂ ਵਿਸ਼ੇਸ਼ ਸਹਿਯੋਗ ਦਿੱਤਾ ਗਿਆ, ਜਿਨ੍ਹਾਂ ਦਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮਾਪਤੀ ਮੌਕੇ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨ ਕੀਤਾ ਗਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਭਾਰਤ ਸਮੇਤ ਦੁਨੀਆ ਲਈ ਵੱਡੀ ਖ਼ੁਸ਼ਖ਼ਬਰੀ; 'ਹੋਰਮੁਜ਼' ਦੇ ਰਸਤੇ ਬਿਨਾਂ ਟੋਲ ਤੇਲ ਦੀ ਸਪਲਾਈ ਹੋਵੇਗੀ ਬਹਾਲ
NEXT STORY